Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:50 pm

+91 90915 01313 , +91 90916 01313

punjabbanni@gmail.com
punjabbani@yahoo.com

ਮਹੇਸ਼ ਖਿਚੀ ਬਣੇ ਨਗਰ ਨਿਗਮ ਦਿੱਲੀ ਦੇ ਮੇਅਰ

ਮਹੇਸ਼ ਖਿਚੀ ਬਣੇ ਨਗਰ ਨਿਗਮ ਦਿੱਲੀ ਦੇ ਮੇਅਰ

ਮਹੇਸ਼ ਖਿਚੀ ਬਣੇ ਨਗਰ ਨਿਗਮ ਦਿੱਲੀ ਦੇ ਮੇਅਰ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਮਹੇਸ਼ ਖਿਚੀ ਵੀਰਵਾਰ ਨੂੰ ਦਿੱਲੀ ਦੇ ਅਗਲੇ ਮੇਅਰ ਚੁਣੇ ਗਏ । ਇਹ ਜਿੱਤ ਅਗਲੇ ਸਾਲ ਦੇ ਸ਼ੁਰੂ ਵਿਚ ਕੌਮੀ ਰਾਜਧਾਨੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਦਾ ਮਨੋਬਲ ਵਧਾਉਣ ਵਾਲੀ ਹੈ । ਐਮ. ਸੀ. ਡੀ. ਵਿਚ ਆਮ ਆਦਮੀ ਪਾਰਟੀ ਦੇ ਡਿਪਟੀ ਮੇਅਰ ਉਮੀਦਵਾਰ ਰਵਿੰਦਰ ਭਾਰਦਵਾਜ ਬਿਨਾਂ ਮੁਕਾਬਲਾ ਚੁਣੇ ਗਏ । ਭਾਜਪਾ ਉਮੀਦਵਾਰ ਨੇ ਅਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ । ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਤੋਂ ਚੋਣ ਮੈਦਾਨ ਵਿਚ ਉਤਰੇ ਦਲਿਤ ਉਮੀਦਵਾਰ ਖਿਚੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਿਸ਼ਨ ਲਾਲ ਨੂੰ ਸਿਰਫ਼ ਤਿੰਨ ਵੋਟਾਂ ਦੇ ਮਾਮੂਲੀ ਫ਼ਰਕ ਨਾਲ ਹਰਾਇਆ। ਖਿਚੀ ਨੂੰ 133 ਵੋਟਾਂ ਮਿਲੀਆਂ, ਜਦਕਿ ਲਾਲ ਨੂੰ 130 ਵੋਟਾਂ ਮਿਲੀਆਂ। ਦੋ ਵੋਟਾਂ ਅਯੋਗ ਕਰਾਰ ਦਿਤੀਆਂ ਗਈਆਂ । ਕਾਂਗਰਸ ਦੇ ਅੱਠ ਕੌਂਸਲਰਾਂ ਨੇ ਵੋਟਿੰਗ ਪ੍ਰਕਿਰਿਆ ਵਿਚ ਹਿੱਸਾ ਨਹੀਂ ਲਿਆ । ਕਾਂਗਰਸ ਨੇ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਦਾ ਬਾਈਕਾਟ ਕੀਤਾ ਸੀ, ਜੋ ਕਿ ‘ਆਪ’ ਅਤੇ ਭਾਜਪਾ ਦਰਮਿਆਨ ਲੰਮੇ ਸਮੇਂ ਤੱਕ ਚੱਲੀ ਸ਼ਬਦੀ ਜੰਗ ਕਾਰਨ ਅਪ੍ਰੈਲ ਤੋਂ ਮੁਲਤਵੀ ਕਰ ਦਿਤੀ ਗਈ ਸੀ । ਕਾਂਗਰਸ ਨੇ ਮੌਜੂਦਾ ਪ੍ਰਸਤਾਵਿਤ ਛੋਟੇ ਕਾਰਜਕਾਲ ਦੀ ਬਜਾਏ ਮੇਅਰ ਲਈ ਪੂਰੇ ਕਾਰਜਕਾਲ ਦੀ ਮੰਗ ਕੀਤੀ ਸੀ ।

Advertisement
Advertisement
Advertisement
Advertisement
Scroll to Top