Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:21 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
-ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਵੀ ਲਗਾਈ ਪਾਬੰਦੀ
ਪਟਿਆਲਾ, 12 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ । ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ । ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ। ਹੁਕਮ 8 ਜਨਵਰੀ 2025 ਤੱਕ ਲਾਗੂ ਰਹਿਣਗੇ । ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top