Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਏ. ਪੀ. ਦੀ ਨਿਰਵਿਘਨ ਸਪਲਾਈ ਲਈ ਜ਼ਿਲ੍ਹੇ ਅੰਦਰ 151 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਚੈਕਿੰਗ ਕੀਤੀ-ਸੰਗਰਾਮ ਸਿੰਘ ਸੰਧੂ

ਡੀ. ਏ. ਪੀ. ਦੀ ਨਿਰਵਿਘਨ ਸਪਲਾਈ ਲਈ ਜ਼ਿਲ੍ਹੇ ਅੰਦਰ 151 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਚੈਕਿੰਗ ਕੀਤੀ-ਸੰਗਰਾਮ ਸਿੰਘ ਸੰਧੂ

ਡੀ. ਏ. ਪੀ. ਦੀ ਨਿਰਵਿਘਨ ਸਪਲਾਈ ਲਈ ਜ਼ਿਲ੍ਹੇ ਅੰਦਰ 151 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਚੈਕਿੰਗ ਕੀਤੀ-ਸੰਗਰਾਮ ਸਿੰਘ ਸੰਧੂ
-ਕਿਹਾ, ਡੀ. ਏ. ਪੀ. ਦੀ ਬਲੈਕਮਾਰਕੀਟਿੰਗ ਤੇ ਜਮ੍ਹਾਂਖੋਰੀ ਨਹੀਂ ਹੋਣ ਦਿੱਤੀ ਜਾਵੇਗੀ
ਪਟਿਆਲਾ, 11 ਨਵੰਬਰ : ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਕਣਕ ਤੇ ਸਬਜ਼ੀਆਂ ਦੀ ਬਿਜਾਈ ਲਈ ਲੋੜੀਂਦੀ ਡੀ. ਏ. ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ 151 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਹੁਣ ਤੱਕ ਚੈਕਿੰਗ ਕਰ ਲਈ ਹੈ । ਇਹ ਜਾਣਕਾਰੀ ਪ੍ਰਦਾਨ ਕਰਦਿਆਂ ਪਟਿਆਲਾ ਦੇ ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਨੇ ਕਿਹਾ ਕਿ ਸਭਾਵਾਂ ਅੰਦਰ ਡੀ. ਏ. ਪੀ. ਦੀ ਕਿਸੇ ਤਰ੍ਹਾਂ ਦੀ ਬਲੈਕ ਮਾਰਕੀਟਿੰਗ ਅਤੇ ਜਮ੍ਹਾਂਖੋਰੀ ਨਹੀਂ ਹੋਣ ਦਿੱਤੀ ਜਾਵੇਗੀ । ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ਿਲ੍ਹੇ ਅੰਦਰ 263 ਖੇਤੀਬਾੜੀ ਸਹਿਕਾਰੀ ਸਭਾਵਾਂ ਹਨ, ਇਨ੍ਹਾਂ ਵਿੱਚ ਲਗਾਤਾਰ ਡੀ. ਏ. ਪੀ. ਦੀ ਚੈਕਿੰਗ ਦੇ ਨਾਲ-ਨਾਲ ਕਿਸਾਨ ਮੈਂਬਰਾਂ ਨੂੰ ਉਨ੍ਹਾਂ ਦੀ ਹੱਦ ਕਰਜ਼ੇ ਮੁਤਾਬਕ ਡੀ. ਏ. ਪੀ. ਦੀ ਵੰਡ ਹੱਦ ਕਰਜੇ ਮੁਤਾਬਕ ਕੀਤੀ ਜਾਣੀ ਵੀ ਯਕੀਨੀ ਬਣਾਈ ਜਾ ਰਹੀ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਵੀ ਦਿੱਤੀ ਕਿ ਉਹ ਖੇਤੀਬਾੜੀ ਮਾਹਰਾਂ ਦੀ ਰਾਏ ਮੁਤਾਬਕ ਹੀ ਡੀ. ਏ. ਪੀ. ਦੀ ਵਰਤੋਂ ਆਪਣੇ ਖੇਤਾਂ ਵਿੱਚ ਕਰਨ । ਉਨ੍ਹਾਂ ਕਿਹਾ ਕਿ ਡੀ.ਏ.ਪੀ. ਦੇ ਬਦਲ ਵਜੋਂ ਕਿਸਾਨ ਐਨ. ਪੀ. ਕੇ. ਦੀ ਵੀ ਵਰਤੋਂ ਕਰ ਸਕਦੇ ਹਨ, ਜੋ ਕਿ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਵਾਧੂ ਉਪਲਬੱਧ ਕਰਵਾਇਆ ਜਾ ਰਿਹਾ ਹੈ । ਉਪ ਰਜਿਸਟਰਾਰ ਨੇ ਦੱਸਿਆ ਕਿ ਜਲਦੀ ਹੀ ਜ਼ਿਲ੍ਹੇ ਦੀਆਂ ਸਾਰੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਚੈਕਿੰਗ ਮੁਕੰਮਲ ਕਰ ਲਈ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਡੀ. ਏ. ਪੀ. ਦੀ ਲਗਾਤਾਰ ਸਪਲਾਈ ਆ ਰਹੀ ਹੈ, ਜਿਸ ਨੂੰ ਮੈਂਬਰ ਕਿਸਾਨਾਂ ਨੂੰ ਬਿਨ੍ਹਾਂ ਕਿਸੇ ਵਿਤਕਰੇ ਤੋਂ ਮੁਹੱਈਆ ਕਰਵਾਇਆ ਜਾਵੇਗਾ ।

Advertisement
Advertisement
Advertisement
Advertisement
Scroll to Top