Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:57 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਨੂੰ "ਕਬਜ਼ਾ" ਕਰਵਾਉਣ ਦੇ ਯਤਨ ਨਾ ਸਹਿਣਯੋਗ ਪ੍ਰੋ. ਬਡੂੰਗਰ

ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਨੂੰ "ਕਬਜ਼ਾ" ਕਰਵਾਉਣ ਦੇ ਯਤਨ ਨਾ ਸਹਿਣਯੋਗ ਪ੍ਰੋ. ਬਡੂੰਗਰ

ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਨੂੰ “ਕਬਜ਼ਾ” ਕਰਵਾਉਣ ਦੇ ਯਤਨ ਨਾ ਸਹਿਣਯੋਗ ਪ੍ਰੋ. ਬਡੂੰਗਰ
ਕਿਹਾ:- ਦੇਸ਼ ਦੀ ਵੰਡ ਤੋਂ ਬਾਅਦ “ਲਾਹੌਰ ਦੀ ਪੰਜਾਬ ‘ਵਰਸਿਟੀ” ਵਾਂਗ ਪੰਜਾਬ ਯੂਨੀਵਰਸਿਟੀ ਬਣਾਈ ਗਈ ਸੀ ਚੰਡੀਗੜ੍ਹ ਵਿੱਚ
ਪਟਿਆਲਾ, 10 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਨਾਲ ਕੀਤੇ ਜਾ ਰਹੇ ਦਰ-ਬ-ਦਰ ਧੱਕਿਆਂ ਨੂੰ ਬੰਦ ਕੀਤਾ ਜਾਵੇ । ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਪਹਿਲਾਂ ਪੰਜਾਬ ਦੇ ਲਾਹੌਰ (ਲਹਿੰਦੇ ਪੰਜਾਬ, ਹੁਣ ਪਾਕਿਸਤਾਨ ) ਵਿੱਚ ਪੰਜਾਬ ਯੂਨੀਵਰਸਿਟੀ ਸੀ, ਦੇਸ਼ ਦੀ ਵੰਡ ਤੋਂ ਬਾਅਦ ਨਵੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਬਣਾ ਦਿੱਤੀ ਗਈ । ਪ੍ਰੋ. ਬਡੂੰਗਰ ਨੇ ਕਿਹਾ ਕਿ 1 ਨਵੰਬਰ 1966 ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੰਡ ਕੇ ਤਿੰਨ ਟੁਕੜੇ ਕਰਦਿਆਂ ਹਰਿਆਣਾ ਤੇ ਹਿਮਾਚਲ ਬਣਾ ਦਿੱਤੇ ਗਏ, ਤੇ ਪੰਜਾਬ ਦੇ ਪੰਜਾਬੀ ਬੋਲਦੇ ਅਨੇਕਾਂ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾ ਦਿੱਤਾ ਗਿਆ ਤੇ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾ ਦਿੱਤਾ ਗਿਆ ਸੀ । ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਈ ਕੋਰਟ ਤੇ ਪੰਜਾਬੀ ਬੋਲਦੇ ਇਲਾਕੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰ ਪੰਜਾਬ ਕੋਲੋਂ ਖੋ ਲਏ ਗਏ । ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬ ਵਿੱਚੋਂ 1966 ਵਿੱਚ ਨਵੇਂ ਰਾਜ ਬਣਨ ਉਪਰੰਤ ਚੰਡੀਗੜ੍ਹ ਨੂੰ ਪੰਜਾਬ ਤੇ ਹਰਿਆਣਾ ਵਿੱਚ 60% ਤੇ 40% ਰੇਸ਼ੋ ਨਿਸ਼ਚਿਤ ਕਰ ਦਿੱਤੀ ਗਈ ਜਿਸ ਦੌਰਾਨ ਪੰਜਾਬ 60% ਤੇ 40% ਹਰਿਆਣਾ ਦਾ ਕੋਟਾ ਨਿਸ਼ਚਿਤ ਕਰ ਦਿੱਤਾ ਗਿਆ । ਪ੍ਰੋ. ਬਡੁੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਦਾ ਪੂਰਾ ਕਬਜ਼ਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਪੰਜਾਬੀਆਂ ਵਿੱਚ ਬਹੁਤ ਵੱਡਾ ਰੋਸ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨਾਲ ਪਹਿਲਾਂ ਹੀ ਵੱਡਾ ਧੱਕਾ ਹੋਇਆ ਹੈ ਤੇ ਹੁਣ ਇਹ ਹੋਰ ਪੰਜਾਬ ਨਾਲ ਹੋਰ ਵੱਡਾ ਨਾ ਸਹਿਣਯੋਗਣ ਧੱਕਾ ਹੋਵੇਗਾ । ਪ੍ਰੋਫੈਸਰ ਬਡੂੰਗਰ ਨੇ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪਹਿਲਾਂ ਤੋਂ ਕੀਤੇ ਜਾ ਰਹੇ ਧੱਕਿਆਂ ਨੂੰ ਦੂਰ ਕਰੇ, ਨਾਕਿ ਹੋਰ ਪੰਜਾਬ ਨਾਲ ਧੱਕੇ ਕੀਤੇ ਜਾਣ ।

Advertisement
Advertisement
Advertisement
Advertisement
Scroll to Top