Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:52 pm

+91 90915 01313 , +91 90916 01313

punjabbanni@gmail.com
punjabbani@yahoo.com

ਜਗਦੀਸ਼ ਟਾਈਟਲਰ ਖਿ਼ਲਾਫ਼ 12 ਨਵੰਬਰ ਨੂੰ

ਜਗਦੀਸ਼ ਟਾਈਟਲਰ ਖਿ਼ਲਾਫ਼ 12 ਨਵੰਬਰ ਨੂੰ

ਜਗਦੀਸ਼ ਟਾਈਟਲਰ ਖਿ਼ਲਾਫ਼ 12 ਨਵੰਬਰ ਨੂੰ
ਨਵੀਂ ਦਿੱਲੀ, 5 ਨਵੰਬਰ : ਦਿੱਲੀ ਦੀ ਅਦਾਲਤ 1984 ਸਿੱਖ ਕਤਲੇਆਮ ਦੌਰਾਨ ਉੱਤਰੀ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਜਣਿਆਂ ਦੀ ਹੱਤਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖਿ਼ਲਾਫ਼ 12 ਨਵੰਬਰ ਨੂੰ ਸੁਣਵਾਈ ਕਰ ਸਕਦੀ ਹੈ । ਵਿਸ਼ੇਸ਼ ਜੱਜ ਜਿਤੇਂਦਰ ਸਿੰਘ, ਜਿਨ੍ਹਾਂ ਅੱਜ ਮਾਮਲੇ ਦੀ ਸੁਣਵਾਈ ਕਰਨੀ ਸੀ, ਨੇ ਇਹ ਦੱਸਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ ਕਿ ਮੁਲਜ਼ਮ ਦੇ ਵਕੀਲ ਦੀ ਸਿਹਤ ਨਾਸਾਜ਼ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਵਕੀਲ ਦਾ ਕਹਿਣਾ ਹੈ ਕਿ ਮੁੱਖ ਵਕੀਲ/ਉਸ ਦੇ ਪਿਤਾ ਦੀ ਸਿਹਤ ਠੀਕ ਨਹੀਂ ਹੈ, ਇਸ ਲਈ, ਉਸ ਨੇ ਸੁਣਵਾਈ ਥੋੜ੍ਹਾ ਅੱਗੇ ਪਾਉਣ ਦੀ ਅਪੀਲ ਕੀਤੀ ਹੈ। ਸ਼ਿਕਾਇਤਕਰਤਾ ਦੇ ਵਕੀਲ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਮੁਲਜ਼ਮ ਦੇ ਵਕੀਲ ਦੀ ਨਿੱਜੀ ਸਮੱਸਿਆ ਕਾਰਨ ਨਿਆਂ ਦੇ ਹਿੱਤ ਵਿੱਚ ਇੱਕ ਮੌਕਾ ਦਿੱਤਾ ਜਾਂਦਾ ਹੈ । ਟਾਈਟਲਰ ਨੂੰ ਇਸ ਕੇਸ ਵਿੱਚ ਜ਼ਮਾਨਤ ਮਿਲੀ ਹੋਈ ਹੈ। ਉਹ ਸੁਣਵਾਈ ਦੌਰਾਨ ਅਦਾਲਤ ਵਿੱਚ ਮੌਜੂਦ ਸੀ। ਸੈਸ਼ਨ ਕੋਰਟ ਨੇ ਉਸ ਨੂੰ ਪਿਛਲੇ ਸਾਲ ਅਗਸਤ ਵਿੱਚ ਪੇਸ਼ਗੀ ਜ਼ਮਾਨਤ ਦੇ ਦਿੱਤੀ ਸੀ ।

Advertisement
Advertisement
Advertisement
Advertisement
Scroll to Top