Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਵੱਖ ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਫੀਲਡ ਕਾਮਿਆਂ ਨਾਲ ਰਲੇ

ਵੱਖ ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਫੀਲਡ ਕਾਮਿਆਂ ਨਾਲ ਰਲੇ

ਵੱਖ ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਫੀਲਡ ਕਾਮਿਆਂ ਨਾਲ ਰਲੇ
ਪਟਿਆਲਾ : ਪੀ . ਡਬਲਿਊ. ਡੀ . ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜਿਲ੍ਹਾ ਪਟਿਆਲਾ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵੱਖ-ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਸੁਖਬੀਰ ਸਿੰਘ ਦੀ ਪ੍ਰੇਰਨਾ ਸਦਕਾ ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਵਿੱਚ ਸ਼ਾਮਲ ਹੋਏ,ਇਕੱਤਰ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਮੱਖਣ ਸਿੰਘ ਵਹਿਦਪੁਰੀ, ਦਰਸ਼ਨ ਬੇਲੂ ਮਾਜਰਾ ਦਰਸ਼ਨ ਚੀਮਾ, ਲਖਵਿੰਦਰ ਖਾਨਪੁਰ, ਜਸਵੀਰ ਖੋਖਰ, ਬਲਜੀਤ ਮੇਹਤਾ ਤੇ ਹਰਦੇਵ ਘੱਗਾ ਨੇ ਕਿਹਾ ਕਿ ਤੁਹਾਡੇ ਵੱਲੋਂ ਸਹੀ ਸਮੇਂ ਤੇ ਇਹ ਸਹੀ ਫੈਸਲਾ ਲਿਆ ਗਿਆ ਕਿਉਂਕਿ ਅੱਜ ਸਰਕਾਰ ਦੇ ਖਿਲਾਫ ਇੱਕ ਲੜਾਕੂ ਤੇ ਖਾੜਕੂ ਜਥੇਬੰਦੀ ਦੀ ਲੋੜ ਹੈ ਤੁਹਾਡੇ ਆਉਣ ਨਾਲ ਸਾਡੀ ਜਥੇਬੰਦੀ ਦੇ ਵਿੱਚ ਤਾਕਤ ਦਾ ਵਾਧਾ ਹੋਇਆ ਉੱਥੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੇ ਕੰਮ ਕਰਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ ਅੰਤ ਵਿੱਚ ਨਵੇਂ ਆਏ ਸਾਥੀਆਂ ਦੀ ਨਵੀਂ ਟੀਮ ਦੀ ਚੋਣ ਕੀਤੀ ਗਈ, ਜਿਸ ਵਿੱਚ ਸੁਖਬੀਰ ਸਿੰਘ ਢਿੰਡਸਾ ਪ੍ਰਧਾਨ, ਲਖਵਿੰਦਰ ਸਿੰਘ ਚੇਅਰਮੈਨ, ਮਲਕੀਤ ਸਿੰਘ ਜਨਰਲ ਸਕੱਤਰ, ਚਿਮਨ ਲਾਲ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸਰਬਜੀਤ ਸਿੰਘ ਖਜਾਨਚੀ ਤੇ ਗੁਰਜੰਟ ਸਿੰਘ ਪ੍ਰੈਸ ਸਕੱਤਰ ਚੁਣੇ ਗਏ ਅੱਜ ਦੀ ਇਕੱਤਰਤਾ ਵਿੱਚ ਹੋਰਨਾਂ ਤੋਂ ਇਲਾਵਾ ਪਰਗਟ ਸਿੰਘ ਕਾਠ, ਹਰਦੇਵ ਸਿੰਘ ਸਮਾਣਾ, ਕਰਮ ਸਿੰਘ ਨਾਭਾ, ਵੀਰੂ ਰਾਮ ਪਟਿਆਲਾ, ਬਲਵਿੰਦਰ ਮਡੋਲੀ, ਰਜਿੰਦਰ ਧਾਲੀਵਾਲ, ਵਿਪਨ ਪ੍ਰਸਾਦ,ਗੁਰਮੀਤ ਪਟਿਆਲਾ, ਹਰਵੀਰ ਸੁਨਾਮ, ਰਣਧੀਰ ਬਹਿਰ ਸਾਹਿਬ ਤੇ ਜਨਕ ਸਿੰਘ, ਸੇਰ ਸਿੰਘ ਸ਼ਾਮਿਲ ਹੋਏ ।

Advertisement
Advertisement
Advertisement
Advertisement
Scroll to Top