Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:50 pm

+91 90915 01313 , +91 90916 01313

punjabbanni@gmail.com
punjabbani@yahoo.com

ਸੇਵਾਮੁਕਤ ਇੰਜੀਨੀਅਰ ਨੂੰ ਡਿਜੀਟਲ ਅਰੈਸਟ ਕਰਕੇ ਮਾਰੀ 10.30 ਕਰੋੜ ਰੁਪਏ ਦੀ ਠੱਗੀ

ਸੇਵਾਮੁਕਤ ਇੰਜੀਨੀਅਰ ਨੂੰ ਡਿਜੀਟਲ ਅਰੈਸਟ ਕਰਕੇ ਮਾਰੀ 10.30 ਕਰੋੜ ਰੁਪਏ ਦੀ ਠੱਗੀ

ਸੇਵਾਮੁਕਤ ਇੰਜੀਨੀਅਰ ਨੂੰ ਡਿਜੀਟਲ ਅਰੈਸਟ ਕਰਕੇ ਮਾਰੀ 10.30 ਕਰੋੜ ਰੁਪਏ ਦੀ ਠੱਗੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਰੋਹਿਣੀ ਖੇਤਰ ਵਿਚ ਰਹਿਣ ਵਾਲੇ ਸੇਵਾਮੁਕਤ ਇੰਜੀਨੀਅਰ ਨੂੰ ਡਿਜੀਟਲ ਅਰੈਸਟ ਕਰਕੇ 10.30 ਕਰੋੜ ਰੁਪਏ ਦੀ ਠੱਗੀ ਮਾਰੀ ਗਈ ਹੈ । ਮੁਲਜ਼ਮਾਂ ਨੇ ਬਜ਼ੁਰਗ ਵਿਅਕਤੀ ਨੂੰ ਕਰੀਬ ਅੱਠ ਘੰਟੇ ਡਿਜ਼ੀਟਲ ਅਰੈਸਟ ਰੱਖਿਆ । ਇਸ ਦੌਰਾਨ ਉਸ ਨੂੰ ਕਈ ਤਰੀਕਿਆਂ ਨਾਲ ਡਰਾਇਆ-ਧਮਕਾਇਆ ਗਿਆ । 10.30 ਕਰੋੜ ਰੁਪਏ ਟਰਾਂਸਫਰ ਕਰਵਾ ਲਏ ਗਏ । ਜਦੋਂ ਉਨ੍ਹਾਂ ਦੇ ਖਾਤਿਆਂ ’ਚ ਪੈਸਾ ਖਤਮ ਹੋ ਗਿਆ ਤਾਂ ਉਨ੍ਹਾਂ ਵਿਦੇਸ਼ਾਂ ’ਚ ਰਹਿੰਦੇ ਆਪਣੇ ਪੁੱਤਰ-ਧੀਆਂ ’ਤੇ ਪੈਸੇ ਮੰਗਣ ਦਾ ਦਬਾਅ ਪਾਇਆ । ਜਾਂਚ ਵਿੱਚ ਸਾਹਮਣੇ ਆਇਆ ਕਿ ਧੋਖਾਧੜੀ ਦੀ ਰਕਮ ਪਹਿਲਾਂ ਸੱਤ ਤੋਂ ਅੱਠ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾਈ ਗਈ ਸੀ । ਫਿਰ ਧੋਖਾਧੜੀ ਕਰਨ ਵਾਲਿਆਂ ਨੇ ਇਸ ਨੂੰ ਇਕ ਹਜ਼ਾਰ ਤੋਂ ਵੱਧ ਬੈਂਕ ਖਾਤਿਆਂ ਵਿੱਚ ਭੇਜ ਦਿੱਤਾ । ਕਈ ਖਾਤਿਆਂ ’ਚ ਕਰੀਬ 60 ਲੱਖ ਰੁਪਏ ਵੀ ਫਰੀਜ਼ ਵੀ ਕਰਵਾਏ ਗਏ ਹਨ।
72 ਸਾਲਾ ਸੇਵਾਮੁਕਤ ਇੰਜੀਨੀਅਰ ਆਪਣੀ ਪਤਨੀ ਨਾਲ ਰੋਹਿਣੀ ਇਲਾਕੇ `ਚ ਰਹਿੰਦੇ ਹਨ । ਉਨ੍ਹਾਂ ਦਾ ਪੁੱਤਰ ਦੁਬਈ ਵਿੱਚ ਕਾਰੋਬਾਰ ਕਰਦਾ ਹੈ ਅਤੇ ਧੀ ਸਿੰਗਾਪੁਰ ਰਹਿੰਦੀ ਹੈ। 29 ਸਤੰਬਰ ਨੂੰ ਉਨ੍ਹਾਂ ਨੂੰ ਪਾਰਸਲ ਕੰਪਨੀ ਦੇ ਅਧਿਕਾਰੀ ਦਾ ਫੋਨ ਆਇਆ । ਜਦੋਂ ਪੀੜਤ ਨੇ ਫੋਨ ਚੁੱਕਿਆ ਤਾਂ ਫੋਨ ਕਰਨ ਵਾਲੇ ਨੇ ਕਿਹਾ ਕਿ ਤੁਹਾਡੇ ਪਾਰਸਲ ਵਿੱਚ ਪਾਬੰਦੀਸ਼ੁਦਾ ਦਵਾਈਆਂ ਤਾਇਵਾਨ ਤੋਂ ਆ ਰਹੀਆਂ ਹਨ । ਇਸ ਤੋਂ ਬਾਅਦ ਮੁੰਬਈ ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਦਾ ਨਾਂ ਲੈ ਕੇ ਉਸ ਨੂੰ ਇਕ ਵਿਅਕਤੀ ਨਾਲ ਗੱਲ ਕਰਨ ਲਈ ਮਿਲੀ । ਫਿਰ ਕਥਿਤ ਅਪਰਾਧ ਸ਼ਾਖਾ ਦੇ ਅਧਿਕਾਰੀ ਨੇ ਸੇਵਾਮੁਕਤ ਇੰਜੀਨੀਅਰ ਨੂੰ ਆਪਣੇ ਮੋਬਾਈਲ ਫੋਨ ’ਤੇ ਸਕਾਈਪ ਡਾਊਨਲੋਡ ਕਰਨ ਅਤੇ ਵੀਡੀਓ ਕਾਲ ਕਰਨ ਲਈ ਕਿਹਾ । ਫਿਰ ਉਨ੍ਹਾਂ ਨੇ ਬਜ਼ੁਰਗ ਨੂੰ ਡਰਾ-ਧਮਕਾ ਕੇ ਪਰਿਵਾਰ ਦੇ ਹੋਰ ਮੈਂਬਰਾਂ ਬਾਰੇ ਜਾਣਕਾਰੀ ਲਈ । ਫਿਰ ਉਨ੍ਹਾਂ ਦੇ ਬੇਟੇ ਅਤੇ ਬੇਟੀ ਨੂੰ ਵੀ ਫਸਾਉਣ ਦੀ ਧਮਕੀ ਦਿੱਤੀ। ਸ਼ੁਰੂਆਤੀ ਜਾਂਚ `ਚ ਸਾਹਮਣੇ ਆਇਆ ਹੈ ਕਿ ਪੀੜਤ ਨੂੰ ਕੰਬੋਡੀਆ ਤੋਂ ਫ਼ੋਨ ਆਇਆ ਸੀ ।

Advertisement
Advertisement
Advertisement
Advertisement
Scroll to Top