Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:14 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਚਹਿਰੀਆਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਜ਼ਿਲ੍ਹਾ ਕਚਹਿਰੀਆਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਯੋਗਾ ਅਧਿਆਪਕ ਮਿਸ ਭਾਰਤੀ ਭਾਵਨਾ ਵੱਲੋਂ ਯੋਗਾ ਕਿਰਿਆਵਾਂ ਕਰਵਾਈਆਂ ਗਈਆਂ
ਪਟਿਆਲਾ, 21 ਜੂਨ:
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਰੁਪਿੰਦਰਜੀਤ ਚਹਿਲ ਦੀ ਦੇਖ ਰੇਖ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਕਚਹਿਰੀਆਂ, ਪਟਿਆਲਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਯੋਗਾ ਅਧਿਆਪਕ ਮਿਸ ਭਾਰਤੀ ਭਾਵਨਾ ਵੱਲੋਂ ਯੋਗਾ ਕਿਰਿਆਵਾਂ ਕਰਵਾਈਆਂ ਗਈਆਂ।
ਇਸ ਮੌਕੇ ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਅਰੁਣ ਗੁਪਤਾ, ਦਵਿੰਦਰ ਸਿੰਘ, ਮਿਸ ਨੀਰਜ ਗੋਇਲ, ਜਨਰਲ ਸਕੱਤਰ, ਬਾਰ ਐਸੋਸੀਏਸ਼ਨ ਪਟਿਆਲਾ ਐਡਵੋਕੇਟ ਸਚਿਨ ਸ਼ਰਮਾ, ਰਿਟੇਨਰ ਐਡਵੋਕੇਟ ਮੋਹਿਤ ਕਾਂਸਲ ਅਤੇ ਹੋਰ ਵਕੀਲ ਸਾਹਿਬਾਨ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਤੋ ਇਲਾਵਾ ਜ਼ਿਲ੍ਹਾ ਕਚਹਿਰੀਆਂ ਦਾ ਸਟਾਫ਼ ਵੀ ਹਾਜ਼ਰ ਸੀ।
ਇਸ ਪ੍ਰੋਗਰਾਮ ਦੌਰਾਨ ਹਾਜ਼ਰੀਨ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਰਿਟੇਨਰ ਐਡਵੋਕੇਟ ਮੋਹਿਤ ਕਾਂਸਲ ਵੱਲੋਂ ਹਾਜ਼ਰੀਨ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਮਿਤੀ 9 ਸੰਤਬਰ 2023 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਦੱਸਿਆ ਗਿਆ। ਇਸ ਪ੍ਰੋਗਰਾਮ ਵਿੱਚ ਕੁੱਲ 100 ਵਿਅਕਤੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਬ ਡਿਵੀਜ਼ਨਾਂ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਵੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।

Advertisement
Advertisement
Advertisement
Advertisement
Scroll to Top