Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:10 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖਤ ਸਾਹਿਬ ਤੇ ਕਿੰਤੂ ਪ੍ਰੰਤੂ ਕਰਨ ਵਾਲਿਆਂ ਦੇ ਖਿਲਾਫ ਦਿੱਲੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਮੰਗ ਪੱਤਰ

ਸ੍ਰੀ ਅਕਾਲ ਤਖਤ ਸਾਹਿਬ ਤੇ ਕਿੰਤੂ ਪ੍ਰੰਤੂ ਕਰਨ ਵਾਲਿਆਂ ਦੇ ਖਿਲਾਫ ਦਿੱਲੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਮੰਗ ਪੱਤਰ

ਸ੍ਰੀ ਅਕਾਲ ਤਖਤ ਸਾਹਿਬ ਤੇ ਕਿੰਤੂ ਪ੍ਰੰਤੂ ਕਰਨ ਵਾਲਿਆਂ ਦੇ ਖਿਲਾਫ ਦਿੱਲੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਮੰਗ ਪੱਤਰ
ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ਉਹ ਤਨਖਾਈਆਂ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਲਗਾਤਾਰ ਹੀ ਸਾਰਿਆਂ ਦੀ ਨਜ਼ਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਉਣ ਵਾਲੇ ਫੈਸਲੇ ਤੇ ਬਣੀ ਹੋਈ ਹੈ ਅਤੇ ਬੀਤੇ ਦਿਨ ਹੋਈ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਈ ਮੀਟਿੰਗ ਤੋਂ ਬਾਅਦ ਦਿੱਲੀ ਵਿੱਚ ਬੈਠੇ ਹੋਏ ਕਈ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਕਿੰਤੂ ਪ੍ਰੰਤੂ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅੱਜ ਇੱਕ ਮੰਗ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਅਤੇ ਉਹਨਾਂ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਜਿਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਕਿੰਤੂ ਪ੍ਰੰਤੂ ਕੀਤੀ ਜਾ ਰਹੀ ਹੈ ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਤੇ ਪੰਜ ਸਿੰਘ ਸਾਹਿਬਾਨਾ ਵਿੱਚ ਹੋਈ ਇੱਕ ਅਹਿਮ ਇਕੱਤਰਤਾ ਤੋਂ ਬਾਅਦ ਹਜੇ ਤੱਕ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਕੋਈ ਵੀ ਨਿਰਣੇ ਨਹੀਂ ਲਿੱਤਾ ਗਿਆ ਅਤੇ ਹਜੇ ਮੀਟਿੰਗ ਅਤੇ ਦੌਰ ਜਾਰੀ ਹਨ ਲੇਕਿਨ ਇਹਨਾਂ ਮੀਟਿੰਗਾਂ ਦੇ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਹੀ ਕਈ ਸਿੱਖ ਆਗੂਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਜਿਸ ਦੇ ਮੱਦੇ ਨਜ਼ਰ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂ ਭਾਈ ਮਨਜੀਤ ਸਿੰਘ ਭੋਮਾ ਵੱਲੋਂ ਇੱਕ ਮੰਗ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ।

ਉਹਨਾਂ ਨੇ ਕਿਹਾ ਕਿ ਜੇਕਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿਧਾਂਤ ਦੇ ਤੌਰ ਤੇ ਆਪਣਾ ਵਧੀਆ ਕੰਮ ਕਰ ਰਹੇ ਹਨ ਤੇ ਇਹਨਾਂ ਨੂੰ ਰੋਕਣ ਦਾ ਕੰਮ ਦਿੱਲੀ ਵਿੱਚ ਬੈਠੇ ਹੋਏ ਕੁਝ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੂੰ ਪਾਕ ਸਾਫ ਕਰ ਦਿੱਤਾ ਜਾਂਦਾ ਹੈ ਤਾਂ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਹੀ ਕਰਵਾਉਣਗੇ ਅਗਰ ਉਹਨਾਂ ਨੂੰ ਗਲਤ ਠਹਿਰਾਉਂਦੇ ਹਨ ਤੇ ਕੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਲਤ ਹੋਣਗੇ। ਇਹ ਜਜਮੈਂਟ ਕਰਨ ਵਾਸਤੇ ਇਹਨਾਂ ਨੂੰ ਕਿਸ ਨੇ ਅਧਿਕਾਰ ਦਿੱਤਾ ਹੈ ਉਹਨਾਂ ਨੇ ਕਿਹਾ ਕਿ ਇਹ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਹੀ ਕਠਗਰੇ ਚ ਖੜਾ ਕਰ ਰਹੇ ਹਨ ਉਹਨਾਂ ਨੇ ਕਿਹਾ ਕਿ ਇਸੇ ਦੇ ਚਲਦੇ ਹੀ ਇੱਕ ਮੰਗ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਹੈ। ਤਾਂ ਜੋ ਕਿ ਇਹਨਾਂ ਦੇ ਖਿਲਾਫ ਵੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ । ਇੱਥੇ ਦੱਸਣ ਯੋਗ ਹੈ ਕਿ ਬੀਤੇ ਦਿਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਬੁੱਧੀਜੀਵੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਲ ਨਾਲ ਪੰਜ ਸਿੰਘ ਸਾਹਿਬਾਨਾ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਅਤੇ ਹੋਰ ਪੰਥਕ ਵਿਚਾਰਾਂ ਕੀਤੀਆਂ ਗਈਆਂ ਸਨ ਜਿਸਦੇ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਉੱਤੇ ਦਿੱਲੀ ਵਿੱਚ ਬੈਠੇ ਹੋਏ ਸਰਨਾ ਭਰਾਵਾ ਵੱਲੋਂ ਬਿਆਨ ਧਾਗੇ ਗਏ ਅਤੇ ਉਸ ਦੇ ਖਿਲਾਫ ਵੀ ਹੁਣ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼ਿਕਾਇਤ ਦਰਜ ਕਰਵਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਪਹੁੰਚ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਹੁਣ ਵੇਖਣਾ ਹੋਵੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਇਸ ਉੱਤੇ ਕੀ ਵੱਡਾ ਫੈਸਲਾ ਲੈਂਦੇ ਹਨ।

Advertisement
Advertisement
Advertisement
Advertisement
Scroll to Top