Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:05 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ `ਚ ਮੰਦਿਰ `ਤੇ ਹਮਲਾ ਨਹੀਂ ਹੋਇਆ ਤੇ ਗਲਤ ਹੋਇਆ ਪ੍ਰਚਾਰ : ਗਿਆਨੀ ਹਰਪ੍ਰੀਤ ਸਿੰਘ

ਕੈਨੇਡਾ `ਚ ਮੰਦਿਰ `ਤੇ ਹਮਲਾ ਨਹੀਂ ਹੋਇਆ ਤੇ ਗਲਤ ਹੋਇਆ ਪ੍ਰਚਾਰ : ਗਿਆਨੀ ਹਰਪ੍ਰੀਤ ਸਿੰਘ

ਕੈਨੇਡਾ `ਚ ਮੰਦਿਰ `ਤੇ ਹਮਲਾ ਨਹੀਂ ਹੋਇਆ ਤੇ ਗਲਤ ਹੋਇਆ ਪ੍ਰਚਾਰ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਪੰਥਕ ਮੁੱਦਿਆਂ ਤੇ ਸੁਖਬੀਰ ਬਾਦਲ ਦੇ ਮੁੱਦੇ ਦੇ ਉੱਪਰ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਬੁੱਧੀਜੀਵੀ ਅਤੇ ਕਈ ਸਿੱਖ ਪੰਥਕ ਸ਼ਖਸ਼ੀਅਤਾਂ ਨਾਲ ਮੀਟਿੰਗ ਰੱਖੀ ਗਈ ਹੈ ਕਨੇਡਾ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਿੱਖਾਂ ਦੇ ਖਿਲਾਫ ਬਿਰਤਾਂਤ ਸਿਰਜੇ ਜਾ ਰਹੇ ਹਨ ਕਿਸੇ ਵੀ ਤਰੀਕੇ ਦਾ ਕੋਈ ਮੰਦਿਰ ਤੇ ਹਮਲਾ ਨਹੀਂ ਹੋਇਆ ਸਿਰਫ ਮੰਦਰ ਦੇ ਬਾਹਰ ਇੱਕ ਝੜਪ ਹੋਈ ਹੈ ਅਤੇ ਉਹ ਵੀ ਝੜੱਪ ਨਹੀਂ ਸੀ ਹੋਣੀ ਚਾਹੀਦੀ ਲੇਕਿਨ ਉਸ ਝੜਪ ਨੂੰ ਵੀ ਮੰਦਰ ਦੇ ਉੱਪਰ ਹਮਲਾ ਐਲਾਨਿਆ ਜਾ ਰਿਹਾ ਹੈ ਜੋ ਕਿ ਮੰਦਭਾਗਾ ਹੈ ਉਹਨਾਂ ਕਿਹਾ ਕਿ ਸਿੱਖ ਕਦੀ ਵੀ ਕਿਸੇ ਧਾਰਮਿਕ ਸਥਾਨਾਂ ਦੇ ਉੱਪਰ ਹਮਲੇ ਨਹੀਂ ਕਰਦੇ। ਉਹਨਾਂ ਕਿਹਾ ਕਿ ਜਦੋਂ 1 ਨਵੰਬਰ 1984 ਦੇ ਵਿੱਚ ਸਿੱਖਾਂ ਦੇ ਉੱਪਰ ਨਰਸਹਾਰ ਹੋਇਆ ਸੀ ਉਸ ਸਮੇਂ ਗੁਰਦੁਆਰਿਆਂ ਤੇ ਹਮਲੇ ਜਰੂਰ ਹੋਏ ਸਨ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਏਅਰ ਇੰਡੀਆ ਏਅਰਲਾਈਨਜ ਦੇ ਮੁਲਾਜ਼ਮਾਂ ਨੂੰ ਜੋ ਛੋਟੀ ਸਿਰੀ ਸਾਹਿਬ ਸਮੇਤ ਸਿੱਖੀ ਦੇ ਚਿੰਨ ਪਾਣ ਤੋਂ ਰੋਕਿਆ ਗਿਆ ਹੈ ਉਸ ਤੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਵੀ ਸਿੱਖਾਂ ਨੂੰ ਸਿੱਖੀ ਦੇ ਚਿੰਨ ਪਹਿਨਣ ਦੀ ਇਜਾਜ਼ਤ ਦਿੰਦਾ ਹੈ ਅਗਰ ਏਅਰ ਇੰਡੀਆ ਏਅਰਲਾਈਨ ਅਜਿਹੀ ਹਰਕਤ ਕਰਦੀ ਹੈ ਤਾਂ ਉਹ ਬਹੁਤ ਮੰਦਭਾਗਾ ਹੈ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਮਜਬੂਤ ਜਮਾਤ ਹੈ ਅਤੇ ਇਹ ਮਜਬੂਤ ਹੈ ਅਤੇ ਮਜਬੂਤ ਰਹੇਗੀ ਅਕਾਲੀ ਦਲ ਨਾ ਕਦੇ ਖਤਮ ਹੋਇਆ ਸੀ ਅਤੇ ਨਾ ਹੋਵੇਗਾ।

Advertisement
Advertisement
Advertisement
Advertisement
Scroll to Top