Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:45 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ
ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ ‘ਤੇ ਵੱਧ ਝਾੜ ਪ੍ਰਾਪਤ ਕਰਨ ਲਈ ਮਿੱਟੀ ਦੀ ਪਰਖ ਕਰਵਾਉਣ ਤੇ ਲੋੜ ਮੁਤਾਬਕ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ
ਚੰਡੀਗੜ੍ਹ, 5 ਨਵੰਬਰ : ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ ਅਭਿਆਸਾਂ ਰਾਹੀਂ ਕਿਸਾਨਾਂ ਦੀ ਫ਼ਸਲ ਦੇ ਝਾੜ ਨੂੰ ਵਧਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ । ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਘੱਟੋ-ਘੱਟ 2.50 ਲੱਖ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਨ ਦਾ ਟੀਚਾ ਮਿਥਿਆ ਹੈ। ਵਿਭਾਗ ਨੇ ਹੁਣ ਤੱਕ 1,16,117 ਨਮੂਨਿਆਂ ਦੇ ਸਫਲਤਾਪੂਰਵਕ ਟੈਸਟ ਕੀਤੇ ਹਨ ।
ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 58 ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਹਨ । ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਿੱਟੀ ਵਿੱਚ ਮੌਜੂਦ ਉਪਜਾਊ ਤੱਤਾਂ ਜਿਵੇਂ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ ਅਤੇ ਹੋਰ ਸੂਖਮ ਤੱਤਾਂ ਦਾ ਪਤਾ ਲਗਾਉਣ ਲਈ ਮਿੱਟੀ ਦੀ ਜਾਂਚ ਕਰਵਾਉਣੀ ਲਾਜ਼ਮੀ ਹੈ ਕਿਉਂਕਿ ਇਹ ਕਿਸਾਨਾਂ ਨੂੰ ਫ਼ਸਲਾਂ ਦਾ ਵੱਧ ਝਾੜ ਲੈਣ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ । ਨਿਯਮਤ ਜਾਂਚ ਨਾਲ ਮਿੱਟੀ ਦੀ ਸਿਹਤ ਦੀ ਨਿਗਰਾਨੀ ਕਰਨ, ਇਸ ਵਿੱਚ ਮੌਜੂਦ ਤੱਤਾਂ ਦੀ ਪਛਾਣ ਤੋਂ ਇਲਾਵਾ ਮਿੱਟੀ ਦੀ ਕਿਸਮ ਤੇਜ਼ਾਬੀ ਜਾਂ ਖਾਰੀ ਦਾ ਪਤਾ ਕਰਕੇ ਬਿਜਾਈ ਲਈ ਉਚਿਤ ਫ਼ਸਲਾਂ ਦੀ ਚੋਣ ਕਰਨ ਵਿੱਚ ਮਦਦ ਮਿਲਦੀ ਹੈ । ਉਨ੍ਹਾਂ ਕਿਹਾ ਕਿ ਮਿੱਟੀ ਵਿਚਲੇ ਮੌਜੂਦ ਉਪਜਾਊ ਤੱਤਾਂ ਬਾਰੇ ਜਾਣ ਕੇ ਕਿਸਾਨ ਘੱਟ ਖਾਦ ਦੀ ਵਰਤੋਂ ਕਰਕੇ ਆਪਣੀ ਲਾਗਤ ਅਤੇ ਵਾਤਾਵਰਣ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘਟਾ ਸਕਦੇ ਹਨ ।

ਇਸ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਸੁਝਾਏ ਗਏ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਕਿਸਾਨ ਵਰਤੋਂ ਕਰ ਸਕਦੇ ਹਨ, ਜੋ ਕਣਕ ਦੀ ਫ਼ਸਲ ਲਈ ਡੀ ਏ ਪੀ ਜਿੰਨੇ ਹੀ ਲਾਹੇਵੰਦ ਹਨ। ਉਨ੍ਹਾਂ ਦੱਸਿਆ ਕਿ ਡੀ ਏ ਪੀ ਦੇ ਇੱਕ ਥੈਲੇ ਦੀ ਥਾਂ ਕਿਸਾਨ 75 ਕਿਲੋਗ੍ਰਾਮ ਐਨ. ਪੀ. ਕੇ. (12:32:16) ਦੀ ਪ੍ਰਤੀ ਏਕੜ, ਜਾਂ 150 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ (ਐਸ. ਐਸ. ਪੀ.) ਅਤੇ 20 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ, ਜਾਂ 50 ਕਿਲੋਗ੍ਰਾਮ ਟ੍ਰਿਪਲ ਸੁਪਰ ਫਾਸਫੇਟ (ਟੀ. ਐਸ. ਪੀ.) ਅਤੇ 20 ਕਿਲੋ ਯੂਰੀਆ ਪ੍ਰਤੀ ਏਕੜ, ਜਾਂ 90 ਕਿਲੋਗ੍ਰਾਮ ਐਨ. ਪੀ. ਕੇ. (10:26:26) ਦੀ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕਰ ਸਕਦੇ ਹਨ । ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੇ ਭੌਤਿਕ ਗੁਣਾਂ ਨੂੰ ਸੁਧਾਰਨ ਲਈ ਜੈਵਿਕ ਤੇ ਦੇਸੀ ਖਾਦਾਂ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top