Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:49 am

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ
-ਕਿਸਾਨਾਂ ਨੂੰ ਸੁਚੇਤ ਕਰਨ ਲਈ ਚਲਾਈ ਜਾਗਰੂਕਤਾ ਮੁਹਿੰਮ
-ਪਰਾਲੀ ਨਾ ਸਾੜਨ ਲਈ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ
ਪਟਿਆਲਾ, 14 ਨਵੰਬਰ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਖਾਦਾਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਜਿਥੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇ. ਵੀ. ਕੇ., ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਕਿਹਾ ਕਿ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈੱਸਟ ਦੇ ਅਧਾਰ ਤੇ ਹੀ ਕੀਤੀ ਜਾਣੀ ਚਾਹੀਦੀ ਹੈ, ਇਸ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਡੀ. ਏ. ਪੀ. ਖਾਦ ਦੇ ਬਦਲ ਵਜੋਂ ਵਰਤੀਆਂ ਜਾ ਸਕਦੀਆਂ ਹੋਰ ਖਾਦਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਵੀ ਜਾਗਰੂਕ ਕਰਨ ਲਈ ਸਕੂਲ ਪੱਧਰ ਤੱਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਰਮਨਜੀਤ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਲਿਆਣ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਥੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਰੈਲੀ ਕਰਵਾਈ ਗਈ ਅਤੇ ਨਾਲ ਹੀ ਭਾਸ਼ਣ, ਲੇਖ ਰਚਨਾ, ਪੇਂਟਿੰਗ ਅਤੇ ਸੰਦੇਸ਼ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ । ਸੈਮੀਨਾਰ ਦੇ ਬੁਲਾਰੇ ਡਾ ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ), ਕੇ. ਵੀ. ਕੇ., ਪਟਿਆਲਾ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਅਤੇ ਖੇਤੀਬਾੜੀ ਵਸਤਾਂ ਦੇ ਮੁੱਲ ਵਾਧੇ ਲਈ ਪ੍ਰੋਸੈਸਿੰਗ ਤਕਨੀਕਾਂ ਦੀ ਮਹੱਤਤਾ ਬਾਰੇ ਵੀ ਦੱਸਿਆ । ਇਸ ਮੌਕੇ ਲੈਕਚਰਾਰ ਡਾ. ਜਸਵਿੰਦਰ ਸਿੰਘ, ਸ੍ਰੀਮਤੀ ਬਲਜੀਤ ਕੌਰ ਸਿੱਧੂ ਅਤੇ ਸ੍ਰੀਮਤੀ ਅਰਪਨਜੋਤ ਕੌਰ ਅਤੇ ਸਮੂਹ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦਾ ਸੰਦੇਸ਼ ਦਿੱਤਾ ।

Advertisement
Advertisement
Advertisement
Advertisement
Scroll to Top