Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:49 am

+91 90915 01313 , +91 90916 01313

punjabbanni@gmail.com
punjabbani@yahoo.com

ਮੈਕਸੀਕੋ ਵਿਚ ਟਰੱਕ ਵਿਚੋਂ ਮਿਲੀਆਂ 11 ਲੋਕਾਂ ਦੀਆਂ ਲਾਸ਼ਾਂ

ਮੈਕਸੀਕੋ ਵਿਚ ਟਰੱਕ ਵਿਚੋਂ ਮਿਲੀਆਂ 11 ਲੋਕਾਂ ਦੀਆਂ ਲਾਸ਼ਾਂ

ਮੈਕਸੀਕੋ ਵਿਚ ਟਰੱਕ ਵਿਚੋਂ ਮਿਲੀਆਂ 11 ਲੋਕਾਂ ਦੀਆਂ ਲਾਸ਼ਾਂ
ਅਮਰੀਕਾ : ਮੈਕਸੀਕੋ ਦੇ ਦੱਖਣੀ ਗੁਆਰੇਰੋ ਰਾਜ ਦੀ ਰਾਜਧਾਨੀ ਚਿਲਪੈਂਸਿੰਗੋ ਵਿਚ ਇਕ ਖਾਲੀ ਪਏ ਪਿਕਅੱਪ ਟਰੱਕ ਵਿਚੋਂ 2 ਨਾਬਾਲਗ਼ਾਂ ਸਮੇਤ 11 ਲਾਸ਼ਾਂ ਬਰਾਮਦ ਕੀਤੀਆਂ ਗਈ, ਜਿਸ ਮਗਰੋਂ ਉਥੇ ਸਨਸਨੀ ਫੈਲ ਗਈ। ਸਥਾਨਕ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ । ਰਾਜ ਦੇ ਅਟਾਰਨੀ ਜਨਰਲ ਦੇ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਬੁਧਵਾਰ ਰਾਤ ਨੂੰ ਮਿਲੀ ਇਕ ਗੁਮਨਾਮ ਸੂਚਨਾ ਨਾਲ ਅਧਿਕਾਰੀਆਂ ਨੂੰ ਸ਼ਹਿਰ ਦੇ ਪੈਰਾਡੋਰ ਡੇਲ ਮੇਕੇਰੇ ਖੇਤਰ ਵਿਚ 9 ਪੁਰਸ਼ਾਂ ਅਤੇ 2 ਔਰਤਾਂ ਦੀਆਂ ਲਾਸ਼ਾਂ ਮਿਲੀਆਂ । ਪੀੜਤਾਂ ਦੀ ਪਛਾਣ ਕਰਨ ਲਈ ਇਕ ਫ਼ੋਰੈਂਸਿਕ ਟੀਮ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ ਅਤੇ ਕਤਲ ਦੀ ਜਾਂਚ ਕੀਤੀ ਜਾ ਰਹੀ ਹੈ । ਸਥਾਨਕ ਮੀਡੀਆ ਅਨੁਸਾਰ, ਮ੍ਰਿਤਕ17 ਵਿਕਰੇਤਾਵਾਂ ਦੇ ਉਸ ਸਮੂਹ ਦਾ ਹਿੱਸਾ ਹਨ, ਜੋ ਦੋ ਹਫਤੇ ਪਹਿਲਾਂ ਲਾਪਤਾ ਹੋ ਗਏ ਸਨ । ਉਹ ਕਥਿਤ ਤੌਰ ‘ਤੇ ਐਲ ਏਪਾਜੋਟ ਭਾਈਚਾਰੇ ਵਿੱਚ ਘਰੇਲੂ ਸਮਾਨ ਵੇਚ ਰਹੇ ਸਨ,ਜਦੋਂ ਉਨ੍ਹਾਂ ਨਾਲੋਂ ਸੰਪਰਕ ਟੁੱਟ ਗਿਆ, ਜਿਸ ਤੋਂ ਬਾਅਦ ਰਾਜ ਦੇ ਜਨਤਕ ਸੁਰੱਖਿਆ ਸਕੱਤਰੇਤ, ਨੈਸ਼ਨਲ ਗਾਰਡ ਅਤੇ ਫ਼ੌਜ ਦੁਆਰਾ ਇਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ । ਫ਼ੌਜ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਲਾਪਤਾ ਲੋਕਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਬਲਾਂ ਸਮੇਤ ਫ਼ੌਜਾਂ ਨੂੰ ਤਾਇਨਾਤ ਕਰੇਗੀ । ਇਸ ਸ਼ੱਕ ਦਾ ਹਵਾਲਾ ਦਿੰਦੇ ਹੋਏ ਕਿ ਉਨ੍ਹਾਂ ਨੂੰ ਅਪਰਾਧਕ ਸਮੂਹ “ਲੌਸ ਐਡਿਰਲੋਸ’’ ਦੁਆਰਾ ਅਗਵਾ ਕੀਤਾ ਗਿਆ ਸੀ ।

Advertisement
Advertisement
Advertisement
Advertisement
Scroll to Top