Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:23 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ । ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪਵਿੱਤਰ ਧਰਤੀ ‘ਤੇ ਜਾਣਾ ਉਨ੍ਹਾਂ ਦੀ ਦਿਲੀਂ ਇੱਛਾ ਸੀ, ਜੋ ਹੁਣ ਰਾਮ ਲੱਲਾ ਦੇ ਆਸ਼ੀਰਵਾਦ ਨਾਲ ਪੂਰੀ ਹੋ ਗਈ ਹੈ ।ਸ੍ਰੀ ਰੋੜੀ ਨੇ ਪ੍ਰਾਰਥਨਾ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ‘’ਅਯੁੱਧਿਆ ਦੀ ਇਹ ਯਾਤਰਾ ਮੇਰੇ ਲਈ ਸੱਚਮੁੱਚ ਬਹੁਤ ਖਾਸ ਹੈ। ਮੇਰੀ ਲੰਬੇ ਸਮੇਂ ਤੋਂ ਇਹ ਇੱਛਾ ਸੀ ਕਿ ਮੈਂ ਇਸ ਪਵਿੱਤਰ ਧਰਤੀ ‘ਤੇ ਜਾਵਾਂ ਅਤੇ ਅੱਜ ਮੈਂ ਆਪਣੇ ਪਰਿਵਾਰ ਨਾਲ ਇਥੇ ਆਇਆ ਹਾਂ ਜਿਸ ਨਾਲ ਮੇਰੀ ਇਹ ਇੱਛਾ ਅੱਜ ਪੂਰੀ ਹੋ ਗਈ ਹੈ । ਉਨ੍ਹਾਂ ਅੱਗੇ ਕਿਹਾ ਕਿ ਮੈਂ ਦੇਸ਼ ਦੀ ਤਰੱਕੀ ਅਤੇ ਮਾਨਵਤਾ ਦੀ ਭਲਾਈ ਦੀ ਅਰਦਾਸ ਕੀਤੀ ਹੈ ਅਤੇ ਭਗਵਾਨ ਰਾਮਚੰਦਰ ਜੀ ਦਾ ਆਸ਼ੀਰਵਾਦ ਸਾਡੇ ਸਾਰਿਆਂ ‘ਤੇ ਹਮੇਸ਼ਾ ਬਣਿਆ ਰਹੇਗਾ ਅਤੇ ਉਹ ਜ਼ਿੰਦਗੀ ਭਰ ਸਾਡੀ ਰੱਖਿਆ ਅਤੇ ਮਾਰਗਦਰਸ਼ਨ ਕਰਦੇ ਰਹਿਣਗੇ ।ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੋੜੀ ਨੇ ਸ਼ਰਧਾ ਅਤੇ ਸ਼ਾਂਤੀ ਦੇ ਪ੍ਰਤੀਕ ਵਜੋਂ ਸ੍ਰੀ ਰਾਮ ਮੰਦਰ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਆਸ ਪ੍ਰਗਟਾਈ ਕਿ ਸਾਡੇ ਦੇਸ਼ ਵਿੱਚ ਸਦਭਾਵਨਾ ਅਤੇ ਆਪਸੀ ਸਾਂਝ ਦੀ ਭਾਵਨਾ ਸਦਾ ਕਾਇਮ ਰਹੇਗੀ ।

Advertisement
Advertisement
Advertisement
Advertisement
Scroll to Top