Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:32 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਏ. ਪੀ. ਖਾਦ ਦੇ ਬਦਲ ਵਜੋਂ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ

ਡੀ. ਏ. ਪੀ. ਖਾਦ ਦੇ ਬਦਲ ਵਜੋਂ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ

ਡੀ. ਏ. ਪੀ. ਖਾਦ ਦੇ ਬਦਲ ਵਜੋਂ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ
-ਖੇਤੀਬਾੜੀ ਵਿਭਾਗ ਵਲੋਂ ਸੰਜਮ ਨਾਲ ਖਾਂਦਾ,ਰਸਾਇਣ ਤੇ ਪਾਣੀ ਦੀ ਵਰਤੋਂ ਕਰਨ ਦੀ ਅਪੀਲ
ਪਟਿਆਲਾ, 12 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਜਾਰੀ ਹਨ, ਖੇਤੀਬਾੜੀ ਵਿਭਾਗ ਦੇ ਮਾਹਰ ਲਗਾਤਾਰ ਕਿਸਾਨਾਂ ਨੂੰ ਖਾਦਾਂ, ਰਸਾਇਣ ਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਰਹੇ ਹਨ । ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖਾਦ ਡੀਲਰਾਂ ਦੀਆਂ ਦੁਕਾਨਾਂ ਤੇ ਗੋਦਾਮਾਂ ਦੀ ਚੈਕਿੰਗ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਕਿਸਾਨ ਜ਼ਮੀਨ ਤੋਂ ਚੰਗੀ ਪੈਦਾਵਾਰ ਕਰ ਰਹੇ ਹਨ, ਪ੍ਰੰਤੂ ਹੁਣ ਪਾਣੀ, ਰਸਾਇਣਾਂ ਤੇ ਖਾਦਾਂ ਦੀ ਸੰਜਮ ਨਾਲ ਵਰਤੋਂ ਕਰਨ ਦੀ ਵੀ ਜ਼ਰੂਰਤ ਹੈ । ਖੇਤਾਂ ਵਿੱਚ ਫਸਲਾਂ ਦੇ ਨਿਪਟਾਰੇ ਉਪਰੰਤ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਵੱਖੋ ਵੱਖਰੇ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਈਆਂ ਜਾ ਸਕਦੀਆਂ ਹਨ, ਜਿਸ ਨਾਲ ਜ਼ਮੀਨ ਦੀ ਸਿਹਤ ਖਰਾਬ ਨਹੀ ਹੁੰਦੀ ਅਤੇ ਉਪਜਾਊ ਸ਼ਕਤੀ ਵੱਧ ਜਾਂਦੀ ਹੈ । ਉਨ੍ਹਾਂ ਨੇ ਖਾਦਾਂ ਬਾਰੇ ਦੱਸਿਆ ਡੀ ਏ ਪੀ ਖਾਦ ਦੇ ਬਦਲ ਵੱਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ, ਐਨ ਪੀ ਕੇ (12:32:16) ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ। ਐਨ ਪੀ ਕੇ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਨੇ ਕਿਹਾ ਕਿ ਸਾਡੇ ਕਿਸਾਨ ਨਵੀਂਆਂ ਤਕਨੀਕਾਂ ਅਪਨਾ ਕੇ ਅਗਾਂਹਵਧੂ ਬਣ ਰਹੇ ਹਨ ਤੇ ਦੇਸ਼ ਦੇ ਕਿਸਾਨਾਂ ਦਾ ਰਾਹ ਦਸੇਰਾ ਬਣੇ ਹਨ ।

Advertisement
Advertisement
Advertisement
Advertisement
Scroll to Top