Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:04 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ : ਲਾਲ ਚੰਦ ਕਟਾਰੂਚੱਕ

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ : ਲਾਲ ਚੰਦ ਕਟਾਰੂਚੱਕ

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ : ਲਾਲ ਚੰਦ ਕਟਾਰੂਚੱਕ
ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ ਲਈ ਰਾਜ ਵਿੱਚ ਇਸ ਸਮੇਂ ਰੁੱਖਾਂ ਅਤੇ ਵਣਾਂ ਹੇਠਲੇ ਰਕਬੇ ਨੂੰ ਰਾਜ ਸਰਕਾਰ ਵੱਲੋਂ 2030 ਤੱਕ 7.5% ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਦੀ ਪੂਰਤੀ ਲਈ ਰਾਜ ਸਰਕਾਰ ਵੱਲੋਂ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜਪਾਨੀ ਏਜੰਸੀ) ਤੱਕ ਪਹੁੰਚ ਕਰਕੇ ਇਕ ਮਹੱਤਵਪੂਰਨ ਪ੍ਰੋਜੈਕਟ ਪੰਜਾਬ ਵਿੱਚ ਲੈ ਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੰਤਵ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਜਾਪਾਨ ਦੇ ਅਧਿਕਾਰੀਆਂ ਨਾਲ ਇਸ ਦੀ ਸਮੀਖਿਆ ਕੀਤੀ ਗਈ ।

ਰਾਜ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨਾ ਅਤੇ ਵਧਾਉਣਾ ਇੱਕ ਵੱਡੀ ਚੁਣੌਤੀ ਹੈ। ਇਨ੍ਹਾਂ ਚੁਣੌਤਿਆਂ ਨੂੰ ਹੱਲ ਕਰਨ ਲਈ ਵਣ ਵਿਭਾਗ ਵੱਲੋਂ ਇਸ ਜਾਪਾਨੀ ਏਜੰਸੀ ਤੱਕ ਪਹੁੰਚ ਕੀਤੀ ਗਈ ਹੈ। ਇਸ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਹੈ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 792.88 ਕਰੋੜ ਰੁਪਏ ਹੋਵੇਗੀ । ਪ੍ਰੋਜੈਕਟ ਦੇ ਕੁੱਝ ਮਹੱਤਵਪੂਰਨ ਉਦੇਸ਼ਾਂ ਵਿੱਚ ਰਾਜ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਧਰਤੀ ਹੇਠ ਪਾਣੀ ਨੂੰ ਬਚਾਉਣਾ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਪਰਾਲੀ ਨਾਲ ਹੋ ਰਹੇ ਵਾਯੂ ਪ੍ਰਦੂਸਨ ਨੂੰ ਰੋਕਣਾ ਸ਼ਾਮਿਲ ਹਨ ਅਤੇ ਇਸ ਤੋਂ ਇਲਾਵਾ ਸ਼ਿਵਾਲਿਕ ਖੇਤਰ ਵਿੱਚ ਏਕੀਕ੍ਰਿਤ ਵਾਟਰਸ਼ੈਡ ਪ੍ਰਬੰਧਨ ਕਰਨਾ ਸ਼ਾਮਿਲ ਹਨ ।

ਇਸ ਮੰਤਵ ਲਈ ਵਾਤਾਵਰਨ ਅਤੇ ਵਣਾਂ ਦੀ ਸਾਂਭ ਸੰਭਾਲ ਵਿੱਚ ਬਿਹਤਰੀ ਦੇ ਨਾਲ ਲੋਕਾਂ ਦੀ ਆਮਦਨ ਲਈ ਖੇਤੀਬਾੜੀ ਅਤੇ ਪਸ਼ੂ ਪਾਲਣ ਨੂੰ ਵਿਕਸਿਤ ਕੀਤਾ ਜਾਵੇਗਾ। ਈਕੋਟੂਰਿਜ਼ਮ ਨੂੰ ਬੜ੍ਹਾਵਾ ਦੇਣਾ- ਤਾਂ ਜੋ ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ ਤੇ ਜੈਵਿਕ ਵਿਭਿੰਨਤਾ ਦੀ ਸੰਭਾਲ ਦੇ ਨਾਲ ਹੀ ਰਾਜ ਦੇ ਵੈਟਲੈਂਡਜ਼ ਵਿੱਚ ਸੁਧਾਰ ਕਰਨਾ ਵੀ ਇਸ ਪ੍ਰੋਜੈਕਟ ਦਾ ਅਹਿਮ ਹਿੱਸਾ ਹਨ । ਰਾਜ ਸਰਕਾਰ ਤੋਂ ਪ੍ਰਵਾਨਗੀ ਉਪਰੰਤ, ਭਾਰਤ ਸਰਕਾਰ ਦਾ ਵਾਤਾਵਰਣ ਮੰਤਰਾਲਾ, ਉਪਰੋਕਤ ਜਾਪਾਨੀ ਏਜੰਸੀ ਅਤੇ ਜੰਗਲਾਤ ਵਿਭਾਗ, ਪੰਜਾਬ ਸਾਂਝੇ ਤੌਰ ਉੱਤੇ ਵਿਸਥਾਰ ਵਿੱਚ ਪ੍ਰੋਜੈਕਟ ਰਿਪੋਰਟ ਤਿਆਰ ਕਰਨਗੇ ਅਤੇ ਪ੍ਰੋਜੈਕਟ ਨੂੰ ਅੰਤਿਮ ਰੂਪ ਦੇਣਗੇ। ਇਹ ਪ੍ਰੋਜੈਕਟ ਵਿੱਤੀ ਸਾਲ 2025-26 ਤੋਂ ਪੰਜ ਸਾਲਾਂ ਦੀ ਮਿਆਦ ਲਈ ਲਾਗੂ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top