Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:28 am

+91 90915 01313 , +91 90916 01313

punjabbanni@gmail.com
punjabbani@yahoo.com

ਮੁਲਾਜਮ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਕਰਮਚਾਰੀ ਦਲ ਦੀ ਹੋਈ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ

ਮੁਲਾਜਮ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਕਰਮਚਾਰੀ ਦਲ ਦੀ ਹੋਈ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ

ਮੁਲਾਜਮ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਕਰਮਚਾਰੀ ਦਲ ਦੀ ਹੋਈ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ
ਪਟਿਆਲਾ : ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਪੰਜਾਬ ਦੇ ਖਜਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਮੁਲਾਜਮ ਮੰਗਾ ਨੂੰ ਲੈ ਕੇ ਹੋਈ । ਖਜਾਨਾ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਮੁਲਾਜਮਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਨਾਲ ਵਿਚਾਰ ਕਰਦੇ ਮੰਗਾਂ ਦੀ ਪੂਰਤੀ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਪੂਰਤੀ ਕਰਵਾਉਣਗੇ । ਉਨ੍ਹਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਿਹੜੇ ਰਿਟਾਇਰ ਕਰਮਚਾਰੀ 01.01.2016 ਤੋਂ ਪਹਿਲਾ 2.45 ਨਾਲ ਪੈਨਸ਼ਨ ਲੈ ਰਹੇ ਹਨ । ਉਨ੍ਹਾਂ ਰਿਟਾਇਰ ਕਰਮਚਾਰੀਆਂ ਨੂੰ ਪੇ ਕਮਿਸ਼ਨ ਦੀ ਸਿਫਾਰਿਸ ਦੇ ਆਧਾਰ ਤੇ 2.59 ਨਾਲ ਪੈਨਸ਼ਨ ਦਿਵਾਉਣ ਲਈ ਲੋੜੀਂਦੀ ਕਾਰਵਾਈ ਕਰਨਗੇ । ਜਿਨ੍ਹਾਂ ਰਿਟਾਇਰ ਕਰਮਚਾਰੀਆਂ ਨੂੰ ਪੈਨਸ਼ਨ ਕੰਮਪਿਊਟ ਦੀ ਕਟੋਤੀ 1996 ਤੋ ਪਹਿਲਾ 12 ਸਾਲ ਬਾਅਦ ਬੰਦ ਕਰ ਦਿੱਤੀ ਗਈ ਸੀ ਅਤੇ 1996 ਤੋਂ 15 ਸਾਲ ਦੀ ਪੈਨਸ਼ਨ ਕੰਮਪਿਊਟ ਦੀ ਕਟੌਤੀ ਕੱਟੀ ਜਾਂਦੀ ਸੀ । ਉਹ 128 ਕਿਸ਼ਤਾ ਬਣਦੀਆਂ ਸਨ । ਉਹ 10 ਸਾਲ 8 ਮਹੀਨੇ ਵਿੱਚ ਕੰਪਿਊਟ ਦੇ ਪੂਰੇ ਹੁੰਦੇ ਹਨ । ਜੋ ਵੱਧ ਪੈਸਿਆ ਦੀ ਕਟੋਤੀ ਕੀਤੀ ਗਈ ਹੈ । ਉਸ ਸਬੰਧਿਤ ਕਰਮਚਾਰੀਆਂ ਨੂੰ ਪੈਸੇ ਦੇਣ ਲਈ ਕੇਸ ਵਿਚਾਰਿਆ ਜਾਵੇਗਾ । ਡੀ. ਏ. ਦੀਆਂ ਕਿਸ਼ਤਾ ਦਾ ਜੋ ਬਿਕਾਇਆ ਰਹਿੰਦਾ ਹੈ । ਉਹ ਮਾਣਯੋਗ ਹਾਈਕੋਰਟ ਦੇ ਫੈਸਲੇ ਅਨੁਸਾਰ 3 ਕਿਸ਼ਤਾ ਵਿੱਚ ਦਿੱਤਾ ਜਾਵੇਗਾ । ਟੈਕਨੀਕਲ ਕਾਮਿਆ ਦੇ ਗ੍ਰੇਡਾ ਵਿੱਚ ਬਣਦੀ ਸੋਧ ਕਰਵਾਉਣ ਲਈ ਅਨਾਮਲੀ ਕਮੇਟੀ ਨਾਲ ਛੇਤੀ ਮੀਟਿੰਗ ਕਰਵਾਈ ਜਾਵੇਗੀ। ਜਿਨ੍ਹਾਂ ਕਰਮਚਾਰੀਆਂ ਦੇ ਗ੍ਰੇਡਾ ਵਿੱਚ ਤੁਰੱਟੀਆਂ ਹਨ । ਉਨ੍ਹਾਂ ਤਰੁੱਟੀਆਂ ਪ੍ਰਤੀ ਲੋੜੀਂਦੀ ਕਾਰਵਾਈ ਕਰਵਾਈ ਜਾਵੇਗੀ ਆਦਿ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੀਟਿੰਗ ਵਿੱਚ ਸੂਬਾਈ ਪ੍ਰਧਾਨ ਸ. ਹਰੀ ਸਿੰਘ ਟੌਹੜਾ, ਵਾਈਸ ਪ੍ਰਧਾਨ ਗਿਆਨ ਸਿੰਘ ਘਨੋਲੀ, ਰਾਕੇਸ਼ ਬਾਤਿਸ, ਸ. ਦਵਿੰਦਰ ਸਿੰਘ ਅਤੇ ਜੰਗੀਰ ਸਿੰਘ ਢਿੱਲੋਂ ਆਦਿ ਆਗੂ ਸ਼ਾਮਿਲ ਹੋਏ ।

Advertisement
Advertisement
Advertisement
Advertisement
Scroll to Top