Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਹਾਈ ਕੋਰਟ ਨੇ ਮੰਗਿਆ ਅਰਵਿੰਦ ਕੇਜਰੀਵਾਲ ਨੂੰ ਜਾਰੀ ਕੀਤੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ ਤੋ਼ ਜਵਾਬ

ਦਿੱਲੀ ਹਾਈ ਕੋਰਟ ਨੇ ਮੰਗਿਆ ਅਰਵਿੰਦ ਕੇਜਰੀਵਾਲ ਨੂੰ ਜਾਰੀ ਕੀਤੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ ਤੋ਼ ਜਵਾਬ

ਦਿੱਲੀ ਹਾਈ ਕੋਰਟ ਨੇ ਮੰਗਿਆ ਅਰਵਿੰਦ ਕੇਜਰੀਵਾਲ ਨੂੰ ਜਾਰੀ ਕੀਤੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ ਤੋ਼ ਜਵਾਬ
ਦਿੱਲੀ : ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਜਾਰੀ ਕੀਤੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਮੰਗਲਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਵਾਬ ਮੰਗਿਆ ਹੈ ।  ਜਸਟਿਸ ਮਨੋਜ ਕੁਮਾਰ ਓਹਰੀ ਨੇ ਅਪਰਾਧਿਕ ਮਾਮਲੇ ਦੀ ਸੁਣਵਾਈ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਕੇਜਰੀਵਾਲ ਵੱਲੋਂ ਹੇਠਲੀ ਅਦਾਲਤ ਦੇ ਜਿਸ ਹੁਕਮ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ ਉਹ ਦੋ ਮਹੀਨੇ ਪੁਰਾਣਾ ਹੈ, ਨਵਾਂ ਹੁਕਮ ਨਹੀਂ ਹੈ ।
ਹਾਈਕੋਰਟ ਨੇ ਉਸ ਪਟੀਸ਼ਨ ਉੱਤੇ ਈਡੀ ਨੂੰ ਨੋਟਿਸ ਜਾਰੀ ਕੀਤਾ, ਜਿਸ ਵਿੱਚ ਮਾਮਲੇ ਵਿੱਚ ਏਜੰਸੀ ਦੁਆਰਾ ਦਰਸ਼ ਸ਼ਿਕਾਇਤ ਉੱਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੂੰ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਗਈ ਹੈ । ਕੇਜਰੀਵਾਲ ਦੇ ਵਕੀਲ ਨੇ ਇਸ ਆਧਾਰ ‘ਤੇ ਸ਼ਿਕਾਇਤ ਦੇ ਗੁਣ-ਦੋਸ਼ ‘ਤੇ ਸਵਾਲ ਉਠਾਏ ਕਿ ਸੰਮਨ ਇਕ ਅਧਿਕਾਰੀ ਵੱਲੋਂ ਜਾਰੀ ਕੀਤਾ ਗਿਆ, ਜਦਕਿ ਸ਼ਿਕਾਇਤ ਦੂਜੇ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਸੀ । ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸੈਸ਼ਨ ਅਦਾਲਤ ਦੇ 17 ਸਤੰਬਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸੰਮਨ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ।
ਈਡੀ ਦੇ ਵਕੀਲ ਨੇ ਪਟੀਸ਼ਨ ਦੇ ਗੁਣ-ਦੋਸ਼ਾ ‘ਤੇ ਸ਼ੁਰੂਆਤੀ ਇਤਰਾਜ਼ ਉਠਾਇਆ । ਕੇਜਰੀਵਾਲ ED ਦੀ ਸ਼ਿਕਾਇਤ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦੇਣ ਵਾਲੇ ਮੈਜਿਸਟ੍ਰੇਟ ਅਦਾਲਤ ਦੇ ਹੁਕਮਾਂ ਦੇ ਖਿਲਾਫ ਸੈਸ਼ਨ ਕੋਰਟ ਗਏ ਸਨ । ਕੇਜਰੀਵਾਲ ਨੇ ਉਨ੍ਹਾਂ ਨੂੰ ਜਾਰੀ ਕੀਤੇ ਗਏ ਸੰਮਨ ਤੋਂ ਬਚਣ ਦੇ ਲਈ ਈਡੀ ਦੁਆਰਾ ਦਾਇਰ ਦੋ ਸ਼ਿਕਾਇਤਾ ਉੱਤੇ ਨੋਟਿਸ ਲੈਣ ਤੋਂ ਬਾਅਦ ਮੈਜਿਸਟ੍ਰੇਟ ਅਦਾਲਤ ਦੁਆਰਾ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਸੀ। ਈਡੀ ਨੇ ਮੈਜਿਸਟਰੇਟ ਅਦਾਲਤ ਅੱਗੇ ਸ਼ਿਕਾਇਤਾਂ ਦਾਇਰ ਕੀਤੀਆਂ ਸਨ ਅਤੇ ਬੇਨਤੀ ਕੀਤੀ ਸੀ ਕਿ ਦਿੱਲੀ ਦੀ ਹੁਣ ਰੱਦ ਕੀਤੀ ਆਬਕਾਰੀ ਨੀਤੀ ਨਾਲ ਸਬੰਧਤ ਕੇਸ ਵਿੱਚ ਜਾਰੀ ਕੀਤੇ ਗਏ ਕਈ ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਇਆ ਜਾਵੇ।

Advertisement
Advertisement
Advertisement
Advertisement
Scroll to Top