Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਆਵਾਜ਼ ਪ੍ਰਦੂਸ਼ਣ ਨੂੰ ਰੋਕਣ ’ਚ ਅਸਫਲ ਰਹਿਣ ਤੇ ਜਿ਼ਲ੍ਹਾ ਮੈਜਿਸਟਰੇਟ ਅਤੇ ਪੁਲਸ ਸੁਪਰਡੈਂਟ ਨਿੱਜੀ ਤੌਰ ’ਤੇ ਹੋਣਗੇ ਜਿ਼ੰਮੇਵਾਰ : ਹਾਈਕੋਰਟ

ਆਵਾਜ਼ ਪ੍ਰਦੂਸ਼ਣ ਨੂੰ ਰੋਕਣ ’ਚ ਅਸਫਲ ਰਹਿਣ ਤੇ ਜਿ਼ਲ੍ਹਾ ਮੈਜਿਸਟਰੇਟ ਅਤੇ ਪੁਲਸ ਸੁਪਰਡੈਂਟ ਨਿੱਜੀ ਤੌਰ ’ਤੇ ਹੋਣਗੇ ਜਿ਼ੰਮੇਵਾਰ : ਹਾਈਕੋਰਟ

ਆਵਾਜ਼ ਪ੍ਰਦੂਸ਼ਣ ਨੂੰ ਰੋਕਣ ’ਚ ਅਸਫਲ ਰਹਿਣ ਤੇ ਜਿ਼ਲ੍ਹਾ ਮੈਜਿਸਟਰੇਟ ਅਤੇ ਪੁਲਸ ਸੁਪਰਡੈਂਟ ਨਿੱਜੀ ਤੌਰ ’ਤੇ ਹੋਣਗੇ ਜਿ਼ੰਮੇਵਾਰ : ਹਾਈਕੋਰਟ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੁਹਰਾਇਆ ਹੈ ਕਿ ਜੇਕਰ ਅਧਿਕਾਰੀ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ 2019 ’ਚ ਜਾਰੀ ਹਦਾਇਤਾਂ ਦੀ ਉਚਿਤ ਪਾਲਣਾ ਨੂੰ ਯਕੀਨੀ ਬਣਾਉਣ ’ਚ ਅਸਫਲ ਰਹਿੰਦੇ ਹਨ ਤਾਂ ਜ਼ਿਲ੍ਹਾ ਮੈਜਿਸਟਰੇਟ ਅਤੇ ਪੁਲਿਸ ਸੁਪਰਡੈਂਟ ਨਿੱਜੀ ਤੌਰ ’ਤੇ ਜਿ਼ੰਮੇਵਾਰ ਹੋਣਗੇ। ਸਾਲ 2019 ’ਚ ਅਦਾਲਤ ਨੇ ਇਹ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਰਾਤ ਨੂੰ 10 ਵਜੇ ਤੋਂ ਸਵੇਰੇ 6 ਵਜੇ ਦੇ ਵਿਚਕਾਰ ਲਾਊਡ ਸਪੀਕਰਾਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਨਿੱਜੀ ਮਾਲਕੀ ਵਾਲੇ ਸਾਊਂਡ ਸਿਸਟਮ ਦਾ ਸ਼ੋਰ ਪੱਧਰ ਖੇਤਰ ਲਈ ਨਿਰਧਾਰਤ ਹਵਾ ਗੁਣਵੱਤਾ ਦੇ ਮਿਆਰ ਤੋਂ ਵੱਧ ਨਾ ਹੋਵੇ । ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਕਿਹਾ ਕਿ ਜੇਕਰ ਪੁਲਿਸ ਉਲੰਘਣਾ ਕਰਨ ਵਾਲਿਆਂ ਵਿਰੁਧ ਐਫ. ਆਈ. ਆਰ. ਦਰਜ ਕਰ ਕੇ ਅਪਣਾ ਕਾਨੂੰਨੀ ਕੰਮ ਕਰਨ ’ਚ ਅਸਫਲ ਰਹਿੰਦੀ ਹੈ ਤਾਂ ਪੀੜਤ ਵਿਅਕਤੀ ਮੈਜਿਸਟਰੇਟ ਕੋਲ ਜਾਣ ਲਈ ਸੁਤੰਤਰ ਹੈ । ਹਾਲਾਂਕਿ, ਉਪਰੋਕਤ ਹੁਕਮ ਜ਼ਿਲ੍ਹਾ ਮੈਜਿਸਟਰੇਟ ਅਤੇ ਪੁਲਿਸ ਸੁਪਰਡੈਂਟ ਨੂੰ ਬਰੀ ਨਹੀਂ ਕਰਦੇ ਕਿਉਂਕਿ ਉਨ੍ਹਾਂ ਨੂੰ 2019 ’ਚ ਹਾਈ ਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਨਿੱਜੀ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਗਿਆ ਹੈ । ਅਦਾਲਤ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਅਤੇ ਪੁਲਸ ਸੁਪਰਡੈਂਟ ਨੂੰ ਚੌਕਸ ਰਹਿਣ ਦੇ ਹੁਕਮ ਦਿਤੇ ਗਏ ਹਨ ਅਤੇ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਕਿਸੇ ਵੀ ਜ਼ਿਲ੍ਹੇ ਦੇ ਕਿਸੇ ਵੀ ਨਾਗਰਿਕ ਵਲੋਂ ਰੀਪੋਰਟ ਕੀਤੀ ਗਈ ਕਿਸੇ ਵੀ ਉਲੰਘਣਾ ’ਤੇ ਕਾਨੂੰਨ ਅਨੁਸਾਰ ਉਚਿਤ ਕਦਮ ਚੁਕੇ ਜਾਣਗੇ । ਹਾਈ ਕੋਰਟ ਨੇ ਇਹ ਟਿਪਣੀਆਂ ਇਕ ਗੁਰਦੁਆਰੇ ਵਿਚ ਲਗਾਏ ਗਏ ਲਾਊਡ ਸਪੀਕਰਾਂ ਤੋਂ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੀਤੀਆਂ। ਸਾਰੇ ਪੱਖਾਂ ਨੂੰ ਸੁਣਨ ਮਗਰੋਂ ਹਾਈ ਕੋਰਟ ਨੇ ਕਿਹਾ ਕਿ ਇਹ ਉਚਿਤ ਹੋਵੇਗਾ ਕਿ ਕਿਉਂਕਿ ਸ਼ੋਰ ਪ੍ਰਦੂਸ਼ਣ ਹਵਾ ਪ੍ਰਦੂਸ਼ਣ ਦਾ ਹਿੱਸਾ ਹੈ ਅਤੇ ਹਵਾ (ਪ੍ਰਦੂਸ਼ਣ ਰੋਕਥਾਮ ਅਤੇ ਕੰਟਰੋਲ) ਐਕਟ, 1981 ਦੇ ਦੰਡਾਵਲੀ ਪ੍ਰਬੰਧਾਂ ਤਹਿਤ ਸਜ਼ਾਯੋਗ ਹੈ, ਇਸ ਲਈ ਪਟੀਸ਼ਨਕਰਤਾ ਨੂੰ ਸਬੰਧਤ ਅਧਿਕਾਰ ਖੇਤਰ ਵਾਲੇ ਥਾਣੇ ਜਾਣ ਅਤੇ ਅਦਾਲਤ ਵਲੋਂ ਨਿਰਧਾਰਤ ਹਦਾਇਤਾਂ ਦੀ ਉਲੰਘਣਾ ਦੀ ਸੂਰਤ ’ਚ ਐਫ. ਆਈ. ਆਰ. ਦਰਜ ਕਰਨ ਦੀ ਆਜ਼ਾਦੀ ਦਿਤੀ ਜਾਂਦੀ ਹੈ ।

Advertisement
Advertisement
Advertisement
Advertisement
Scroll to Top