Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:25 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ 'ਡਾ. ਬਲਕਾਰ ਸਿੰਘ ਯਾਦਗਾਰੀ ਭਾਸ਼ਣ'

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ 'ਡਾ. ਬਲਕਾਰ ਸਿੰਘ ਯਾਦਗਾਰੀ ਭਾਸ਼ਣ'

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ‘ਡਾ. ਬਲਕਾਰ ਸਿੰਘ ਯਾਦਗਾਰੀ ਭਾਸ਼ਣ’
-‘ਕਵਿਤਾ ਕਿਵੇਂ ਪੜ੍ਹੀਏ’ ਵਿਸ਼ੇ ਉੱਤੇ ਕੀਤੀ ਗੱਲ
ਪਟਿਆਲਾ, 6 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ‘ਡਾ. ਬਲਕਾਰ ਸਿੰਘ ਯਾਦਗਾਰੀ ਭਾਸ਼ਣ-ਲੜੀ’ ਤਹਿਤ ਅੱਜ ਉੱਘੇ ਵਿਦਵਾਨ ਡਾ. ਆਤਮ ਸਿੰਘ ਰੰਧਾਵਾ ਦਾ ਭਾਸ਼ਣ ਕਰਵਾਇਆ ਗਿਆ। ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਪ੍ਰਧਾਨ ਡਾ. ਰੰਧਾਵਾ ਨੇ ਇਸ ਭਾਸ਼ਣ ਰਾਹੀਂ ‘ਕਵਿਤਾ ਕਿਵੇਂ ਪੜ੍ਹੀਏ’ ਵਿਸ਼ੇ ਉੱਤੇ ਗੱਲ ਕੀਤੀ। ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਉੱਘੇ ਕਵੀ ਸਵਰਨਜੀਤ ਸਵੀ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਅਤੇ ਉੱਘੇ ਕਵੀ ਜਸਵੰਤ ਜ਼ਫ਼ਰ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ । ਡਾ. ਆਤਮ ਸਿੰਘ ਰੰਧਾਵਾ ਨੇ ਆਪਣੇ ਵਿਸ਼ੇਸ਼ ਭਾਸ਼ਣ ਦੌਰਾਨ ਕਿਹਾ ਕਿ ਕਵਿਤਾ ਦੇ ਮਸਲੇ ਵਿੱਚ ਸੰਚਾਰ ਦੀ ਸਮੱਸਿਆ ਇਸ ਲਈ ਵੀ ਪੈਦਾ ਹੋ ਰਹੀ ਹੈ ਕਿ ਸਾਡੇ ਕੋਲ਼ ਸਮੇਂ ਦੇ ਨਾਲ਼ ਬਦਲ ਰਹੀ ਕਾਵਿ-ਭਾਸ਼ਾ ਵਿਚਲੇ ਕੋਡਾਂ ਨੂੰ ਸਮਝਣ ਦਾ ਅਭਿਆਸ ਨਹੀਂ ਰਿਹਾ । ਉਨ੍ਹਾਂ ਕਿਹਾ ਕਿ ਬਚਪਨ ਸਮੇਂ ਸੁਣੀਆਂ ਜਾਂਦੀਆਂ ਬੁਝਾਰਤਾਂ ਅਤੇ ਪਹੇਲੀਆਂ ਦਾ ਇਸ ਅਭਿਆਸ ਦੇ ਹਵਾਲੇ ਨਾਲ਼ ਵਿਸ਼ੇਸ਼ ਮਹੱਤਵ ਸੀ । ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕਵਿਤਾ ਦੇ ਮਾਮਲੇ ਵਿੱਚ ਮੁੱਖ ਤੌਰ ਉੱਤੇ ਤਿੰਨ ਪੱਖਾਂ ਤੋਂ ਗੱਲ ਕੀਤੀ। ਪਹਿਲਾ ਪੱਖ ਸੀ ਕਿ ਕਵਿਤਾ ਕੀ ਹੈ, ਦੂਜਾ ਪੱਖ ਇਹ ਕਿ ਕਵਿਤਾ ਨੂੰ ਹੁਣ ਤੱਕ ਕਿਹੜੀਆਂ ਵਿਧੀਆਂ ਅਤੇ ਕਿਹੜੇ ਦ੍ਰਿਸ਼ਟੀਕੋਣਾਂ ਜਾਂ ਕਸੌਟੀਆਂ ਨਾਲ਼ ਸਮਝਿਆ ਜਾਂਦਾ ਰਿਹਾ ਹੈ । ਤੀਜਾ ਇਹ ਕਿ ਅੱਜ ਦੇ ਸਮੇਂ ਵਿੱਚ ਕਵਿਤਾ ਨੂੰ ਕਿਸ ਤਰ੍ਹਾਂ ਸਮਝਿਆ ਜਾਣਾ ਚਾਹੀਦਾ ਹੈ ।
ਪ੍ਰਧਾਨਗੀ ਭਾਸ਼ਣ ਦੌਰਾਨ ਜਸਵੰਤ ਜ਼ਫ਼ਰ ਨੇ ਕਿਹਾ ਕਿ ਸਮੇਂ ਦੇ ਹਿਸਾਬ ਨਾਲ਼ ਬਦਲ ਰਹੇ ਕਾਵਿ-ਮੁਹਾਵਰੇ ਨਾਲ਼ ਪਾਠਕ ਦੀ ਪੜ੍ਹਨਯੋਗਤਾ ਦਾ ਵਿਗਸਣਾ ਵੀ ਜ਼ਰੂਰੀ ਹੈ । ਉਨ੍ਹਾਂ ਆਪਣੀ ਨਿੱਜੀ ਕਵਿਤਾ ਦੇ ਹਵਾਲੇ ਨਾਲ਼ ਕਿਹਾ ਕਿ ਸਾਡੇ ਆਸ ਪਾਸ ਤੈਰਦੇ ਅਹਿਸਸਾਾਂ ਨੂੰ ਸਪਸ਼ਟ ਕਰਨਾ ਹੀ ਉਨ੍ਹਾਂ ਦੀ ਕਵਿਤਾ ਦਾ ਮੁੱਖ ਏਜੰਡਾ ਹੈ ।
ਸਵਰਨਜੀਤ ਸਵੀ ਨੇ ਕਿਹਾ ਕਿ ਕਵਿਤਾ ਪੜ੍ਹਨਾ ਅਤੇ ਰਚਣਾ ਮੁੱਖ ਤੌਰ ਉੱਤੇ ਬੰਦੇ ਅੰਦਰਲੀ ਜਗਿਆਸਾ ਨੂੰ ਮੁਖਾਤਿਬ ਹੋਣਾ ਹੈ । ਉਨ੍ਹਾਂ ਇਸ ਮੌਕੇ ਆਪਣੀਆਂ ਰਚਨਾਵਾਂ ਵੀ ਸੁਣਾਈਆਂ । ਵਿਭਾਗ ਮੁਖੀ ਡਾ. ਗੁਰਮੁਖ ਸਿੰਘ ਨੇ ਡਾ. ਬਲਕਾਰ ਸਿੰਘ ਦੀ ਸ਼ਖ਼ਸੀਅਤ ਬਾਰੇ ਗੱਲ ਕਰਦਿਆਂ ਦੱਸਿਆ ਕਿ ਉਹ ਮਿਹਨਤੀ ਅਤੇ ਸਮਰੱਥਵਾਨ ਅਧਿਆਪਕ ਸਨ ਜਿਨ੍ਹਾਂ ਦੇ ਜਾਣ ਨਾਲ਼ ਪੰਜਾਬੀ ਅਦਬ ਨੂੰ ਪਿਆ ਘਾਟਾ ਹਮੇਸ਼ਾ ਰੜਕਦਾ ਰਹੇਗਾ । ਉਨ੍ਹਾਂ ਦੱਸਿਆ ਕਿ ਇਹ ਇਸ ਲੜੀ ਦਾ ਨੌਵਾਂ ਭਾਸ਼ਣ ਸੀ । ਪ੍ਰੋਗਰਾਮ ਦੇ ਧੰਨਵਾਦੀ ਸ਼ਬਦ ਡਾ. ਸੁਰਜੀਤ ਸਿੰਘ ਵੱਲੋਂ ਬੋਲੇ ਗਏ ਅਤੇ ਮੰਚ ਸੰਚਾਲਨ ਦਾ ਕਾਰਜ ਡਾ. ਰਾਜਵਿੰਦਰ ਸਿੰਘ ਨੇ ਕੀਤਾ ।

Advertisement
Advertisement
Advertisement
Advertisement
Scroll to Top