Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:21 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੀ ਚਾਚੀ ਵਲੋਂ ਹੀ ਲਿਜਾਈ ਗਈ ਦੋ ਸਾਲਾ ਬੱਚੀ ਨੂੰ ਪੁਲਸ ਨੇ ਕੀਤਾ ਦੋ ਘੰਟਿਆਂ ਵਿਚ ਬਰਾਮਦ

ਸਕੀ ਚਾਚੀ ਵਲੋਂ ਹੀ ਲਿਜਾਈ ਗਈ ਦੋ ਸਾਲਾ ਬੱਚੀ ਨੂੰ ਪੁਲਸ ਨੇ ਕੀਤਾ ਦੋ ਘੰਟਿਆਂ ਵਿਚ ਬਰਾਮਦ

ਸਕੀ ਚਾਚੀ ਵਲੋਂ ਹੀ ਲਿਜਾਈ ਗਈ ਦੋ ਸਾਲਾ ਬੱਚੀ ਨੂੰ ਪੁਲਸ ਨੇ ਕੀਤਾ ਦੋ ਘੰਟਿਆਂ ਵਿਚ ਬਰਾਮਦ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 3 ਦੇ ਅਧੀਨ ਆਉਂਦੇ ਇਲਾਕੇ ਵਿੱਚ ਕਰੀਬ 2 ਸਾਲ ਦੀ ਬੱਚੀ ਦੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ । ਬੱਚੀ ਨੂੰ ਘਰੋਂ ਲੈ ਜਾਣ ਦੀਆਂ ਸੀ. ਸੀ. ਟੀ. ਵੀ. ਤਸਵੀਰਾਂ ਵੀ ਸਾਹਮਣੇ ਆਈਆਂ । ਇਸ ਵਾਰਦਾਤ ਨੂੰ ਅੰਜਾਮ ਕਿਸੇ ਹੋਰ ਵੱਲੋਂ ਨਹੀਂ ਬਲਕਿ ਬੱਚੀ ਦੀ ਹੀ ਸਕੀ ਚਾਚੀ ਵੱਲੋਂ ਦਿੱਤਾ ਗਿਆ ਸੀ । ਪੁਲਸ ਨੇ ਸੀ. ਸੀ. ਟੀ. ਵੀ. ਤਸਵੀਰਾਂ ਦੇ ਮਦਦ ਦੇ ਨਾਲ ਬੱਚੀ ਨੂੰ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਅੱਗੇ ਜਾਰੀ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਲੁਧਿਆਣੇ ਵਿੱਚ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਇੱਕ ਵਾਰਦਾਤ ਵਿੱਚ ਤਾਂ ਬੱਚੇ ਦੀ ਹੱਤਿਆ ਵੀ ਕਰ ਦਿੱਤੀ ਗਈ ਸੀ । ਪੀੜਿਤ ਬੱਚੀ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਦੁਪਹਿਰ ਵੇਲੇ ਕਰੀਬ ਉਹਨਾਂ ਦੀ ਬੱਚੀ ਅਚਾਨਕ ਘਰੋਂ ਗਾਇਬ ਹੋ ਗਈ, ਜਿਸ ਤੋਂ ਬਾਅਦ ਉਹਨਾਂ ਨੇ ਕਾਫੀ ਭਾਲ ਕੀਤੀ ਮਗਰ ਜਦੋਂ ਬੱਚੀ ਨਹੀਂ ਮਿਲੀ ਤਾਂ ਉਹਨਾਂ ਨੇ ਸੀ. ਸੀ. ਟੀ. ਵੀ. ਫੁਟੇਜ ਚੈੱਕ ਕੀਤੇ ਤਾਂ ਪਤਾ ਲੱਗਿਆ ਕਿ ਬੱਚੀ ਨੂੰ ਘਰੋਂ ਉਸਦੀ ਚਾਚੀ ਹੀ ਐਕਟੀਵਾ ਤੇ ਲੈ ਕੇ ਗਈ ਹੈ, ਜਿਸ ਤੋਂ ਬਾਅਦ ਉਨਾਂ ਨੇ ਉਹ ਸੀ. ਸੀ. ਟੀ. ਵੀ. ਪੁਲਿਸ ਨੂੰ ਦਿੱਤੀ ਤੇ ਪੁਲਸ ਨੇ ਸੀ. ਸੀ. ਟੀ. ਵੀ. ਦੀ ਮਦਦ ਨਾਲ ਕੁਝ ਹੀ ਘੰਟਿਆਂ ਵਿੱਚ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਹੈ । ਪੀੜਿਤ ਬੱਚੇ ਦੇ ਪਰਿਵਾਰਿਕ ਮੈਂਬਰ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ, ਉੱਥੇ ਹੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਬੱਚੀ ਗੁੰਮ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਹੀ ਸੀ. ਸੀ. ਟੀ. ਵੀ. ਫੁਟੇਜ ਮੁਹੱਈਆ ਕਰਾਈ ਗਈ ਹੈ ਜਿਸ ਦੇ ਅਧਾਰ ਤੇ ਬੱਚੀ ਨੂੰ ਕੁਝ ਹੀ ਘੰਟਿਆਂ ‘ਚ ਬਰਾਮਦ ਕਰ ਲਿਆ ਗਿਆ ਹੈ ।

Advertisement
Advertisement
Advertisement
Advertisement
Scroll to Top