Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:56 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਤਾਵਰਣ ਸਿੱਖਿਆ ਪ੍ਰੋਗਰਾਮ ਦੌਰਾਨ ਸੈਮੀਨਾਰ ਦਾ ਆਯੌਜਨ

ਵਾਤਾਵਰਣ ਸਿੱਖਿਆ ਪ੍ਰੋਗਰਾਮ ਦੌਰਾਨ ਸੈਮੀਨਾਰ ਦਾ ਆਯੌਜਨ

ਵਾਤਾਵਰਣ ਸਿੱਖਿਆ ਪ੍ਰੋਗਰਾਮ ਦੌਰਾਨ ਸੈਮੀਨਾਰ ਦਾ ਆਯੌਜਨ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ, ਧਾਮੋਮਾਜਰਾ ਪਟਿਆਲਾ ਦੇ ਈਕੋ ਕਲੱਬ ਅਤੇ ਐੱਨ. ਐੱਸ. ਐੱਸ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤ ੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਸਰਪ੍ਰਸਤੀ ਅਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੋਂਸਲ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ “Earth’s Worth: Don’t Waste it” ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਉਘੇ ਸਮਾਜ ਸੇਵੀ ਸ੍ਰੀ ਸੁਸ਼ੀਲ ਕੁਮਾਰ ਗੌਤਮ, ਪ੍ਰਧਾਨ ਜਨ ਹਿੱਤ ਸਮਿਤੀ, ਪਟਿਆਲਾ ਨੇ ਮੁੱਖ ਮਹਿਮਾਨ ਦੀ ਅਤੇ ਡਾ. ਜੀ. ਐਸ. ਆਨੰਦ ਸਾਬਕਾ ਗੰਜਨਲ ਡਾਇਰੈਕਟਰ ਤੇ ਹੈੱਡ ਆਫ ਐਨ. ਐਸ. ਐਨ. ਆਈ. ਐਸ., ਪਟਿਆਲਾ ਨੇ ਵਿਸ਼ੇਸ਼ ਮਹਿਮਾਨ ਦੀ ਭੂਮਿਕਾ ਨਿਭਾਈ । ਕਾਲਜ ਪ੍ਰਿੰਸੀਪਲ ਡਾ. ਹਰਮੀਤ ਕੌਰ ਆਨੰਦ ਨੇ ਰਸਮੀ ਤੌਰ ਤੇ ਆਏ ਹੋਏ ਮਹਿਮਾਨਾਂ ਨੂੰ “ਜੀ ਆਇਆ” ਆਖਿਆ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਵਾਤਾਵਰਣ ਦੀ ਸੰਭਾਲ ਦੀ ਜਿੰਮੇਵਾਰੀ ਸਿਰਫ ਸਰਕਾਰ ਦੀ ਹੀ ਨਹੀਂ ਸਗੋਂ ਹਰੇਕ ਨਾਗਰਿਕ ਦੀ ਬਣਦੀ ਹੈ ਸੋ ਵਾਤਾਵਰਣ ਨੂੰ ਬਚਾਉਣ ਲਈ ਤੁਹਾਨੂੰ ਵੀ ਪੁਰ ਜ਼ੋਰ ਯਤਨ ਕਰਨੇ ਚਾਹੀਦੇ ਹਨ । ਸ੍ਰੀ ਸੁਸ਼ੀਲ ਕੁਮਾਰ ਗੌਤਮ ਨੇ ਕਿਹਾ ਕਿ ਵਾਤਾਵਰਣ ਅੱਜ ਦੇ ਸਮੇਂ ਦਾ ਬਹੁਤ ਮਹੱਤਵਪੂਰਨ ਮੁੱਦਾ ਹੈ । ਮਨੁੱਖੀ ਸਰੀਰ ਪੰਜ ਭੋਤਿਕ ਤੱਤਾਂ ਦਾ ਬਣਿਆ ਹੋਇਆ ਹੈ । ਇਹਨਾਂ ਦੇ ਵਿੱਚ ਸੰਤੁਲਨ ਹੋਣਾ ਬਹੁਤ ਜਰੂਰੀ ਹੈ ਕਿਉਂਕਿ ਇਹਨਾਂ ਬ ਿਨਾਂ ਮਨੁੱਖੀ ਜੀਵਨ ਸੰਭਵ ਨਹੀਂ ਹੈ ਪਰ ਮਨੁੱਖ ਆਪਣੀ ਗਲਤ ਜੀਵਨ ਸ਼ੈਲੀ ਕਰਕੇ ਇਸ ਸੰਤੁਲਨ ਨੂੰ ਲਗਾਤਾਰ ਖਰਾਬ ਕਰ ਰਿਹਾ ਹੈ । ਅੰਨ੍ਹੇਵਾਹ ਜੰਗਲਾ ਂ ਦੀ ਕਟਾਈ, ਆਵਾਜਾਈ ਦੇ ਸਾਧਨਾਂ ਦਾ ਵਾਧਾ ਅਤੇ ਫੈਕਟਰੀਆਂ ਵਿ ੱਚੋਂ ਨਿਕਲੇ ਗੰਦੇ ਪਦਾਰਥ ਤੇ ਧੂੰਆਂ ਮਨੁੱਖ ਨੂ ੰ ਤਬਾਹੀ ਦੀ ਕਗਾਰ ਵੱਲ ਲੈਕੇ ਜਾ ਰਹੇ ਹਨ। ਇਸ ਤਬਾਹੀ ਤੋਂ ਬਚਣ ਦਾ ਇਕੋ- ਇਕ ੱਲ ਵੱਧ ਤੋਂ ਵੱਧ ਪੌਦੇ ਲਗਾਉਣੇ ਅਤੇ ਲੱਗੇ ਹੋਏ ਰੁੱਖਾਂ ਨੂੰ ਬਚਾਉਣਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਤਸੱਲੀ ਨਾਲ ਸਾਹ ਲੈਣ ਯੋਗ ਵਾਤਾਵਰਣ ਪ੍ਰਦਾਨ ਕਰ ਸਕੀਏ । ਵਿਸ਼ੇਸ਼ ਮਹਿਮਾਨ ਡਾ. ਜੀ. ਐਸ. ਆਨੰਦ ਨੇ ਗੁਰਬਾਣੀ ਦਾ ਹਵਾਲਾ ਦੇ ਕੇ ਹਵਾ, ਪਾਣੀ ਅਤੇ ਧਰਤੀ ਦੀ ਮਨੁੱਖੀ ਜੀਵਨ ਵਿੱਚ ਮਹੱਤਤਾ ਨੂੰ ਦਰਸਾਇਆ । ਉਹਨਾਂ ਨੇ ਕਿਹਾ ਕਿ ਪੌਦੇ ਧਰਤੀ ਮਾਂ ਦਾ ਸ਼ਿੰਗਾਰ ਹਨ ਪਰ ਅੱਜ ਦਾ ਮਨੁੱਖ ਆਪਣੀਆਂ ਜ਼ਰੂਰਤਾਂ ਨੂ ੰ ਪੂਰਾ ਕਰਨ ਲਈ ਇਸ ਸ਼ਿੰਗਾਰ ਨੂੰ ਅੰਨ੍ਹੇਵਾਹ ਨਸ਼ਟ ਕਰ ਰਿਹਾ ਹੈ । ਉਹਨਾਂ ਨੇ ਵਿਦਿਆਰਥਣਾਂ ਨੂੰ ਹਵਾ, ਪਾਣੀ ਅਤੇ ਧਰਤੀ ਦੀ ਸਾਂਭ- ਸਭਾਲ ਲਈ ਜਾਗਰੂਕ ਕੀਤਾ । ਪ੍ਰੋਗਰਾਮ ਦੇ ਅੰਤ ਵਿਚ ਡਾ.ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top