Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:07 am

+91 90915 01313 , +91 90916 01313

punjabbanni@gmail.com
punjabbani@yahoo.com

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਪਿੰਡ ਸੇਹਰਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਪਿੰਡ ਸੇਹਰਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਪਿੰਡ ਸੇਹਰਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ
ਪਟਿਆਲਾ, 14 ਨਵੰਬਰ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਦਲਬੀਰ ਕੁਮਾਰ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਪਿੰਡ ਸੇਹਰਾ ਬਲਾਕ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਦਲਬੀਰ ਕੁਮਾਰ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਜਿਵੇਂ ਕਿ ਦੋ ਹਫ਼ਤੇ ਤੇ ਚਾਰ ਹਫ਼ਤੇ ਸਿਖਲਾਈ, 2 ਤੋਂ 20 ਪਸੂਆਂ ਤੱਕ ਡੀ. ਡੀ.-8 ਕਰਜ਼ਾ ਸਕੀਮ ਤਹਿਤ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ, ਇਸ ਦੇ ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ । ਮਿਲਕਫੈੱਡ ਦੇ ਖਰੀਦ ਮੈਨੇਜਰ (ਸੇਵਾਮੁਕਤ) ਗੁਰਮੇਲ ਸਿੰਘ ਰਠੌਰ ਵੱਲੋਂ ਦੁੱਧ ਦੀ ਫੈਟ, ਐਸ. ਐਨ. ਐਫ. ਦੇ ਘਟਣ ਵਧਣ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਦੁੱਧ ਤੋਂ ਪਦਾਰਥ ਬਣਾਉਣ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਕੁਲਵਿੰਦਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਪਸ਼ੂ ਬੀਮਾ ਸਕੀਮ, ਫੀਡ ਅਤੇ ਫੌਡਰ ਸਕੀਮ ਅਤੇ ਸਾਰਾ ਸਾਲ ਹਰੇ ਚਾਰੇ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੱਤੀ ਗਈ । ਡਾ. ਮੋਹਨ ਸ਼ਰਮਾ, ਵੈਟਰਨਰੀ ਇੰਸਪੈਕਟਰ ਰਿਟਾਇਰ ਨੇ ਪਸ਼ੂਆਂ ਦੀ ਬਿਮਾਰੀਆਂ ਦੀ ਰੋਕਥਾਮ ਅਤੇ ਕੱਟੀਆਂ ਵੱਛੀਆਂ ਦੀ ਸਾਂਭ ਸੰਭਾਲ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ । ਲਖਮੀਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਸਾਫ਼ ਦੁੱਧ ਦੀ ਪੈਦਾਵਾਰ ਅਤੇ ਕੈਟਲਸ਼ੈੱਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕੈਂਪ ਦਾ ਇੰਤਜ਼ਾਮ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਵਿਭਾਗ ਦੀ ਦੋ ਹਫ਼ਤੇ ਸਿਖਲਾਈ ਮਿਤੀ 09-12-2024 ਨੂੰ ਚਲਾਈ ਜਾਵੇਗੀ । ਚਾਹਵਾਨ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਖੇ ਸੰਪਰਕ ਕਰ ਸਕਦੇ ਹਨ । ਇਸ ਮੌਕੇ ਪਿੰਡ ਰੌਂਗਲਾ ਦੇ ਮੋਹਤਬਰ ਵਿਅਕਤੀਆਂ ਨੇ ਡੇਅਰੀ ਵਿਕਾਸ ਵਿਭਾਗ ਦੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਜੋ ਦੁੱਧ ਉਤਪਾਦਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ ।

Advertisement
Advertisement
Advertisement
Advertisement
Scroll to Top