Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਨੌਜਵਾਨ ਦੇ ਕਤਲ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਦਾ ਧਰਨਾ ਜਾਰੀ

ਨੌਜਵਾਨ ਦੇ ਕਤਲ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਦਾ ਧਰਨਾ ਜਾਰੀ

ਨੌਜਵਾਨ ਦੇ ਕਤਲ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਦਾ ਧਰਨਾ ਜਾਰੀ
ਮੋਹਾਲੀ : ਪੰਜਾਬ ਦੇ ਜਿ਼ਲਾ ਮੋਹਾਲੀ ਦੇ ਪੰਡ ਕੁੰਭੜਾ ’ਚ ਹੋਈ ਕਾਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗ੍ਰਿਫ਼ਤਾਰ ਨੂੰ ਲੈ ਕੇ ਪਰਿਵਾਰ ਵੱਲੋਂ ਕਤਲ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਮੋਹਾਲੀ ਦੇ ਸੈਕਟਰ 78 ਤੇ 79 ਦੀਆਂ ਲਾਈਟਾਂ ਵਿਚਕਾਰ ਮ੍ਰਿਤਕ ਦੇਹ ਨੂੰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਸਪੱਸ਼ਟ ਆਖਿਆ ਜਾ ਰਿਹਾ ਹੈ ਕਿ ਜਦੋ਼ ਤੱਕ ਪਰਿਵਾਰ ਦੀ ਇਨਸਾਫ ਮਿਲਣ ਤੱਕ ਤਸੱਲੀ ਨਹੀਂ ਹੁੰਦੀ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ । ਦੱਸਣਯੋਗ ਹੈ ਕਿ ਕਤਲ ਦੀ ਵਾਰਦਾਤ ਦੇ ਦੋ ਦਿਨਾਂ ਬਾਅਦ ਵੀ ਪੁਲਸ ਵੱਲੋਂ ਅਜੇ ਤੱਕ ਕੋਈ ਵੀ ਦੋਸ਼ੀ ਗਿਰਫ਼ਤਾਰ ਨਹੀਂ ਕੀਤਾ ਗਿਆ ਤੇ ਪ੍ਰਸ਼ਾਸਨ ਵੱਲੋਂ ਧਰਨਾ ਚੁਕਵਾਉਣ ਲਈ ਪਰਿਵਾਰ ’ਤੇ ਦਬਾਅ ਪਾਇਆ ਜਾਣਾ ਲਗਾਤਾਰ ਜਾਰੀ ਹੈ, ਜਦੋਂ ਕਿ ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਜਲਦ ਤੋਂ ਜਲਦ ਇਨਸਾਫ਼ ਦਿੱਤਾ ਜਾਵੇ । ਪ੍ਰਾਪਤ ਜਾਣਕਾਰੀ ਅਨੁਸਾਰ ਦੋ ਦਿਨ ਬੀਤ ਜਾਣ ਤੋਂ ਬਾਅਦ ਪ੍ਰਸ਼ਾਸਨ ਦੀ ਅੱਖ ਨਹੀਂ ਖੁੱਲੀ, ਜਿਸਦੇ ਚਲਦਿਆਂ ਅੱਜ ਅੱਤਿਆਚਾਰ ਤੇ ਭਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਵਲੋਂ ਐਲਾਨ ਕੀਤਾ ਕਿ ਜੇਕਰ ਇੱਕ ਘੰਟੇ ਦੇ ਸਮੇਂ ਅੰਦਰ ਜਿਲ੍ਹਾ ਅਧਿਕਾਰੀ ਡੀ. ਸੀ., ਐਸ. ਐਸ. ਪੀ. ਜਾਂ ਹਲਕੇ ਦੇ ਵਿਧਾਇਕ ਵੱਲੋਂ ਪਰਿਵਾਰ ਦੀ ਸਾਰ ਨਾ ਲਾਈ ਗਈ ਤਾਂ ਇਹ ਮੋਰਚਾ ਵਿਧਾਇਕ ਦੇ ਦਫ਼ਤਰ ਦੇ ਬਾਹਰ ਦਿੱਤਾ ਜਾਵੇਗਾ ਤਾਂ ਪੁਲਸ ਨੂੰ ਉਸ ਮੌਕੇ ਹੱਥਾਂ ਪੈਰਾਂ ਦੀ ਪੈ ਗਈ । ਮੌਕੇ ’ਤੇ ਐਮ. ਐਲ. ਏ. ਕੁਲਵੰਤ ਸਿੰਘ ਤੇ ਐਸ. ਐਸ. ਪੀ. ਮੋਹਾਲੀ ਤੁਰੰਤ ਪਹੁੰਚ ਕੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ ਪ੍ਰਧਾਨ ਅੱਤਿਆਚਾਰ ਤੇ ਭਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਉਹਨਾਂ ਦਾ ਕਹਿਣਾ ਹੈ ਕਿ ਪਰਿਵਾਰ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਹੀ ਮੋਰਚਾ ਚੁੱਕਿਆ ਜਾਵੇਗਾ । ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਘਟਨਾ ਦੀ ਸਖ਼ਤ ਨਿੰਦਿਆ ਕੀਤੀ ਤੇ ਸਰਕਾਰ ਤੇ ਪੁਲਸ ਪ੍ਰਸ਼ਾਸਨ ਤੋਂ ਜਲਦ ਇੰਨਸਾਫ਼ ਦੀ ਮੰਗ ਕੀਤੀ ਹੈ । ਇਸ ਮੌਕੇ ਕੁੰਭੜਾ ਨੇ ਕਿਹਾ ਜਦੋਂ ਤੱਕ ਪਰਿਵਾਰ ਦੀ ਸੰਤੁਸ਼ਟੀ ਨਹੀਂ ਹੋਵੇਗੀ, ਉਦੋਂ ਤੱਕ ਪਰਿਵਾਰ ਤੋਂ ਬਿਨਾਂ ਇਸ ਮ੍ਰਿਤਕ ਦੇਹ ਨੂੰ ਇਸ ਜਗ੍ਹਾ ਤੋਂ ਨਹੀਂ ਹਟਾਇਆ ਜਾਵੇਗਾ। ਜਦੋਂ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਸੋ ਬਲਵਿੰਦਰ ਸਿੰਘ ਕੁੰਭੜਾ ਵੱਲੋਂ ਆਏ ਤੇ ਨੇੜਲੇ ਪਿੰਡਾਂ ਤੋਂ ਆਏ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਹਨਾਂ ਨੇ ਦਿਨ ਰਾਤ ਪਰਿਵਾਰ ਦੇ ਨਾਲ ਮੋਢਾ ਜੋੜ ਕੇ ਮਦਦ ਕੀਤੀ ।

Advertisement
Advertisement
Advertisement
Advertisement
Scroll to Top