Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਵਿਕਾਸ ਹੀਰਾ ਵੱਲੋਂ ਘਨੌਰੀ ਕਲਾਂ ਵਿਖੇ ਸਥਾਪਿਤ ਅਤਿ ਆਧੁਨਿਕ ਲਾਇਬਰੇਰੀ ਦਾ ਦੌਰਾ

ਐਸ. ਡੀ. ਐਮ. ਵਿਕਾਸ ਹੀਰਾ ਵੱਲੋਂ ਘਨੌਰੀ ਕਲਾਂ ਵਿਖੇ ਸਥਾਪਿਤ ਅਤਿ ਆਧੁਨਿਕ ਲਾਇਬਰੇਰੀ ਦਾ ਦੌਰਾ

ਐਸ. ਡੀ. ਐਮ. ਵਿਕਾਸ ਹੀਰਾ ਵੱਲੋਂ ਘਨੌਰੀ ਕਲਾਂ ਵਿਖੇ ਸਥਾਪਿਤ ਅਤਿ ਆਧੁਨਿਕ ਲਾਇਬਰੇਰੀ ਦਾ ਦੌਰਾ
ਪੁਸਤਕਾਂ ਇਨਸਾਨ ਦਾ ਸੱਚਾ ਦੋਸਤ, ਇਹਨਾਂ ਨਾਲ ਦੋਸਤੀ ਜਰੂਰੀ : ਵਿਕਾਸ ਹੀਰਾ
ਧੂਰੀ/ ਸੰਗਰੂਰ, 12 ਨਵੰਬਰ : ਐਸ. ਡੀ. ਐਮ. ਵਿਕਾਸ ਹੀਰਾ ਨੇ ਪਿੰਡ ਘਨੌਰੀ ਕਲਾਂ ਵਿਖੇ ਸਥਾਪਤ ਅਤਿ ਆਧੁਨਿਕ ਪੇਂਡੂ ਲਾਇਬਰੇਰੀ ਦਾ ਅਚਨਚੇਤ ਦੌਰਾ ਕੀਤਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਲਾਇਬਰੇਰੀਆਂ ਦੀ ਸਥਾਪਨਾ ਕਰਨ ਨਾਲ ਪਿੰਡਾਂ ਵਿੱਚ ਪੁਸਤਕ ਸੱਭਿਆਚਾਰ ਨੂੰ ਉਤਸ਼ਾਹ ਮਿਲਿਆ ਹੈ ਅਤੇ ਜ਼ਿਲ੍ਹਾ ਸੰਗਰੂਰ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਅਜਿਹੀਆਂ ਅਤਿ ਆਧੁਨਿਕ ਸੁਵਿਧਾਵਾਂ ਵਾਲੀਆਂ ਲਾਇਬਰੇਰੀਆਂ, ਵਿਦਿਆਰਥੀਆਂ ਅਤੇ ਹੋਰਨਾਂ ਪਾਠਕਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ । ਐਸ. ਡੀ. ਐਮ. ਵਿਕਾਸ ਹੀਰਾ ਨੇ ਕਿਹਾ ਕਿ ਪੁਸਤਕਾਂ ਇਨਸਾਨ ਦਾ ਸੱਚਾ ਦੋਸਤ ਹੁੰਦੀਆਂ ਹਨ ਇਸ ਲਈ ਇਹਨਾਂ ਨਾਲ ਮਜਬੂਤ ਸਾਂਝ ਪਾਉਣ ਦੀ ਲੋੜ ਹੈ ਤਾਂ ਜੋ ਗਿਆਨ ਦਾ ਪਸਾਰ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਜਾ ਸਕੇ । ਉਪ ਮੰਡਲ ਮੈਜਿਸਟਰੇਟ ਨੇ ਲਾਇਬਰੇਰੀਆਂ ਦੀ ਸਾਂਭ ਸੰਭਾਲ ਕਰਨ ਵਾਲੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਮੇਂ ਤੇ ਪਾਠਕਾਂ ਦੀ ਜਰੂਰਤ ਮੁਤਾਬਕ ਸਹੂਲਤਾਂ ਉਪਲਬਧ ਕਰਵਾਉਣ ਲਈ ਢੁਕਵੇਂ ਕਦਮ ਪੁੱਟਣ । ਉਹਨਾਂ ਨੇ ਪਿੰਡਾਂ ਦੇ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡ ਵਿੱਚ ਬਣੀ ਇਸ ਸ਼ਾਨਦਾਰ ਲਾਇਬਰੇਰੀ ਦਾ ਲਾਭ ਜਰੂਰ ਉਠਾਉਣ ।

Advertisement
Advertisement
Advertisement
Advertisement
Scroll to Top