Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 1:07 pm

+91 90915 01313 , +91 90916 01313

punjabbanni@gmail.com
punjabbani@yahoo.com

ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
ਨੰਗਲ : ਪਿੰਡ ਨਵਾਂ ਰੰਗੜ ਨੰਗਲ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ । ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸਾਹਿਬਜੀਤ ਸਿੰਘ ਵਾਸੀ ਰੰਗੜ ਨੰਗਲ ਨੇ ਦੱਸਿਆ ਕਿ 23 ਸਾਲਾ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਵਾਂ ਰੰਗੜ ਨੰਗਲ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਆਪਣੇ ਖੇਤ ਵਿਚ ਬਰਸੀਨ ਬੀਜਣ ਲਈ ਮੋਟਰ ਤੋਂ ਪਾਣੀ ਛੱਡਣ ਲੱਗਾ ਸੀ ਕਿ ਅਚਾਨਕ ਉਸ ਨੂੰ ਬਿਜਲੀ ਦਾ ਜ਼ੋਰਦਾਰ ਕਰੰਟ ਲੱਗ ਗਿਆ ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ । ਇਸ ਮੌਕੇ ਪਿੰਡ ਵਾਸੀਆਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਇਸ ਦੌਰਾਨ ਪਿੰਡ ਦੇ ਮੋਹਤਬਰਾਂ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਅਤੇ ਮੰਡੀ ਬੋਰਡ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਗਰੀਬ ਤੇ ਬਜ਼ੁਰਗ ਮਾਤਾ-ਪਿਤਾ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ ।

Advertisement
Advertisement
Advertisement
Advertisement
Scroll to Top