Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:20 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਕਾਲਜ ਅੰਤਰ-ਖੇਤਰੀ ਯੁਵਕ ਮੇਲੇ ਦੇ ਕਾਵਿ ਉਚਾਰਨ ਮੁਕਾਬਲੇ ਵਿਚ ਜੇਤੂ

ਮੋਦੀ ਕਾਲਜ ਅੰਤਰ-ਖੇਤਰੀ ਯੁਵਕ ਮੇਲੇ ਦੇ ਕਾਵਿ ਉਚਾਰਨ ਮੁਕਾਬਲੇ ਵਿਚ ਜੇਤੂ

ਮੋਦੀ ਕਾਲਜ ਅੰਤਰ-ਖੇਤਰੀ ਯੁਵਕ ਮੇਲੇ ਦੇ ਕਾਵਿ ਉਚਾਰਨ ਮੁਕਾਬਲੇ ਵਿਚ ਜੇਤੂ
ਪਟਿਆਲਾ : ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਗੁਰਜੰਟ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 7-9 ਨਵੰਬਰ ਤੱਕ ਕੈਂਪਸ ਵਿੱਚ ਆਯੋਜਿਤ ਅੰਤਰ-ਖੇਤਰੀ ਯੁਵਕ ਮੇਲੇ ਦੇ ਕਾਵਿ ਉਚਾਰਨ ਮੁਕਾਬਲੇ ਵੰਨਗੀ ਵਿੱਚੋਂ ਪਹਿਲਾ ਸਥਾਨ ਜਿੱਤਿਆ ਹੈ । ਜ਼ਿਕਰਯੋਗ ਹੈ ਕਿ ਯੁਵਕ ਮੇਲੇ ਵਿੱਚ ਵੱਖ-ਵੱਖ ਜ਼ੋਨਾਂ ਚ ਲਗਭਗ ਦੋ ਸੌ ਕਾਲਜਾਂ ਨੇ ਭਾਗ ਲਿਆ, ਜਿਸ ਵਿਚੋਂ ਪਹਿਲਾਂ ਗੁਰਜੰਟ ਸਿੰਘ ਨੇ ਪਟਿਆਲਾ ਜ਼ੋਨ ਚ ਹੋਏ ਖੇਤਰੀ ਯੁਵਕ ਮੇਲੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਸੀ ਤੇ ਆਪਣੇ ਅਗਲੇ ਮੁਕਾਬਲੇ ਦੇ ਸਫ਼ਰ ਵਿੱਚੋਂ ਵੱਖ ਵੱਖ ਜੋਨ ਦੇ ਬਾਰਾਂ ਪ੍ਰਤੀਯੋਗੀਆਂ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ । ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਜੀ ਨੇ ਗੁਰਜੰਟ ਸਿੰਘ ਦੇ ਕਾਲਜ ਪਹੁੰਚਣ ਤੇ ਉਸ ਦਾ ਨਿੱਘਾ ਸਵਾਗਤ ਕੀਤਾ ਅਤੇ ਇਸ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ । ਉਹਨਾਂ ਕਿਹਾ ਕਿ ਸਾਡਾ ਇਹ ਵਿਦਿਆਰਥੀ ਭਾਵੇਂ ਅੱਖਾਂ ਤੋਂ ਦੇਖ ਨਹੀਂ ਸਕਦਾ ਪਰ ਉਹ ਆਪਣੇ ਮਨ ਦੀ ਸੰਵੇਦਨਸ਼ੀਲ ਦ੍ਰਿਸ਼ਟੀ ਤੋਂ ਬਦਲਦੇ ਵਰਤਾਰਿਆਂ, ਨਿਘਰਦੇ ਸਮਾਜ ਤੇ ਡਿਗਦੇ ਮਾਨਵੀ ਮੁੱਲਾਂ ਪ੍ਰਤੀ ਸਾਨੂੰ ਅੱਖਾਂ ਵਾਲਿਆਂ ਨੂੰ ਸ਼ੀਸ਼ਾ ਜਰੂਰ ਵਿਖਾ ਦਿੰਦਾ ਹੈ । ਉਹਨਾਂ ਕਿਹਾ ਕਿ ਕਾਲਜ ਆਪਣੇ ਇਸ ਹੁਨਰਮੰਦ ਵਿਦਿਆਰਥੀ ਲਈ ਹਰ ਸੰਭਵ ਵਸੀਲੇ ਜੁਟਾਉਣ ਲਈ ਸਦਾ ਹਾਜ਼ਿਰ ਰਹੇਗਾ। ਸਹਿਸਰਗਰਮੀਆ ਦੇ ਡੀਨ ਪ੍ਰੋ. ਨੀਨਾ ਸਰੀਨ ਨੇ ਗੁਰਜੰਟ ਸਿੰਘ ਸਮੇਤ ਸਮੁੱਚੀ ਕਾਵਿ ਉਚਾਰਨ ਟੀਮ ਦੇ ਇੰਚਾਰਜਾਂ ਨੂੰ ਮੁਬਾਰਕਬਾਦ ਦਿੱਤੀ । ਇਸ ਅਵਸਰ ਉੱਤੇ ਟੀਮ ਇੰਚਾਰਜ ਡਾ. ਰੁਪਿੰਦਰ ਸ਼ਰਮਾ, ਡਾ. ਰੁਪਿੰਦਰ ਸਿੰਘ ਢਿੱਲੋਂ , ਡਾ. ਦੀਪਕ ਕੁਮਾਰ ਤੇ ਪ੍ਰੋ. ਤਨਵੀਰ ਹਾਜ਼ਿਰ ਸਨ ।

Advertisement
Advertisement
Advertisement
Advertisement
Scroll to Top