Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਕੀਤੀ 20 ਨਵੰਬਰ ਦੀ ਚਾਰ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣ ਦੇ ਚਲਦਿਆਂ ਛੁੱਟੀ

ਪੰਜਾਬ ਸਰਕਾਰ ਨੇ ਕੀਤੀ 20 ਨਵੰਬਰ ਦੀ ਚਾਰ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣ ਦੇ ਚਲਦਿਆਂ ਛੁੱਟੀ

ਪੰਜਾਬ ਸਰਕਾਰ ਨੇ ਕੀਤੀ 20 ਨਵੰਬਰ ਦੀ ਚਾਰ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣ ਦੇ ਚਲਦਿਆਂ ਛੁੱਟੀ
ਚੰਡੀਗੜ੍ਹ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ । ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣਗੀਆਂ ਜਿਨ੍ਹਾਂ ਵਿੱਚ 10-ਡੇਰਾ ਬਾਬਾ ਨਾਨਕ, 44- ਚੱਬੇਵਾਲ (ਐਸ. ਸੀ.), 84-ਗਿੱਦੜਬਾਹਾ ਅਤੇ 103-ਬਰਨਾਲਾ ਸ਼ਾਮਲ ਹਨ । ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਸਰਕਾਰੀ ਕਰਮਚਾਰੀ, ਜੋ ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਦਾ ਵੋਟਰ ਹੈ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ ਜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ, ਸਬੰਧਤ ਅਥਾਰਟੀ ਕੋਲ ਆਪਣਾ ਵੋਟਰ ਕਾਰਡ ਪੇਸ਼ ਕਰਕੇ 20 ਨਵੰਬਰ, 2024 ਨੂੰ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਲਈ ਵਿਸ਼ੇਸ਼ ਛੁੱਟੀ ਲਈ ਬਿਨੈ ਕਰ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੀਆਂ ਨਿਰਧਾਰਤ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ, ਇਸ ਦੇ ਨਾਲ ਹੀ ਰਿਪ੍ਰੀਸੈਂਟੇਸ਼ਨ ਆਫ਼ ਪਿਊਪਲ ਐਕਟ, 1951 (ਕਿਸੇ ਵੀ ਵਪਾਰ, ਟਰੇਡ, ਉਦਯੋਗਿਕ ਉੱਦਮ ਜਾਂ ਕਿਸੇ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਦੀ ਧਾਰਾ 135-ਬੀ ਦੀ ਉਪ ਧਾਰਾ 1 ਦੇ ਉਪਬੰਧ ਮੁਤਾਬਿਕ 20 ਨਵੰਬਰ, 2024 ਨੂੰ ਇਹਨਾਂ ਚਾਰ ਹਲਕਿਆਂ ਵਿੱਚ ਅਦਾਇਗੀ ਛੁੱਟੀ ਵੀ ਦਿੱਤੀ ਜਾਵੇਗੀ ।

Advertisement
Advertisement
Advertisement
Advertisement
Scroll to Top