Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:00 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਨੂੰ ਫਤਿਹਗੜ੍ਹ ਸਾਹਿਬ ਦੀ ਅਦਾਲਤ ਨੇ ਸੁਣਾਈ ਪੰਜ ਸਾਲ ਦੀ ਸਜ਼ਾ ਤੇ ਕੀਤਾ 10 ਹਜ਼ਾਰ ਜੁਰਮਾਨਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਨੂੰ ਫਤਿਹਗੜ੍ਹ ਸਾਹਿਬ ਦੀ ਅਦਾਲਤ ਨੇ ਸੁਣਾਈ ਪੰਜ ਸਾਲ ਦੀ ਸਜ਼ਾ ਤੇ ਕੀਤਾ 10 ਹਜ਼ਾਰ ਜੁਰਮਾਨਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਨੂੰ ਫਤਿਹਗੜ੍ਹ ਸਾਹਿਬ ਦੀ ਅਦਾਲਤ ਨੇ ਸੁਣਾਈ ਪੰਜ ਸਾਲ ਦੀ ਸਜ਼ਾ ਤੇ ਕੀਤਾ 10 ਹਜ਼ਾਰ ਜੁਰਮਾਨਾ
ਫ਼ਤਿਹਗੜ੍ਹ ਸਾਹਿਬ : ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਅਤੇ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਆਰੋਪੀ ਨੂੰ ਫਤਿਹਗੜ੍ਹ ਸਾਹਿਬ ਦੀ ਅਦਾਲਤ ਵੱਲੋਂ ਪੰਜ ਸਾਲ ਦੀ ਸਜ਼ਾ ਅਤੇ 10,000 ਜੁਰਮਾਨਾ ਸੁਣਾਇਆ ਗਿਆ ਹੈ । ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਆਰੋਪੀ ਨੂੰ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਫਤਿਹਗੜ੍ਹ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਕੇਸ ਦੀ ਪੈਰਵੀ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਵੱਲੋਂ ਕੀਤੀ ਗਈ ਤੇ ਤਕਰੀਬਨ ਚਾਰ ਸਾਲ ਬਾਅਦ ਇਸ ਕੇਸ ਦਾ ਫੈਸਲਾ ਅਦਾਲਤ ਵੱਲੋਂ ਸੁਣਾਇਆ ਗਿਆ ਹੈ । ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਅਦਾਲਤ ਵੱਲੋਂ ਇੱਕ ਕੇਸ ਵਿੱਚ ਤਿੰਨ ਸਾਲ ਅਤੇ ਦੂਸਰੇ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਪੰਜ ਪੰਜ ਹਜਾਰ ਰੁਪਏ ਕੁੱਲ 10,000 ਜੁਰਮਾਨਾ ਸੁਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਜ਼ਾ ਨਾਲ ਨਾਲ ਚੱਲੇਗੀ । ਉਨ੍ਹਾਂ ਦੱਸਿਆ ਕਿ ਸਰਹੰਦ ਪੁਲਿਸ ਸਟੇਸ਼ਨ ਵਿੱਚ ਦਰਜ ਕੇਸ ਦੀਆਂ ਧਰਾਵਾਂ ਤਹਿਤ 295-ਏ ਦੇ ਕੇਸ ਵਿੱਚ 3 ਸਾਲ ਦੀ ਸਜ਼ਾ ਅਤੇ 504 ਆਈਪੀਸੀ ਵਿੱਚ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਉਹਨਾਂ ਦੱਸਿਆ ਕਿ ਇਹ ਸਜ਼ਾ ਪਹਿਲਾਂ ਤਿੰਨ ਸਾਲ ਵਾਲੀ ਜਦੋਂ ਮੁਕੇਗੀ, ਉਸ ਤੋਂ ਬਾਅਦ ਹੀ ਦੋ ਸਾਲ ਵਾਲੀ ਸਜ਼ਾ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸਜ਼ਾ ਦੋਵੇਂ ਕੇਸਾਂ ਦੀ ਇਕੱਠੀ ਚੱਲੇਗੀ ਪਰ ਸੈਕਸ਼ਨ ਮੁਤਾਬਕ ਪਹਿਲੀ ਸਜ਼ਾ ਪੂਰੀ ਹੋਣ ਤੋਂ ਬਾਅਦ ਦੂਸਰੀ ਸਜ਼ਾ ਸ਼ੁਰੂ ਹੋਵੇਗੀ । ਜਿ਼ਕਰਯੋਗ ਹੈ ਕਿ ਦੋਵਾਂ ਕੇਸਾਂ ਵਿੱਚ ਆਰੋਪੀ ਨੂੰ ਪੰਜ-ਪੰਜ ਸਾਲ ਦੀ ਸਜ਼ਾ ਅਤੇ ਪੰਜ ਪੰਜ ਹਜਾਰ ਰੁਪਏ ਜੁਰਮਾਨਾ ਸੁਣਾਇਆ ਗਿਆ ਹੈ ਤੇ ਇਹ ਸਜ਼ਾ ਇੱਕੋ ਸਮੇਂ ਚੱਲੇਗੀ ਪ੍ਰੰਤੂ ਪਹਿਲੀ ਸਜ਼ਾ ਤਿੰਨ ਸਾਲ ਦੀ ਪੂਰੀ ਹੋਣ ਤੋਂ ਬਾਅਦ ਫਿਰ ਦੋ ਸਾਲ ਦੀ ਸਜ਼ਾ ਸ਼ੁਰੂ ਹੋਵੇਗੀ ।

Advertisement
Advertisement
Advertisement
Advertisement
Scroll to Top