Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:54 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਪੁਲਸ ਨੇ ਸਰਹੱਦ ਪਾਰੋਂ ਮੰਗਵਾਏ ਨਸ਼ੀਲੇ ਪਦਾਰਥਾਂ ਸਮੇਤ 3 ਮੁਲਜ਼ਮਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਪੁਲਸ ਨੇ ਸਰਹੱਦ ਪਾਰੋਂ ਮੰਗਵਾਏ ਨਸ਼ੀਲੇ ਪਦਾਰਥਾਂ ਸਮੇਤ 3 ਮੁਲਜ਼ਮਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਪੁਲਸ ਨੇ ਸਰਹੱਦ ਪਾਰੋਂ ਮੰਗਵਾਏ ਨਸ਼ੀਲੇ ਪਦਾਰਥਾਂ ਸਮੇਤ 3 ਮੁਲਜ਼ਮਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ `ਤੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਕਾਰਵਾਈ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ 1 ਕਿਲੋ `ਆਈਸ` (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ । ਪੁਲਿਸ ਮੁਤਾਬਕ ਇਹ ਅਪਰੇਸ਼ਨ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਚੱਲ ਰਹੇ ਅਪਰੇਸ਼ਨਾਂ ਦਾ ਹਿੱਸਾ ਹੈ।ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਕਰਨਦੀਪ ਦੀ ਭੂਮਿਕਾ ਅਹਿਮ ਮੰਨੀ ਜਾਂਦੀ ਹੈ । ਜਾਂਚ `ਚ ਸਾਹਮਣੇ ਆਇਆ ਹੈ ਕਿ ਕਰਨਦੀਪ ਕਾਫੀ ਸਮੇਂ ਤੋਂ ਵਿਦੇਸ਼ `ਚ ਰਹਿ ਰਿਹਾ ਸੀ । ਉਹ ਦੁਬਈ, ਯੂਏਈ ਅਤੇ ਮਾਸਕੋ, ਰੂਸ ਵਿੱਚ ਰਹਿ ਚੁੱਕਾ ਹੈ ਅਤੇ ਉਥੋਂ ਪੰਜਾਬ ਪਰਤਣ ਤੋਂ ਬਾਅਦ ਉਹ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ।ਕਰਨਦੀਪ ਦੀਆਂ ਗਤੀਵਿਧੀਆਂ ਸ਼ੱਕੀ ਸਨ ਅਤੇ ਉਸ ਦੇ ਨੈੱਟਵਰਕ ਵਿੱਚ ਵਿਦੇਸ਼ੀ ਗੈਂਗਸਟਰ ਵੀ ਸ਼ਾਮਲ ਸਨ । ਪੁਲਿਸ ਅਨੁਸਾਰ ਕਰਨਦੀਪ ਵਿਦੇਸ਼ `ਚ ਰਹਿੰਦੇ ਬਦਨਾਮ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ `ਚ ਵੀ ਸੀ, ਜੋ ਅੰਤਰਰਾਸ਼ਟਰੀ ਪੱਧਰ `ਤੇ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ `ਚ ਸ਼ਾਮਲ ਹੈ ।

Advertisement
Advertisement
Advertisement
Advertisement
Scroll to Top