Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 5:32 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਸਿੱਦੀਕੀ ਕਤਲ ਮਾਮਲੇ ’ਚ ਪੁਣੇ ਤੋਂ ਇਕ ਵਿਅਕਤੀ ਗ੍ਰਿਫਤਾਰ

ਬਾਬਾ ਸਿੱਦੀਕੀ ਕਤਲ ਮਾਮਲੇ ’ਚ ਪੁਣੇ ਤੋਂ ਇਕ ਵਿਅਕਤੀ ਗ੍ਰਿਫਤਾਰ

ਬਾਬਾ ਸਿੱਦੀਕੀ ਕਤਲ ਮਾਮਲੇ ’ਚ ਪੁਣੇ ਤੋਂ ਇਕ ਵਿਅਕਤੀ ਗ੍ਰਿਫਤਾਰ
ਮੁੰਬਈ : ਐਨ. ਸੀ. ਪੀ. ਆਗੂ ਬਾਬਾ ਸਿੱਦੀਕੀ ਦੇ ਕਤਲ ਮਾਮਲੇ ’ਚ ਪੁਣੇ ਤੋਂ ਬੁਧਵਾਰ ਨੂੰ ਇਕ 23 ਸਾਲ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਣੇ ਸ਼ਹਿਰ ਦੇ ਕਰਵੇਨਗਰ ਇਲਾਕੇ ਦਾ ਰਹਿਣ ਵਾਲਾ ਗੌਰਵ ਵਿਲਾਸ ਅਪੁਣੇ ਇਸ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ 16ਵਾਂ ਮੁਲਜ਼ਮ ਹੈ । ਇੱਥੇ ਇਕ ਅਦਾਲਤ ਨੇ ਗੌਰਵ ਨੂੰ 9 ਨਵੰਬਰ ਤਕ ਪੁਲਿਸ ਹਿਰਾਸਤ ’ਚ ਭੇਜ ਦਿਤਾ । ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਗ੍ਰਿਫਤਾਰ ਕੀਤੇ ਗਏ ਕੁੱਝ ਮੁਲਜ਼ਮਾਂ ਤੋਂ ਪੁੱਛ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗੌਰਵ ਮਹਾਰਾਸ਼ਟਰ ਦੇ ਸਾਬਕਾ ਮੰਤਰੀ ’ਤੇ ਹਮਲਾ ਕਰਨ ਦੀ ਸਾਜ਼ਸ਼ ’ਚ ਸ਼ਾਮਲ ਸੀ, ਜਿਸ ਤੋਂ ਬਾਅਦ ਮੁੰਬਈ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਨੇ ਉਸ ਨੂੰ ਹਿਰਾਸਤ ’ਚ ਲੈ ਲਿਆ । ਬਾਬਾ ਸਿੱਦੀਕੀ (66) ਦੀ 12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ ’ਚ ਉਨ੍ਹਾਂ ਦੇ ਬੇਟੇ ਅਤੇ ਵਿਧਾਇਕ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਨੇੜੇ ਤਿੰਨ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ। ਪੁਲਿਸ ਨੇ ਦਸਿਆ ਕਿ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ’ਤੇ ਬਾਬਾ ਸਿੱਦੀਕੀ ਦੇ ਕਤਲ ’ਚ ਸ਼ਾਮਲ ਹੋਣ ਦਾ ਦੋਸ਼ ਹੈ ।

Advertisement
Advertisement
Advertisement
Advertisement
Scroll to Top