Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:49 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ
ਇਸ ਕਦਮ ਨੂੰ ਦੋ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ
ਚੰਡੀਗੜ੍ਹ, 15 ਨਵੰਬਰ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ । ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ, ਇੱਥੋਂ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਕੋਈ ਵੀ ਕਦਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਏਗਾ ।

ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਪਹਿਲਾਂ ਪੰਜਾਬ ਅਤੇ ਹਰਿਆਣਾ ਦੋਵਾਂ ਦੇ ਕਿਸਾਨਾਂ ਵੱਲੋਂ ਦਿਖਾਏ ਗਏ ਏਕੇ ਅੱਗੇ ਝੁਕ ਗਈ ਸੀ, ਵੱਲੋਂ ਇਸ ਫੈਸਲੇ ਨੂੰ ਦੋਵਾਂ ਰਾਜਾਂ ਦਰਮਿਆਨ ਟਕਰਾਅ ਪੈਦਾ ਕਰਨ ਲਈ ਵਰਤਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸੂਬੇ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਕੀਤੀ ਦੇਰੀ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ । ਉਨ੍ਹਾਂ ਦਲੀਲ ਦਿੱਤੀ ਕਿ ਇਹ ਫੈਸਲਾ ਵੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਫੰਡ ਰੋਕਣ ਅਤੇ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦੀਆਂ ਕਾਰਵਾਈਆਂ ਵਾਂਗ ਪੰਜਾਬ ਪ੍ਰਤੀ ਚਿੰਤਾਜਨਕ ਰਵੱਈਏ ਨੂੰ ਦਰਸਾਉਂਦਾ ਹੈ । ਪੰਜਾਬ ਸਰਕਾਰ ਦੇ ਸਪਸ਼ਟ ਰੁਖ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੰਡੀਗੜ੍ਹ ‘ਤੇ ਸੂਬੇ ਦੇ ਦਾਅਵੇ ‘ਤੇ ਡਟ ਕੇ ਖੜ੍ਹੀ ਹੈ ਅਤੇ ਇਸ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿੱਚ ਮਤਭੇਦ ਬੀਜਣ ਜਾਂ ਨਫ਼ਰਤ ਨੂੰ ਭੜਕਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਾਂਗੇ । ਉਨ੍ਹਾਂ ਕਿਹਾ ਕਿ ਅਜਿਹੇ ਪਾੜਾ ਪਾਉਣ ਵਾਲੇ ਯਤਨਾਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ,ਅਤੇ ਅਸੀਂ ਸਾਡੇ ਦੋਵਾਂ ਰਾਜਾਂ ਵਿੱਚ ਮੌਜੂਦ ਸਦਭਾਵਨਾ ਅਤੇ ਏਕਤਾ ਨੂੰ ਕਾਇਮ ਰੱਖਣ ਲਈ ਹਰ ਉਪਰਾਲਾ ਕਰਾਂਗੇ ।

Advertisement
Advertisement
Advertisement
Advertisement
Scroll to Top