Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:30 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਨੇ ਖਾਦ ਦੇ ਸਟਾਕ ਦੀ ਕੀਤੀ ਚੈਕਿੰਗ

ਐਸ. ਡੀ. ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਨੇ ਖਾਦ ਦੇ ਸਟਾਕ ਦੀ ਕੀਤੀ ਚੈਕਿੰਗ

ਐਸ. ਡੀ. ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਨੇ ਖਾਦ ਦੇ ਸਟਾਕ ਦੀ ਕੀਤੀ ਚੈਕਿੰਗ
-ਖਾਦ ਦੀ ਜਮ੍ਹਾਖ਼ੋਰੀ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਬਾਜ ਅੱਖ
ਪਟਿਆਲਾ, 10 ਨਵੰਬਰ : ਡੀ. ਏ. ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਐਸ. ਡੀ. ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਖਾਦ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀਆਂ ਦਿੱਤੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਜ਼ਿਲ੍ਹੇ ਵਿੱਚ ਚੈਕਿੰਗ ਮੁਹਿੰਮ ਵਿੱਢੀ ਗਈ, ਜਿਸ ਦੌਰਾਨ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਜਾਂਚ ਕੀਤੀ ਗਈ ਤੇ ਸੈਂਪਲ ਭਰਨ ਤੋਂ ਇਲਾਵਾ ਦੁਕਾਨਾਂ ’ਚ ਪਿਆ ਖਾਦਾਂ ਦਾ ਸਟਾਕ ਚੈੱਕ ਕੀਤਾ ਗਿਆ । ਇਸ ਦੌਰਾਨ ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ ਨੇ ਸਹਿਕਾਰੀ ਸਭਾਵਾਂ ਦੇ ਸਟਾਕ ਦੀ ਜਾਂਚ ਕੀਤੀ । ਜਦਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਸਮੇਸ਼ ਫਰਟੀਲਾਈਜ਼ਰ ਪਾਤੜਾਂ, ਜ਼ਿਮੀਂਦਾਰਾਂ ਫਰਟੀਲਾਈਜ਼ਰ ਤੇ ਕੀਟਨਾਸ਼ਕ ਪਾਤੜਾਂ, ਭਿੰਡਰ ਪੈਸਟੀਸਾਈਡ ਤੇ ਮੁਕੇਸ਼ ਖਾਦ ਸਟੋਰ ਪਾਤੜਾਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ। ਚੈਕਿੰਗ ਟੀਮਾਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਪਾਤੜਾਂ ਕਰਮਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਅਮਨਪ੍ਰੀਤ ਸਿੰਘ ਸੰਧੂ ਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਚੱਠਾ ਤੇ ਹੋਰ ਸਟਾਫ਼ ਸ਼ਾਮਲ ਸੀ । ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ‌ ਇਸ ਦੌਰਾਨ ਵਿਭਾਗ ਵੱਲੋਂ ਖਾਦ ਦੇ ਸੈਂਪਲ ਵੀ ਭਰੇ ਜਾ ਰਹੇ ਹਨ ਜੋ ਲੈਬੋਰੇਟਰੀ ’ਚ ਟੈੱਸਟ ਲਈ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ’ਤੇ ਰੇਟ ਲਿਖਿਆ ਜਾਵੇ ਤੇ ਕਿਸਾਨਾਂ ਨੂੰ ਜੋ ਵੀ ਖੇਤੀ ਸਮਗਰੀ ਵੇਚੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਤੇ ਖਾਦ ਨਾਲ ਬੇਲੋੜੀਆਂ ਵਸਤਾਂ ਨਾ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਵੀ ਇਹ ਮੁਹਿੰਮ ਜਾਰੀ ਰਹੇਗੀ ਤੇ ਜੇਕਰ ਕੋਈ ਖਾਦ ਵਿਕਰੇਤਾ/ਡੀਲਰ ਬਿਨਾਂ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਦੀ ਅਪੀਲ ਕੀਤੀ ਤੇ ਕਿਹਾ ਕਿ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਸਬੰਧੀ ਸਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਸ਼ਿਕਾਇਤ ਕੀਤੀ ਜਾ ਸਕਦੀ ਹੈ ।

Advertisement
Advertisement
Advertisement
Advertisement
Scroll to Top