Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:00 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ
ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ; 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ : ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਮੰਤਰੀ ਵੱਲੋਂ ਪਿੜਾਈ ਸ਼ੁਰੂ ਹੋਣ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 6 ਨਵੰਬਰ : ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦੀ ਵਾਧਾ ਹੋਇਆ ਹੈ । ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ ‘ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਪੰਜਾਬ ਵਿੱਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ । ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ । ਉਹਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾਵੇ । ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਪੰਜਾਬ ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਸਕੱਤਰ ਖ਼ਰਚਾ ਸ੍ਰੀ ਵੀ.ਐਨ.ਜ਼ਾਦੇ, ਐਮ.ਡੀ. ਸ਼ੂਗਰਫੈੱਡ ਡਾ. ਸੇਨੂ ਦੁੱਗਲ, ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ, ਕੇਨ ਕਮਿਸ਼ਨਰ, ਪੰਜਾਬ ਸ੍ਰੀ ਦਿਲਬਾਗ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾਇਰੈਕਟਰ ਸ੍ਰੀ ਗੁਲਜ਼ਾਰ ਸਿੰਘ ਸੰਘੇੜਾ ਅਤੇ ਰਾਜ ਗੰਨਾ ਕੰਟਰੋਲ ਬੋਰਡ ਦੇ ਮੈਂਬਰ ਕਮਲ ਓਸਵਾਲ, ਕੁਨਾਲ ਯਾਦਵ, ਸ਼ੇਰ ਪ੍ਰਤਾਪ ਸਿੰਘ ਚੀਮਾ ਅਤੇ ਹੋਰ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top