Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਕਰਵਾਇਆ ਜਾਵੇਗਾ ਸਾਰੇ ਪੋਲਿੰਗ ਸਟੇਸ਼ਨਾਂ `ਤੇ ਸਿੱਧਾ ਵੈੱਬ ਪ੍ਰਸਾਰਨ : ਸਿਬਿਨ ਸੀ.

ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਕਰਵਾਇਆ ਜਾਵੇਗਾ ਸਾਰੇ ਪੋਲਿੰਗ ਸਟੇਸ਼ਨਾਂ `ਤੇ ਸਿੱਧਾ ਵੈੱਬ ਪ੍ਰਸਾਰਨ : ਸਿਬਿਨ ਸੀ.

ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਕਰਵਾਇਆ ਜਾਵੇਗਾ ਸਾਰੇ ਪੋਲਿੰਗ ਸਟੇਸ਼ਨਾਂ `ਤੇ ਸਿੱਧਾ ਵੈੱਬ ਪ੍ਰਸਾਰਨ : ਸਿਬਿਨ ਸੀ.
ਚੰਡੀਗੜ੍ਹ : ਪੰਜਾਬ ਦੇ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸੀਟਾਂ `ਤੇ ਹੋ ਰਹੀਆਂ ਜਿਮਿਨੀ ਚੋਣਾਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। 20 ਨਵੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ `ਤੇ ਸਿੱਧਾ ਵੈੱਬ ਪ੍ਰਸਾਰਨ ਕਰਵਾਇਆ ਜਾਵੇਗਾ । ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ’ਤੇ ਵੋਟ ਪਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ । ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਦੇ ਜਿ਼ਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਚੋਣਾਂ ਲਈ ਕੁਝ ਹੀ ਦਿਨ ਬਚੇ ਹਨ। ਅਜਿਹੀ ਸਥਿਤੀ ਵਿਚ ਨਸ਼ੀਲੇ ਪਦਾਰਥਾਂ, ਸ਼ਰਾਬ, ਨਕਦੀ ਅਤੇ ਹੋਰ ਸਾਮਾਨ ਦੀ ਗੈਰ ਕਾਨੂੰਨੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਈ ਜਾਣੀ ਚਾਹੀਦੀ ਹੈ, ਜੇਕਰ ਵੋਟਿੰਗ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਅਤੇ ਸਾਮਾਨ ਵੰਡਣ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਨੇ ਵੋਟਿੰਗ ਤੋਂ 48 ਘੰਟੇ ਪਹਿਲਾਂ ਤੋਂ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ, ਚੈੱਕ ਪੋਸਟਾਂ `ਤੇ ਸਖ਼ਤੀ ਰੱਖਣ ਅਤੇ ਬਾਹਰੀ ਲੋਕਾਂ ਦੀ ਆਵਾਜਾਈ `ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ । ਚੋਣ ਕਮਿਸ਼ਨ ਵਲੋਂ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਤੇ ਖਾਣ-ਪੀਣ, ਰਿਹਾਇਸ਼ ਅਤੇ ਠੰਢ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ।

Advertisement
Advertisement
Advertisement
Advertisement
Scroll to Top