Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:08 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਏ ਜਾਣ ਦਾ ਮਾਮਲਾ ਪਹੁੰਚਿਆ ਪੰਜਾਬ-ਹਰਿਆਣਾ ਹਾਈਕੋਰਟ

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਏ ਜਾਣ ਦਾ ਮਾਮਲਾ ਪਹੁੰਚਿਆ ਪੰਜਾਬ-ਹਰਿਆਣਾ ਹਾਈਕੋਰਟ

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਏ ਜਾਣ ਦਾ ਮਾਮਲਾ ਪਹੁੰਚਿਆ ਪੰਜਾਬ-ਹਰਿਆਣਾ ਹਾਈਕੋਰਟ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਏ ਜਾਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ । ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਖਲ ਕਰਕੇ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ ਗਈ ਹੈ । ਹਾਈਕੋਰਟ ਹੁਣ ਇਸ ਪਟੀਸ਼ਨ `ਤੇ ਅਗਲੇ ਹਫ਼ਤੇ ਸੁਣਵਾਈ ਕਰੇਗੀ । ਹਾਈਕੋਰਟ `ਚ ਇਹ ਜਨਹਿਤ ਪਟੀਸ਼ਨ ਵਕੀਲ ਵੈਭਵ ਵਤਸ ਨੇ ਦਾਇਰ ਕੀਤੀ ਹੈ, ਜਿਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦਾ ਕਾਰਜਕਾਲ ਪਿਛਲੇ ਮਹੀਨੇ ਅਕਤੂਬਰ ਵਿੱਚ ਖਤਮ ਹੋ ਗਿਆ ਹੈ, ਇਸ ਦੇ ਬਾਵਜੂਦ ਅਜੇ ਤੱਕ ਇਹ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ । ਜਦੋਂ ਕਿ ਪੰਜਾਬ ਯੂਨੀਵਰਸਿਟੀ ਐਕਟ ਦੇ ਨਿਯਮਾਂ ਤਹਿਤ ਇਹ ਚੋਣਾਂ ਸੈਨੇਟ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਸਨ ਪਰ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਚੋਣਾਂ ਕਦੋਂ ਹੋਣਗੀਆਂ । ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੀਯੂ ਦੀ ਸੈਨੇਟ ਯੂਨੀਵਰਸਿਟੀ ਦੀ ਸਭ ਤੋਂ ਉੱਚੀ ਨੀਤੀ ਬਣਾਉਣ ਵਾਲੀ ਸੰਸਥਾ ਹੈ ਅਤੇ ਇਸਦੀ ਅਣਹੋਂਦ ਵਿੱਚ ਕਈ ਵੱਡੇ ਨੀਤੀਗਤ ਫੈਸਲੇ ਨਹੀਂ ਲਏ ਜਾ ਸਕਦੇ । ਹੁਣ ਸੈਨੇਟ ਦਾ ਕਾਰਜਕਾਲ ਖਤਮ ਹੋ ਗਿਆ ਹੈ, ਜਿਸ ਕਾਰਨ ਪੀਯੂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ । ਪਟੀਸ਼ਨਕਰਤਾ ਨੇ ਸੈਨੇਟ ਦੀਆਂ ਚੋਣਾਂ ਕਰਵਾਉਣ ਅਤੇ ਚੋਣਾਂ ਹੋਣ ਤੱਕ ਪੀਯੂ ਦੇ ਰੋਜ਼ਾਨਾ ਦੇ ਕੰਮਕਾਜ ਦੀ ਦੇਖਭਾਲ ਲਈ ਪੀਯੂ ਦੇ 10 ਸਭ ਤੋਂ ਸੀਨੀਅਰ ਪ੍ਰੋਫੈਸਰਾਂ ਦੀ ਇਕ ਸੰਸਥਾ ਦੀ ਨਿਯੁਕਤੀ ਦੀ ਮੰਗ ਕੀਤੀ ਹੈ । ਪਟੀਸ਼ਨਰ ਨੇ ਰਜਿਸਟਰਾਰ ਅਤੇ ਪੀਯੂ ਦੇ ਵੀਸੀ ਸਮੇਤ ਹੋਰਾਂ ਨੂੰ ਵੀ ਰੀਪ੍ਰੈਜ਼ਟੇਸ਼ਨ ਦਿੱਤੀ ਸੀ, ਜਿਸ `ਤੇ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ । ਇਸ ਕਾਰਨ ਹੁਣ ਪਟੀਸ਼ਨਰ ਨੇ ਹਾਈਕੋਰਟ `ਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਸੈਨੇਟ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ ਦੀ ਮੰਗ ਕੀਤੀ ਹੈ, ਜਿਸ `ਤੇ ਹਾਈਕੋਰਟ ਅਗਲੇ ਹਫਤੇ ਸੁਣਵਾਈ ਕਰੇਗਾ । ਪਟੀਸ਼ਨ ਵਿੱਚ ਪੀਯੂ ਦੇ ਵੀਸੀ, ਰਜਿਸਟਰਾਰ ਸਮੇਤ ਪੀਯੂ ਦੇ ਚਾਂਸਲਰ ਅਤੇ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਵੀ ਧਿਰ ਬਣਾਇਆ ਗਿਆ ਹੈ ।

Advertisement
Advertisement
Advertisement
Advertisement
Scroll to Top