Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਸੀ-ਪਾਈਟ ਕੈਂਪ ਨਾਭਾ ਦਾ ਦਲ ਆਈ. ਆਈ. ਟੀ. ਰੋਪੜ ਵਿਖੇ ਡਰੋਨ ਕੋਰਸ ਲਈ ਹੋਇਆ ਰਵਾਨਾ

ਸੀ-ਪਾਈਟ ਕੈਂਪ ਨਾਭਾ ਦਾ ਦਲ ਆਈ. ਆਈ. ਟੀ. ਰੋਪੜ ਵਿਖੇ ਡਰੋਨ ਕੋਰਸ ਲਈ ਹੋਇਆ ਰਵਾਨਾ

ਸੀ-ਪਾਈਟ ਕੈਂਪ ਨਾਭਾ ਦਾ ਦਲ ਆਈ. ਆਈ. ਟੀ. ਰੋਪੜ ਵਿਖੇ ਡਰੋਨ ਕੋਰਸ ਲਈ ਹੋਇਆ ਰਵਾਨਾ
ਪਟਿਆਲਾ, 15 ਨਵੰਬਰ : ਪੰਜਾਬ ਸਰਕਾਰ ਦੇ ਅਦਾਰੇ, ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੁਜ਼ਗਾਰ ਕੇਂਦਰ ਸੀ-ਪਾਈਟ ਕੈਂਪ ਨਾਭਾ ਜ਼ਿਲ੍ਹਾ ਪਟਿਆਲਾ ਵੱਲੋਂ ਆਈ. ਆਈ. ਟੀ. ਰੋਪੜ ਵਿਖੇ ਡਰੋਨ ਕੋਰਸ ਲਈ ਯੁਵਕਾਂ ਦਾ ਇੱਕ ਦਲ ਰਵਾਨਾ ਕੀਤਾ ਗਿਆ । ਕੈਂਪ ਦੇ ਟਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਬਰ੍ਹੇ ਨੇ ਗੱਲਬਾਤ ਦੌਰਾਨ ਦੱਸਿਆ ਕਿ ਡਰੋਨ ਟਰੇਨਿੰਗ ਕੋਰਸ ਪੰਜਾਬ ਸਰਕਾਰ ਵੱਲੋਂ ਸੀ ਪਾਈਟ ਕੈਂਪ ਰਾਹੀਂ ਬਿਲਕੁਲ ਮੁਫ਼ਤ ਕਰਵਾਇਆ ਜਾ ਰਿਹਾ ਹੈ। ਕੈਂਪ ਵਿੱਚ ਜਾਣ-ਆਉਣ ਦਾ ਖਰਚਾ, ਉੱਥੇ ਰਹਿਣ ਤੇ ਖਾਣ- ਪੀਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਦੋ ਹਫ਼ਤਿਆਂ ਦੇ ਇਸ ਕੋਰਸ ਦੌਰਾਨ ਡਰੋਨ ਟਰੇਨਿੰਗ ਦੇ ਸਬੰਧੀ ਪੜ੍ਹਾਈ ਅਤੇ ਡਰੋਨ ਨੂੰ ਉੱਪਰ ਉਡਾਉਣ ਦੀ ਪੂਰੀ ਪ੍ਰਕਿਰਿਆ ਸਿਖਲਾਈ ਵਿੱਚ ਸ਼ਾਮਲ ਹੈ । ਇਸ ਕੋਰਸ ਲਈ ਬਾਰਵੀ ਤੱਕ ਦੀ ਪੜ੍ਹਾਈ, ਉਮਰ 18 ਤੋਂ 25 ਸਾਲ ਅਤੇ ਸਰੀਰਕ ਤੌਰ ਤੇ ਫਿੱਟ ਹੋਣਾ ਲਾਜ਼ਮੀ ਹੈ । ਉਨ੍ਹਾਂ ਕਿਹਾ ਕਿ ਸਮੇਂ ਦੀ ਤਰੱਕੀ ਅਨੁਸਾਰ ਨਵੀਂ ਤਕਨੀਕ ਦੇ ਕੋਰਸਾਂ ਦੀ ਬਹੁਤ ਜ਼ਰੂਰਤ ਹੈ। ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ । ਯਾਦਵਿੰਦਰ ਸਿੰਘ ਟਰੇਨਿੰਗ ਅਫ਼ਸਰ ਨੇ ਇਹ ਵੀ ਦੱਸਿਆ ਕਿ ਸੀ ਪਾਈਟ ਕੈਂਪ ਵਿੱਚ ਐਸ. ਐਸ. ਸੀ. (ਜੀਡੀ), ਪੰਜਾਬ ਪੁਲਸ ਅਤੇ ਅਰਧ ਸੈਨਿਕ ਬਲਾਂ ਦੀਆਂ ਅਸਾਮੀਆਂ ਦੀ ਭਰਤੀ ਲਈ ਲਿਖਤੀ ਪੇਪਰ ਅਤੇ ਸਰੀਰਕ ਤਿਆਰੀ ਸ਼ੁਰੂ ਹੈ, ਜਿਨ੍ਹਾਂ ਨੌਜਵਾਨਾਂ ਨੇ ਇਹਨਾਂ ਅਸਾਮੀਆਂ ਲਈ ਫਾਰਮ ਭਰੇ ਹੋਏ ਹਨ ,ਉਹ ਜਲਦੀ ਤੋਂ ਜਲਦੀ ਕੈਂਪ ਵਿੱਚ ਆ ਕੇ ਤਿਆਰੀ ਸ਼ੁਰੂ ਕਰ ਸਕਦੇ ਹਨ। ਇਹ ਤਿਆਰੀ ਬਿਲਕੁਲ ਮੁਫ਼ਤ ਹੈ ਇਸ ਦਾ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਲਾਭ ਉਠਾਉਣ ।

Advertisement
Advertisement
Advertisement
Advertisement
Scroll to Top