Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:47 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵਲੋਂ ਪਿੰਡ ਦੌਣ ਕਲਾਂ, ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ, ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਵਲੋਂ ਪਿੰਡ ਦੌਣ ਕਲਾਂ, ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ, ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਵਲੋਂ ਪਿੰਡ ਦੌਣ ਕਲਾਂ, ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ, ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ
-ਕਿਹਾ, ਜ਼ਿਲ੍ਹੇ ‘ਚ 7000 ਮਸ਼ੀਨਾਂ ਪੂਰੀ ਸਮਰੱਥਾ ਨਾਲ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਸੇਵਾ ‘ਚ ਲੱਗੀਆਂ
-ਡੀਸੀ ਨੇ ਪਟਿਆਲਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕਿਸਾਨਾਂ ਨੂੰ ਇਕਜੁੱਟ ਹੋ ਕੇ ਅੱਗੇ ਆਉਣ ਦੀ ਅਪੀਲ ਕੀਤੀ
ਪਟਿਆਲਾ, 5 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਿੰਡ ਦੌਣ ਕਲਾਂ ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ ਕਰਕੇ ਇੱਥੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਨ੍ਹਾਂ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾ ਰਹੀਆਂ ਮਸ਼ੀਨਾਂ ਸਰਫੇਸ ਸੀਡਰ, ਸੁਪਰ ਸੀਡਰ ਅਤੇ ਰੇਕ ਮਸ਼ੀਨਾਂ ਦੇਖੀਆਂ ਅਤੇ ਇਨ੍ਹਾਂ ਨਾਲ ਪਰਾਲੀ ਸੰਭਾਲਣ ਲਈ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ । ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ‘ਚ 7000 ਮਸ਼ੀਨਾਂ ਪੂਰੀ ਸਮਰੱਥਾ ਨਾਲ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਸੇਵਾ ‘ਚ ਲੱਗੀਆਂ ਹੋਈਆਂ ਹਨ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੇ ਇਕਜੁੱਟ ਹੋ ਕੇ ਪਟਿਆਲਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਅੱਗੇ ਆਉਣ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਇਨਸੀਟੂ ਮੈਨੇਜਮੈਂਟ ਤਹਿਤ 175 ਬੇਲਰ, 4100 ਸੁਪਰ ਸੀਡਰ, 425 ਹੈਪੀ ਸੀਡਰ, 400 ਮਲਚਰ ਅਤੇ ਇਸੇ ਤਰ੍ਹਾਂ ਐਕਸ ਸੀਟੂ ਮੈਨੇਜਮੈਂਟ ਦੀਆਂ ਬੇਲਰ, ਰੇਕਰ ਆਦਿ ਸਮੇਤ ਕੁੱਲ 7000 ਮਸ਼ੀਨਾਂ ਕਿਸਾਨਾਂ ਲਈ ਉਪਲਬਧ ਹਨ । ਉਨ੍ਹਾਂ ਕਿਹਾ ਕਿ ਸਾਰੀ ਸੀ ਆਰ ਐਮ ਮਸ਼ੀਨਰੀ ਇੱਕ ਮੰਚ ਉਤੇ ਆਕੇ ਪਰਾਲੀ ਪ੍ਰਬੰਧਨ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੁਸਾਇਟੀਆਂ ਰਾਹੀਂ ਮੁਫ਼ਤ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ ਸਬੰਧਤਾਂ ਤੇ ਕਿਸਾਨਾਂ ਨੇ ਸਾਡੇ ਵਾਤਾਵਰਣ ਦੀ ਸੁਰੱਖਿਆ ਲਈ ਹੱਥ ਮਿਲਾਏ ਹੋਏ ਹਨ । ਉਨ੍ਹਾਂ ਨੇ ਕਿਸਾਨਾਂ ਨੂੰ ਪਟਿਆਲੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੀ ਬੇਨਤੀ ਕੀ ਕੀਤੀ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਅਧਿਕਾਰੀ ਰਵਿੰਦਰ ਪਾਲ ਸਿੰਘ ਚੱਠਾ ਤੇ ਦੌਣ ਕਲਾਂ ਸਹਿਕਾਰੀ ਸਭਾ ਦੇ ਸਕੱਤਰ ਦਰਸ਼ਨ ਸਿੰਘ ਤੇ ਕਿਸਾਨ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top