Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 6:39 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸੋਸ਼ਲ ਮੀਡਿਆ
ਖੇਡਾਂ ਵਤਨ ਪੰਜਾਬ ਦੀਆਂ ਤਹਿਤ 16 ਤੋਂ 21 ਨਵੰਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ ਤਹਿਤ 16 ਤੋਂ 21 ਨਵੰਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ ਤਹਿਤ 16 ਤੋਂ 21 ਨਵੰਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ
ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਸੰਗਰੂਰ, 6 ਨਵੰਬਰ : ਰਾਜ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 3 ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 16 ਤੋਂ 21 ਨਵੰਬਰ ਤੱਕ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ, ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਹਨਾਂ ਖੇਡਾਂ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ । ਉਨਾਂ ਕਿਹਾ ਕਿ ਸਮੂਹ ਅਧਿਕਾਰੀ ਇਨਾਂ ਖੇਡਾਂ ਦੀ ਸਫ਼ਲਤਾ ਲਈ ਆਪਸ ਵਿੱਚ ਪੂਰਨ ਤਾਲਮੇਲ ਰੱਖਣ ਅਤੇ ਪੜਾਅਵਾਰ ਢੰਗ ਨਾਲ ਹੋਣ ਵਾਲੇ ਖੇਡ ਮੁਕਾਬਲਿਆਂ ਦੇ ਸੁਚੱਜੇ ਆਯੋਜਨ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਦੀ ਹਰ ਸੁਵਿਧਾ ਨੂੰ ਯਕੀਨੀ ਬਣਾਇਆ ਜਾਵੇ । ਉਹਨਾਂ ਦੱਸਿਆ ਕਿ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਰੋਲਰ ਸਕੇਟਿੰਗ ਅਤੇ ਵੁਸ਼ੂ ਖੇਡਾਂ ਦੇ ਮੁਕਾਬਲੇ ਹੋਣਗੇ ਜਦਕਿ ਸ਼੍ਰੀ ਗੁਰੂ ਤੇਗ ਬਹਾਦਰ ਧਰਮਸ਼ਾਲਾ ਸੁਨਾਮ ਵਿਖੇ ਵੇਟ ਲਿਫਟਿੰਗ ਅਤੇ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਦਿੜਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ । ਏ. ਡੀ. ਸੀ. ਅਮਿਤ ਬੈਂਬੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਪਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਇਹਨਾਂ ਰਾਜ ਪੱਧਰੀ ਖੇਡਾਂ ਦੌਰਾਨ ਪ੍ਰਬੰਧ ਪੱਖੋਂ ਕੋਈ ਕਮੀ ਪੇਸ਼ ਨਹੀਂ ਆਉਣੀ ਚਾਹੀਦੀ । ਮੀਟਿੰਗ ਦੌਰਾਨ ਏ. ਡੀ. ਸੀ. ਵਿਕਾਸ ਸੁਖਚੈਨ ਸਿੰਘ ਪਾਪੜਾ, ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ. ਡੀ. ਐਮ. ਦਿੜਬਾ ਰਾਜੇਸ਼ ਸ਼ਰਮਾ, ਡੀ. ਐਸ. ਪੀ. ਆਰ. ਕੇ. ਬਾਜਵਾ, ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ ।

Scroll to Top