Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਨੇ ਈਰਾਨ ਦੀ ਅਲ ਮੁਸਤਫ਼ਾ ਇੰਟਰਨੈਸ਼ਨਲ ਯੂਨੀਵਰਸਿਟੀ ਨਾਲ਼ ਕੀਤਾ ਇਕਰਾਰਨਾਮਾ

ਪੰਜਾਬੀ ਯੂਨੀਵਰਸਿਟੀ ਨੇ ਈਰਾਨ ਦੀ ਅਲ ਮੁਸਤਫ਼ਾ ਇੰਟਰਨੈਸ਼ਨਲ ਯੂਨੀਵਰਸਿਟੀ ਨਾਲ਼ ਕੀਤਾ ਇਕਰਾਰਨਾਮਾ

ਪੰਜਾਬੀ ਯੂਨੀਵਰਸਿਟੀ ਨੇ ਈਰਾਨ ਦੀ ਅਲ ਮੁਸਤਫ਼ਾ ਇੰਟਰਨੈਸ਼ਨਲ ਯੂਨੀਵਰਸਿਟੀ ਨਾਲ਼ ਕੀਤਾ ਇਕਰਾਰਨਾਮਾ
– ਫ਼ਾਰਸੀ, ਅਰਬੀ ਅਤੇ ਉਰਦੂ ਭਾਸ਼ਾ ਦੇ ਖੇਤਰ ਵਿੱਚ ਉਲੀਕੇ ਜਾਣਗੇ ਵਿਸ਼ੇਸ਼ ਪ੍ਰਾਜੈਕਟ
ਪਟਿਆਲਾ, 14 ਨਵੰਬਰ : ਪੰਜਾਬੀ ਯੂਨੀਵਰਸਿਟੀ ਵੱਲੋਂ ਈਰਾਨ ਦੀ ਅਲ ਮੁਸਤਫ਼ਾ ਇੰਟਰਨੈਸ਼ਨਲ ਯੂਨੀਵਰਸਿਟੀ ਨਾਲ਼ ਇੱਕ ਅਕਾਦਮਿਕ ਇਕਰਾਰਨਾਮਾ (ਐੱਮ. ਓ. ਯੂ.) ਕੀਤਾ ਗਿਆ ਹੈ । ਇਸ ਇਕਰਾਰਨਾਮੇ ਉੱਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਫ਼ਾਰਸੀ, ਉਰਦੂ ਅਤੇ ਅਰਬੀ ਵਿਭਾਗ ਦੇ ਮੁਖੀ ਡਾ. ਰਹਿਮਾਨ ਅਖ਼ਤਰ ਵੱਲੋਂ ਹਸਤਾਖ਼ਰ ਕੀਤੇ ਗਏ। ਦੂਜੇ ਪਾਸੇ ਅਲ ਮੁਸਤਫ਼ਾ ਇੰਟਰਨੈਸ਼ਨਲ ਯੂਨਵਿਰਸਿਟੀ ਤੋਂ ਪੁੱਜੇ ਪ੍ਰਤੀਨਿਧ ਡਾ. ਰਜ਼ਾ ਸ਼ਕੈਰੀ ਨੇ ਹਸਤਾਖ਼ਰ ਕੀਤੇ । ਪ੍ਰੋ. ਸੰਜੀਵ ਪੁਰੀ ਨੇ ਦੱਸਿਆ ਕਿ ਦੋਹੇਂ ਅਦਾਰਿਆਂ ਦਰਮਿਆਨ ਸਿੱਖਿਆ, ਖੋਜ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਆਪਸੀ ਅਕਾਦਮਿਕ ਸਹਿਯੋਗ ਪੈਦਾ ਕਰਨ ਦੇ ਮਕਸਦ ਨਾਲ਼ ਇਹ ਇਕਰਾਰਨਾਮਾ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਇਕਰਾਰਨਾਮੇ ਤਹਿਤ ਦੋਹੇਂ ਯੂਨੀਵਰਸਿਟੀਆਂ ਅਕਾਦਮਿਕ ਖੇਤਰ ਵਿੱਚ ਸਾਂਝੇ ਪ੍ਰੋਗਰਾਮ ਉਲੀਕ ਸਕਣਗੀਆਂ ਜਿਸ ਨਾਲ਼ ਵਿਦਿਆਰਥੀਆਂ ਅਤੇ ਫ਼ੈਕਲਟੀ ਨੂੰ ਲਾਭ ਹੋਵੇਗਾ । ਫਾਰਸੀ, ਉਰਦੂ ਅਤੇ ਅਰਬੀ ਵਿਭਾਗ ਦੇ ਮੁਖੀ ਡਾ. ਰਹਿਮਾਨ ਅਖ਼ਤਰ ਨੇ ਦੱਸਿਆ ਕਿ ਇਸ ਇਕਰਾਰਨਾਮੇ ਤਹਿਤ ਵਿਸ਼ੇਸ਼ ਤੌਰ ਉੱਤੇ ਫਾਰਸੀ, ਅਰਬੀ ਅਤੇ ਉਰਦੂ ਭਾਸ਼ਾ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਜੈਕਟ ਉਲੀਕੇ ਜਾਣਗੇ। ਦੋਹੇਂ ਯੂਨੀਵਰਸਿਟੀਆਂ ਵੱਲੋਂ ਅੰਡਰ-ਗਰੈਜੂਏਟ ਪੱਧਰ ਦੇ ਵਿਦਿਆਰਥੀਆਂ ਲਈ ਸਪਲੀਮੈਂਟਰੀ ਕੋਰਸ ਕਰਵਾਏ ਜਾਣ ਦੇ ਵੀ ਯਤਨ ਕੀਤੇ ਜਾਣਗੇ । ਦੋਹੇਂ ਯੂਨੀਵਰਸਿਟੀਆਂ ਸਾਂਝੇ ਤੌਰ ਉੱਤੇ ਕਾਨਫ਼ਰੰਸਾਂ, ਸੈਮੀਨਾਰ ਅਤੇ ਹੋਰ ਅਕਾਦਮਿਕ ਇਕੱਤਰਤਾਵਾਂ ਆਯੋਜਿਤ ਕੀਤੀਆਂ ਜਾਣਗੀਆਂ । ਦੋਹੇਂ ਅਦਾਰੇ ਇਸ ਇਕਰਾਰਨਾਮੇ ਤਹਿਤ ਅਕਾਦਮਿਕ ਖੇਤਰ ਦੀ ਸਮੱਗਰੀ ਦੇ ਸਰੋਤ ਵੀ ਇੱਕ ਦੂਜੇ ਨਾਲ਼ ਸਾਂਝੇ ਕਰ ਸਕਣਗੇ । ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਇਕਰਾਰਨਾਮਾ 10 ਸਾਲ ਦੀ ਮਿਆਦ ਤੱਕ ਲਾਗੂ ਰਹੇਗਾ । ਦੋਹੇਂ ਅਦਾਰੇ ਆਪਸੀ ਸਹਿਮਤੀ ਦੇ ਅਧਾਰ ਉੱਤੇ ਇਸ ਦੀਆਂ ਸ਼ਰਤਾਂ ਵਿੱਚ ਸੋਧਾਂ ਵੀ ਕਰ ਸਕਣਗੇ ।

Advertisement
Advertisement
Advertisement
Advertisement
Scroll to Top