Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:09 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਕਛਵਾ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

ਪਿੰਡ ਕਛਵਾ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

ਪਿੰਡ ਕਛਵਾ ‘ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਲੀਆਂ ਸਰਕਾਰੀ ਸੇਵਾਵਾਂ : ਐਸ. ਡੀ. ਐਮ ਕ੍ਰਿਪਾਲਵੀਰ ਸਿੰਘ
ਦੁਧਨਸਾਧਾਂ, 14 ਨਵੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲੇ ਦਾ ਅੱਜ ਦੁਧਨਸਾਧਾਂ ਸਬ ਡਵੀਜ਼ਨ ਦੇ ਪਿੰਡ ਕਛਵਾ, ਅਲੀਪੁਰ, ਵਜੀਰ ਸਾਹਿਬ, ਟੋਰਾ ਫਰੀਦਪੁਰ, ਸੰਪੂਰਨਗੜ੍ਹ ਤੇ ਕਛਵੀ ਨਿਵਾਸੀਆਂ ਨੇ ਪਿੰਡ ਕਛਵਾ ਦੇ ਕਮਿਊਨਿਟੀ ਸੈਂਟਰ ‘ਚ ਲੱਗੇ ਕੈਂਪ ਦੌਰਾਨ ਲਾਭ ਉਠਾਇਆ। ਇਸ ਮੌਕੇ ਐਸ. ਡੀ. ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ‘ਤੇ ਹੀ ਨਿਪਟਾਰਾ ਵੀ ਕਰਵਾਇਆ । ਕ੍ਰਿਪਾਲਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ । ਉਨ੍ਹਾਂ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ । ਇਸ ਮੌਕੇ ਕਛਵਾ ਅਤੇ ਨੇੜਲੇ ਪਿੰਡਾਂ ਤੋਂ ਪੁੱਜੇ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਸਰਕਾਰੀ ਦਫ਼ਤਰਾਂ ‘ਚ ਚੱਕਰ ਨਹੀਂ ਲਗਾਉਣੇ ਪੈਂਦੇ । ਕੈਂਪ ਮੌਕੇ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ. ਡੀ. ਆਈ. ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਪ੍ਰਸ਼ਾਸਨਿਕ ਟੀਮਾਂ ਕੋਲ ਆਪਣੀਆਂ ਦਰਖਾਸਤਾਂ ਦਿੱਤੀਆਂ । ਕੈਂਪ ਦੌਰਾਨ ਬੀ. ਡੀ. ਪੀ. ਓ. ਮਹਿੰਦਰਜੀਪ ਸਿੰਘ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top