Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:11 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡੀਅਨ ਕੋਰਟ ਨੇ ਲਗਾਈ ਗੈਂਗਸਟਰ ਅਰਸ਼ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਅਤੇ ਉਸ ਦੇ ਸਹਿਯੋਗੀ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਸਬੰਧੀ ਮੀਡੀਆ ਕਵਰੇਜ, ਪ੍ਰਸਾਰਣ ਅਤੇ ਰਿਪੋਰਟਿੰਗ `ਤੇ ਪਾਬੰਦੀ ਲਗਾ

ਕੈਨੇਡੀਅਨ ਕੋਰਟ ਨੇ ਲਗਾਈ ਗੈਂਗਸਟਰ ਅਰਸ਼ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਅਤੇ ਉਸ ਦੇ ਸਹਿਯੋਗੀ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਸਬੰਧੀ ਮੀਡੀਆ ਕਵਰੇਜ, ਪ੍ਰਸਾਰਣ ਅਤੇ ਰਿਪੋਰਟਿੰਗ `ਤੇ ਪਾਬੰਦੀ ਲਗਾ

ਕੈਨੇਡੀਅਨ ਕੋਰਟ ਨੇ ਲਗਾਈ ਗੈਂਗਸਟਰ ਅਰਸ਼ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਅਤੇ ਉਸ ਦੇ ਸਹਿਯੋਗੀ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਸਬੰਧੀ ਮੀਡੀਆ ਕਵਰੇਜ, ਪ੍ਰਸਾਰਣ ਅਤੇ ਰਿਪੋਰਟਿੰਗ `ਤੇ ਪਾਬੰਦੀ ਲਗਾ
ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਵਿੱਚ ਓਨਟਾਰੀਓ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਗੈਂਗਸਟਰ ਅਰਸ਼ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਅਤੇ ਉਸ ਦੇ ਸਹਿਯੋਗੀ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਬਾਰੇ ਮੀਡੀਆ ਕਵਰੇਜ, ਪ੍ਰਸਾਰਣ ਅਤੇ ਰਿਪੋਰਟਿੰਗ `ਤੇ ਪਾਬੰਦੀ ਲਗਾ ਦਿੱਤੀ ਹੈ । ਇਹ ਫੈਸਲਾ ਕੈਨੇਡਾ ਸਰਕਾਰ ਦੀ ਮੰਗ `ਤੇ ਲਿਆ ਗਿਆ ਹੈ।ਦਰਅਸਲ ਕੈਨੇਡਾ ਸਰਕਾਰ ਦੇ ਵਕੀਲ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਅਦਾਲਤੀ ਕਾਰਵਾਈ ਦੇ ਟੈਲੀਕਾਸਟ `ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ । ਇਸ ਅਰਜ਼ੀ ਨੂੰ ਓਨਟਾਰੀਓ ਅਦਾਲਤ ਨੇ ਸਵੀਕਾਰ ਕਰ ਲਿਆ ਹੈ । ਇਹ ਪਾਬੰਦੀ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਤੱਕ ਲਾਗੂ ਰਹੇਗੀ । ਮਾਮਲੇ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਭਾਰਤ ਨੇ ਅਰਸ਼ ਡੱਲਾ ਦੀ ਹਵਾਲਗੀ ਲਈ ਰਸਮੀ ਬੇਨਤੀ ਕਰਨ ਦਾ ਸੰਕੇਤ ਦਿੱਤਾ ਹੈ। ਡੱਲਾ `ਤੇ ਭਾਰਤ `ਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਅਤੇ ਅਤਿਵਾਦ ਦੀਆਂ ਗਤੀਵਿਧੀਆਂ `ਚ ਸ਼ਾਮਲ ਹੋਣ ਦਾ ਦੋਸ਼ ਹੈ। ਡੱਲਾ ਨੂੰ 2023 ਵਿੱਚ ਭਾਰਤੀ ਗ੍ਰਹਿ ਮੰਤਰਾਲੇ ਨੇ ਅਤਿਵਾਦੀ ਘੋਸ਼ਿਤ ਕੀਤਾ ਸੀ ।ਜੁਲਾਈ 2023 ਵਿੱਚ, ਭਾਰਤ ਨੇ ਡੱਲਾ ਦੀ ਅਸਥਾਈ ਗ੍ਰਿਫਤਾਰੀ ਲਈ ਕੈਨੇਡੀਅਨ ਸਰਕਾਰ ਨੂੰ ਬੇਨਤੀ ਕੀਤੀ । ਹਾਲਾਂਕਿ, ਉਸ ਸਮੇਂ ਇਹ ਬੇਨਤੀ ਰੱਦ ਕਰ ਦਿੱਤੀ ਗਈ ਸੀ ਪਰ ਹੁਣ ਕੈਨੇਡਾ `ਚ ਹੋਈ ਗ੍ਰਿਫਤਾਰੀ ਨੇ ਹਵਾਲਗੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ । ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ- ਅਸੀਂ ਕੈਨੇਡਾ ਵਿੱਚ ਅਰਸ਼ ਡੱਲਾ ਦੀ ਗ੍ਰਿਫਤਾਰੀ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ । ਉਸਨੂੰ 10 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਕੈਨੇਡੀਅਨ ਪ੍ਰਿੰਟ ਅਤੇ ਵਿਜ਼ੂਅਲ ਮੀਡੀਆ ਨੇ ਇਸ ਘਟਨਾ ਬਾਰੇ ਵਿਆਪਕ ਤੌਰ `ਤੇ ਰਿਪੋਰਟ ਕੀਤੀ ਹੈ । ਜੈਸਵਾਲ ਨੇ ਕਿਹਾ ਕਿ ਡੱਲਾ ਦੇ ਭਾਰਤ ਵਿਚ ਲੰਬਿਤ ਅਪਰਾਧਿਕ ਮਾਮਲਿਆਂ ਅਤੇ ਕੈਨੇਡਾ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਉਸਦੀ ਸ਼ਮੂਲੀਅਤ ਨੂੰ ਧਿਆਨ ਵਿਚ ਰੱਖਦੇ ਹੋਏ, ਭਾਰਤੀ ਏਜੰਸੀਆਂ ਹਵਾਲਗੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਅਰਸ਼ ਡੱਲਾ ਦੇ ਜੁਰਮਾਂ ਕਾਰਨ ਉਮੀਦ ਕੀਤੀ ਜਾ ਰਹੀ ਹੈ ਕਿ ਉਸ ਨੂੰ ਭਾਰਤ ਲਿਆ ਕੇ ਸਜ਼ਾਵਾਂ ਦਿੱਤੀਆਂ ਜਾਣਗੀਆਂ । ਸਾਡੀਆਂ ਏਜੰਸੀਆਂ ਹਾਲੀਆ ਗ੍ਰਿਫਤਾਰੀ ਦੇ ਮੱਦੇਨਜ਼ਰ ਹਵਾਲਗੀ `ਤੇ ਲੋੜੀਂਦੀ ਕਾਰਵਾਈ ਕਰਨਗੀਆਂ ।

Advertisement
Advertisement
Advertisement
Advertisement
Scroll to Top