Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ
ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ । ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ । ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ । ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ । ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ ।

Advertisement
Advertisement
Advertisement
Advertisement
Scroll to Top