Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:53 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਰੈਂਸ ਬਿਸ਼ਨੋਈ ਦਾ ਭਰਾ ਵਿਦੇਸ਼ ਭੱਜਿਆ, ਪੁਲਿਸ ਨੇ ਚਲਾਨ ਪੇਸ਼ ਕਰਨ ਲਈ ਮੰਗਿਆ 20 ਦਿਨਾਂ ਦਾ ਸਮਾਂ

ਲਾਰੈਂਸ ਬਿਸ਼ਨੋਈ ਦਾ ਭਰਾ ਵਿਦੇਸ਼ ਭੱਜਿਆ, ਪੁਲਿਸ ਨੇ ਚਲਾਨ ਪੇਸ਼ ਕਰਨ ਲਈ ਮੰਗਿਆ 20 ਦਿਨਾਂ ਦਾ ਸਮਾਂ

ਲਾਰੈਂਸ ਬਿਸ਼ਨੋਈ ਦਾ ਭਰਾ ਵਿਦੇਸ਼ ਭੱਜਿਆ, ਪੁਲਿਸ ਨੇ ਚਲਾਨ ਪੇਸ਼ ਕਰਨ ਲਈ ਮੰਗਿਆ 20 ਦਿਨਾਂ ਦਾ ਸਮਾਂ
ਮੋਹਾਲੀ, 6 ਨਵੰਬਰ : ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਅਤੇ ਗੈਂਗ ਦੇ ਹੋਰ ਮੈਂਬਰਾਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜਣ ਦੇ ਮਾਮਲੇ ਦੀ ਮੰਗਲਵਾਰ ਨੂੰ ਮੋਹਾਲੀ ਜਿ਼ਲਾ ਅਦਾਲਤ ‘ਚ ਸੁਣਵਾਈ ਹੋਈ । ਜਾਂਚ ਅਧਿਕਾਰੀ ਨੇ ਅਦਾਲਤ ਤੋਂ 20 ਦਿਨਾਂ ਦਾ ਸਮਾਂ ਮੰਗਿਆ ਕਿਉਂਕਿ ਹੁਣ ਤੱਕ ਇਸ ਕੇਸ ਦਾ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਸਮਾਂ ਦਿੱਤਾ । ਹੁਣ ਮਾਮਲੇ ਦੀ ਅਗਲੀ ਸੁਣਵਾਈ 19 ਨਵੰਬਰ ਨੂੰ ਹੋਵੇਗੀ । ਸੁਣਵਾਈ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ, ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ, ਬੂਟਾ ਖਾਨ ਅਤੇ ਦੀਪਕ ਟੀਨੂੰ ਨੂੰ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਪਿਛਲੀ ਪੇਸ਼ੀ ਮੌਕੇ ਗੈਂਗਸਟਰ ਜੱਗੂ ਭਗਵਾਨਪੁਰੀਆ, ਬੂਟਾ ਖਾਨ ਅਤੇ ਦੀਪਕ ਟੀਨੂੰ ਨੂੰ ਜੇਲ੍ਹ ਪ੍ਰਸ਼ਾਸਨ ਨੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਸੀ । ਇਸ ‘ਤੇ ਅਦਾਲਤ ਨੇ ਤਿੰਨਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ 5 ਨਵੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ।ਮੰਗਲਵਾਰ ਨੂੰ ਸੁਣਵਾਈ ਦੌਰਾਨ ਐਸ. ਆਈ. ਅਮਨਦੀਪ ਸਿੰਘ ਅਦਾਲਤ ਵਿੱਚ ਪੇਸ਼ ਹੋਏ ਅਤੇ ਕਿਹਾ ਕਿ ਉਹ ਮਾਮਲੇ ਦੇ ਜਾਂਚ ਅਧਿਕਾਰੀ ਹਨ। ਮਾਮਲੇ ਦਾ ਚਲਾਨ ਸਬੰਧਤ ਅਧਿਕਾਰੀ ਤੋਂ ਮਨਜ਼ੂਰੀ ਲਈ ਲੰਬਿਤ ਹੈ ਅਤੇ ਇਸ ਨੂੰ 20 ਦਿਨਾਂ ਵਿੱਚ ਪੇਸ਼ ਕੀਤਾ ਜਾਵੇਗਾ। ਉਦੋਂ ਤੱਕ ਅਦਾਲਤ ਉਨ੍ਹਾਂ ਨੂੰ ਸਮਾਂ ਦੇਵੇ ।

Advertisement
Advertisement
Advertisement
Advertisement
Scroll to Top