Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:45 am

+91 90915 01313 , +91 90916 01313

punjabbanni@gmail.com
punjabbani@yahoo.com

ਆਸਟ੍ਰੇਲੀਆ ਨੇ ਕੀਤਾ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਫੈਸਲਾ

ਆਸਟ੍ਰੇਲੀਆ ਨੇ ਕੀਤਾ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਫੈਸਲਾ

ਆਸਟ੍ਰੇਲੀਆ ਨੇ ਕੀਤਾ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਫੈਸਲਾ
ਚੰਡੀਗੜ੍ਹ : ਭਾਰਤੀ ਬੱਚਿਆਂ ਦੀ ਮਨਪਸੰਦ ਵਿਦੇਸ਼ੀ ਧਰਤੀਆਂ ਵਿਚੋਂ ਇਕ ਦੇਸ਼ ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ । ਉਕਤ ਜਾਣਕਾਰੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ । ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਕਨੀਕੀ ਕੰਪਨੀਆਂ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਜ਼ਰੂਰੀ ਕਦਮ ਚੁੱਕਣ ‘ਚ ਅਸਫਲ ਰਹੀਆਂ ਹਨ। ਅਜਿਹੇ ‘ਚ ਉਨ੍ਹਾਂ ਦੀ ਸਰਕਾਰ ਇਹ ਕਦਮ ਚੁੱਕਣ ਜਾ ਰਹੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਇਹ ਫੈਸਲਾ ਮਾਪਿਆਂ ਲਈ ਹੈ। ਦਰਅਸਲ ਸੋਸ਼ਲ ਮੀਡੀਆ ਬੱਚਿਆਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਇਸ ਨੂੰ ਰੋਕਣ ਲਈ ਸਰਕਾਰ ਇਹ ਕਦਮ ਚੁੱਕ ਰਹੀ ਹੈ । ਐਂਥਨੀ ਅਲਬਾਨੀਜ਼ ਨੇ ਇਸ ਸਾਲ ਦੇ ਸ਼ੁਰੂ ਵਿੱਚ ਸੋਸ਼ਲ ਮੀਡੀਆ ਦੀ ਵਰਤੋਂ ਬਾਰੇ ਬਹੁਤ ਗੱਲ ਕੀਤੀ ਸੀ। ਅਜਿਹੇ ‘ਚ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਨ੍ਹਾਂ ਨੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਉਮਰ ਸੀਮਾ ਲਗਾਉਣ ਦੀ ਗੱਲ ਕੀਤੀ ਹੈ । ਆਸਟ੍ਰੇਲੀਆ ਦੀ ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਕਿਹਾ ਕਿ ਇਸ ਫੈਸਲੇ ਦਾ ਅਸਰ ਮੇਟਾ ਦੇ ਪਲੇਟਫਾਰਮ ਇੰਸਟਾਗ੍ਰਾਮ ਅਤੇ ਫੇਸਬੁੱਕ ਦੇ ਨਾਲ-ਨਾਲ ਟਿਕਟੋਕ ਅਤੇ ਐਕਸ (ਪਹਿਲਾਂ ਟਵਿਟਰ) ‘ਤੇ ਵੀ ਦੇਖਣ ਨੂੰ ਮਿਲੇਗਾ ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸੋਸ਼ਲ ਮੀਡੀਆ ਅਤੇ ਤਕਨੀਕੀ ਕੰਪਨੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਪਭੋਗਤਾ ਉਮਰ ਸੀਮਾ ਦੇ ਅੰਦਰ ਹੋਣ । ਉਨ੍ਹਾਂ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਬੱਚਿਆਂ ਦੇ ਮਾਪਿਆਂ ਦੀ ਨਹੀਂ ਹੋਵੇਗੀ । ਕਿਉਂਕਿ ਉਹ ਪਹਿਲਾਂ ਹੀ ਬੱਚਿਆਂ ਦੀ ਆਨਲਾਈਨ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਅਜਿਹੇ ‘ਚ ਜੇਕਰ 16 ਸਾਲ ਤੋਂ ਘੱਟ ਉਮਰ ਦੇ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ ਤਾਂ ਮਾਪਿਆਂ ਜਾਂ ਨੌਜਵਾਨਾਂ ‘ਤੇ ਕੋਈ ਜੁਰਮਾਨਾ ਨਹੀਂ ਲੱਗੇਗਾ । ਸੋਸ਼ਲ ਮੀਡੀਆ ਦੀ ਵਰਤੋਂ ਲਈ ਉਮਰ ਸੀਮਾ ਤੈਅ ਕਰਨ ਦੇ ਫੈਸਲੇ ਨੂੰ ਸਕਾਰਾਤਮਕ ਸਮਰਥਨ ਮਿਲਿਆ ਹੈ । ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਨਵੇਂ ਕਾਨੂੰਨ ਇਸ ਹਫਤੇ ਤੱਕ ਸਾਹਮਣੇ ਆ ਜਾਣਗੇ, ਇਸ ਦੇ ਨਾਲ ਹੀ ਇਸ ਕਾਨੂੰਨ ਨੂੰ ਨਵੰਬਰ ਵਿੱਚ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੀ ਸ਼ੁਰੂਆਤ ਆਸਟ੍ਰੇਲੀਆ ਤੋਂ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਅਸਰ ਹੋਰਨਾਂ ਦੇਸ਼ਾਂ ਵਿਚ ਵੀ ਦੇਖਣ ਨੂੰ ਮਿਲ ਸਕਦਾ ਹੈ। ਜਿਸ ਤਰ੍ਹਾਂ ਸੋਸ਼ਲ ਮੀਡੀਆ ਬੱਚਿਆਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ, ਜਿਸ ਕਾਰਨ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top