Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:11 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਨੇ ਭਾਰਤ ਦੇ ਭਗੌੜੇ ਅੱਤਵਾਦੀਆਂ ਦੀ ਸੂਚੀ ਵਿਚ ਸ਼ਾਮਲ ਅਪਰਾਧੀ ਸੰਦੀਪ ਸਿੰਘ ਸਿੱਧੂ ਉਰਫ਼ ਸੰਨੀ ਟੋਰਾਂਟੋ ਨੂੰ ਦਿੱਤਾ ਬੇਕਸੂਰ ਕਰਾਰ

ਕੈਨੇਡਾ ਨੇ ਭਾਰਤ ਦੇ ਭਗੌੜੇ ਅੱਤਵਾਦੀਆਂ ਦੀ ਸੂਚੀ ਵਿਚ ਸ਼ਾਮਲ ਅਪਰਾਧੀ ਸੰਦੀਪ ਸਿੰਘ ਸਿੱਧੂ ਉਰਫ਼ ਸੰਨੀ ਟੋਰਾਂਟੋ ਨੂੰ ਦਿੱਤਾ ਬੇਕਸੂਰ ਕਰਾਰ

ਕੈਨੇਡਾ ਨੇ ਭਾਰਤ ਦੇ ਭਗੌੜੇ ਅੱਤਵਾਦੀਆਂ ਦੀ ਸੂਚੀ ਵਿਚ ਸ਼ਾਮਲ ਅਪਰਾਧੀ ਸੰਦੀਪ ਸਿੰਘ ਸਿੱਧੂ ਉਰਫ਼ ਸੰਨੀ ਟੋਰਾਂਟੋ ਨੂੰ ਦਿੱਤਾ ਬੇਕਸੂਰ ਕਰਾਰ
ਕੈਨੇਡਾ : ਕੈਨੇਡਾ ਨੇ ਭਾਰਤ ਦੇ ਭਗੌੜੇ ਅੱਤਵਾਦੀਆਂ ਦੀ ਸੂਚੀ ਵਿਚ ਸ਼ਾਮਲ ਅਪਰਾਧੀ ਸੰਦੀਪ ਸਿੰਘ ਸਿੱਧੂ ਉਰਫ਼ ਸੰਨੀ ਟੋਰਾਂਟੋ ਨੂੰ ਬੇਕਸੂਰ ਕਰਾਰ ਦਿੱਤਾ ਹੈ । ਦੱਸਣਯੋਗ ਹੈ ਕਿ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ ਸੰਨੀ ਵਿਰੁੱਧ ਅਤਿਵਾਦ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਸੀ ਤੇ ਏਜੰਸੀ ਨੇ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਹੈ । ਜਿਕਰਯੋਗ ਹੈ ਕਿ ਸੰਨੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵਿੱਚ ਤਾਇਨਾਤ ਸੀ ਤੇ ਉਸਨੂੰ ਮੁੜ ਸੁਪਰਡੈਂਟ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਸੰਨੀ `ਤੇ ਭਾਰਤ `ਚ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਦਾ ਦੋਸ਼ ਹੈ । ਬਲਵਿੰਦਰ ਸਿੰਘ ਸੰਧੂ ਪੇਸ਼ੇ ਤੋਂ ਅਧਿਆਪਕ ਅਤੇ ਗਰਮਖਿਆਲੀ ਸੀ । 90 ਦੇ ਦਹਾਕੇ ਵਿੱਚ ਪੰਜਾਬ ਵਿਚ ਅਤਿਵਾਦ ਵਿਰੁੱਧ ਲੜਨ ਲਈ ਉਸ ਨੂੰ 1993 ਵਿੱਚ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ । 16 ਅਕਤੂਬਰ 2020 ਨੂੰ ਭਿੱਖੀਵਿੰਡ ਵਿੱਚ ਉਸ ਦੇ ਘਰ ਦੇ ਸਾਹਮਣੇ ਉਸ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਉਸ ਦੀ ਮੌਤ ਹੋ ਗਈ । ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਉਨ੍ਹਾਂ ਨੇ ਦੱਸਿਆ ਸੀ ਕਿ ਸੰਨੀ ਟੋਰਾਂਟੋ ਨੇ ਉਨ੍ਹਾਂ ਨੂੰ ਸੰਧੂ ਨੂੰ ਮਾਰਨ ਦਾ ਕੰਮ ਸੌਂਪਿਆ ਸੀ । ਉਸ ਨੇ ਦੋ ਹੋਰ ਅਪਰਾਧੀਆਂ ਸੁਖਮੀਤ ਪਾਲ ਸਿੰਘ ਅਤੇ ਲਖਵੀਰ ਸਿੰਘ ਦਾ ਨਾਮ ਵੀ ਲਿਆ । ਦੋਵੇਂ ਗਰਮਖਿਆਲੀ ਕਾਰਕੁਨ ਹਨ। ਨੈਸ਼ਨਲ ਇੰਟੈਲੀਜੈਂਸ ਏਜੰਸੀ ਮੁਤਾਬਕ ਸੰਨੀ ਖਾਲਿਸਤਾਨੀ ਅਤਿਵਾਦੀਆਂ ਨਾਲ ਜੁੜਿਆ ਹੋਇਆ ਹੈ। ਉਸ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐਸ. ਆਈ. ਨਾਲ ਵੀ ਸਬੰਧ ਹਨ । ਸੰਧੂ ਦੇ ਕਤਲ ਵਿੱਚ ਸੰਨੀ ਅਤੇ ਆਈ. ਐਸ. ਆਈ. ਦੀ ਮਿਲੀਭੁਗਤ ਦੇ ਵੀ ਦੋਸ਼ ਹਨ। ਸੰਨੀ `ਤੇ ਪੰਜਾਬ `ਚ ਅਤਿਵਾਦ ਫੈਲਾਉਣ ਅਤੇ ਕਈ ਪਾਕਿਸਤਾਨੀ ਅੱਤਵਾਦੀਆਂ ਨਾਲ ਸਬੰਧ ਰੱਖਣ ਦਾ ਦੋਸ਼ ਹੈ, ਇਸ ਸਾਲ ਅਕਤੂਬਰ `ਚ ਭਾਰਤ ਸਰਕਾਰ ਨੇ ਸੰਨੀ ਨੂੰ ਭਗੌੜੇ ਅਤਿਵਾਦੀਆਂ ਦੀ ਸੂਚੀ `ਚ ਸ਼ਾਮਲ ਕੀਤਾ ਸੀ । ਸੰਨੀ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੈਂਬਰ ਵੀ ਹੈ ।

Advertisement
Advertisement
Advertisement
Advertisement
Scroll to Top