Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 11:10 am

+91 90915 01313 , +91 90916 01313

punjabbanni@gmail.com
punjabbani@yahoo.com

ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਵਿੱਚ ਲੱਗਣ ਕਾਰਨ ਹੋਈ 10 ਨਵਜੰਮੇ ਬੱਚਿਆਂ ਦੀ ਮੌਤ

ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਵਿੱਚ ਲੱਗਣ ਕਾਰਨ ਹੋਈ 10 ਨਵਜੰਮੇ ਬੱਚਿਆਂ ਦੀ ਮੌਤ

ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਵਿੱਚ ਲੱਗਣ ਕਾਰਨ ਹੋਈ 10 ਨਵਜੰਮੇ ਬੱਚਿਆਂ ਦੀ ਮੌਤ
ਝਾਂਸੀ : ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਹਾਦਸੇ ਵਿੱਚ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 37 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਹ ਘਟਨਾ ਹਸਪਤਾਲ ਦੇ ਇਨਫੈਂਟ ਵਾਰਡ (ਐਨ. ਆਈ. ਸੀ. ਯੂ-ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ) ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਵਾਪਰੀ । ਹਸਪਤਾਲ `ਚ ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਅਤੇ ਭਗਦੜ ਦਾ ਮਾਹੌਲ ਬਣ ਗਿਆ। ਵਾਰਡ ਵਿੱਚ ਧੂੰਏਂ ਅਤੇ ਅੱਗ ਦੀਆਂ ਲਪਟਾਂ ਦਰਮਿਆਨ ਡਾਕਟਰਾਂ, ਨਰਸਾਂ ਅਤੇ ਪ੍ਰਸ਼ਾਸਨ ਦੀ ਟੀਮ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਅੱਗ ਨਾਲ ਪ੍ਰਭਾਵਿਤ ਵਾਰਡ ਦੀ ਖਿੜਕੀ ਤੋੜ ਕੇ 37 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ । ਹਾਲਾਂਕਿ 10 ਬੱਚਿਆਂ ਦੀ ਜਾਨ ਨਹੀਂ ਬਚਾਈ ਜਾ ਸਕੀ । ਜਾਣਕਾਰੀ ਮੁਤਾਬਕ ਇਨਫੈਂਟ ਵਾਰਡ `ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ । ਹਾਲਾਂਕਿ ਇਸ ਮਾਮਲੇ ਦੀ ਵਿਸਥਾਰਤ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਸ ਦਰਦਨਾਕ ਘਟਨਾ ਤੋਂ ਬਾਅਦ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ `ਚ ਬੇਹੋਸ਼ ਦੇਖਿਆ ਗਿਆ। ਹਾਦਸੇ ਤੋਂ ਗੁੱਸੇ `ਚ ਆਏ ਪਰਿਵਾਰਕ ਮੈਂਬਰਾਂ ਨੇ ਸੁਰੱਖਿਆ ਉਪਾਵਾਂ `ਚ ਅਣਗਹਿਲੀ ਦਾ ਦੋਸ਼ ਲਗਾਇਆ ।

Advertisement
Advertisement
Advertisement
Advertisement
Scroll to Top