Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:25 pm

+91 90915 01313 , +91 90916 01313

punjabbanni@gmail.com
punjabbani@yahoo.com

ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰ ਕੇ ``ਫ਼ਰਿਸ਼ਤੇ`` ਹਸਪਤਾਲਾਂ ਦੀ ਖੋਜ ਕਰ ਕੇ ਪੀੜਤਾਂ ਦੀ ਹੋ ਸਕੇਗੀ ਮਦਦ

ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰ ਕੇ ``ਫ਼ਰਿਸ਼ਤੇ`` ਹਸਪਤਾਲਾਂ ਦੀ ਖੋਜ ਕਰ ਕੇ ਪੀੜਤਾਂ ਦੀ ਹੋ ਸਕੇਗੀ ਮਦਦ

ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰ ਕੇ “ਫ਼ਰਿਸ਼ਤੇ“ ਹਸਪਤਾਲਾਂ ਦੀ ਖੋਜ ਕਰ ਕੇ ਪੀੜਤਾਂ ਦੀ ਹੋ ਸਕੇਗੀ ਮਦਦ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 1597 ਮੁਲਾਜਮਾਂ ਤੇ 144 ਵਾਹਨਾਂ ਨਾਲ ਲੈਸ ਕੀਤੀ ਗਈ ਸੜਕ ਸੁਰੱਖਿਅ ਫੋਰਸ (ਐਸ. ਐਸ. ਐਫ.) ਟੀਮ ਵਲੋਂ ਸੜਕਾਂ ’ਤੇ ਲੋਕਾਂ ਦੀਆਂ ਕੀਮਤਾਂ ਜਾਨਾਂ ਬਚਾਉਣ ਦੇ ਉਦੇਸ਼ ਨੂੰ ਪਹਿਲ ਦੇਣ ਕਾਰਨ ਫਰਵਰੀ ਵਿੱਚ ਸ਼ੁਰੂਆਤ ਤੋਂ ਲੈ ਕੇ ਸੂਬੇ ਵਿੱਚ ਮੌਜੂਦਾ ਸਾਲ 2024 ਦੌਰਾਨ ਸੜਕ ਹਾਦਸਿਆਂ ਵਿੱਚ ਹੋਣ ਵਾਲੀ ਮੌਤ ਦਰ ਵਿੱਚ 45.53 % ਦੀ ਕਮੀ ਆਈ ਹੈ। ਪਿਛਲੇ ਛੇ ਮਹੀਨਿਆਂ ਵਿੱਚ 591 ਕੀਮਤੀ ਜਾਨਾਂ ਚਲੀਆਂ ਗਈਆਂ ਹਨ ਜਦੋਂ ਕਿ 2023 ਵਿੱਚ ਇਸੇ ਸਮੇਂ ਦੌਰਾਨ ਇਹ ਅੰਕੜਾ 1,085 ਸੀ । ਅਗਸਤ 2024 ਵਿੱਚ ਹੀ ਨੇ ਕੁੱਲ 1,754 ਹਾਦਸਿਆਂ ਦਾ ਜਵਾਬ ਦਿੰਦੇ ਹੋਏ ਤੇਜ਼ੀ ਨਾਲ ਕਾਰਵਾਈ ਕੀਤੀ । ਇਨ੍ਹਾਂ ਨਾਜ਼ੁਕ ਪਲਾਂ ਦੌਰਾਨ, 919 ਜ਼ਖਮੀ ਵਿਅਕਤੀਆਂ ਨੂੰ ਮੁਢਲੀ ਸਹਾਇਤਾ ਪ੍ਰਦਾਨ ਕੀਤੀ ਅਤੇ 1,078 ਦੁਰਘਟਨਾ ਪੀੜਤਾਂ ਨੂੰ ਸਮੇਂ ਸਿਰ ਹਸਪਤਾਲ ਵਿੱਚ ਦਾਖਲ ਕਰਵਾਇਆ ।

ਇਹੀ ਨਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਅਤੇ ਟ੍ਰੈਫਿਕ ਵਿੰਗ ਨੇ # ਨਾਲ ਸਾਂਝੇਦਾਰੀ ਵਿੱਚ ਫ਼ਰਿਸ਼ਤੇ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਮੈਪਲਜ਼ ਮੋਬਾਈਲ ਐਪ ਵਿੱਚ ਸ਼ਾਮਲ ਕੀਤਾ ਹੈ। ਹੁਣ, ਜੋ ਵੀ ਵਿਅਕਤੀ ਸੜਕ ਦੁਰਘਟਨਾ ਪੀੜਤ ਦੀ ਹਸਪਤਾਲ ਪਹੁੰਚਣ ਵਿੱਚ ਮਦਦ ਕਰੇਗਾ, ਉਸ ਨੂੰ ਸਰਕਾਰੀ ਸਰਟੀਫਿਕੇਟ ਅਤੇ 2000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਫ਼ਰਿਸ਼ਤੇ ਸਕੀਮ ਤਹਿਤ ਪੰਜਾਬ ਭਰ ਵਿੱਚ 384 ਹਸਪਤਾਲਾਂ ਨੂੰ ਸਫ਼ਲਤਾਪੂਰਵਕ ਰਜਿਸਟਰ ਕੀਤਾ ਗਿਆ ਹੈ ।

ਦੇ ਇਕ ਹੋਰ ਨਵੇਂ ਉਪਰਾਲੇ ਅਨੁਸਾਰ ਹਾਦਸਿਆਂ ਨੂੰ ਰੋਕਣ ਲਈ, ਅਵਾਰਾ ਪਸ਼ੂਆਂ ਲਈ ਰਿਫਲੈਕਟਿਵ ਕਾਲਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਹਨੇਰੇ ਤੋਂ ਬਾਅਦ ਸੁਰੱਖਿਅਤ ਢੰਗ ਨਾਲ ਸੜਕਾਂ ’ਤੇ ਸਫ਼ਰ ਦੌਰਾਨ ਡਰਾਈਵਰਾਂ ਦੀ ਮਦਦ ਕਰਦੇ ਹਨ। ਕਿਸੇ ਸੜਕ ਹਾਦਸੇ ’ਚ ਮਦਦ ਪ੍ਰਦਾਨ ਕਰਨ ਤੋਂ ਇਲਾਵਾ ਗੁੰਮ ਹੋਏ ਲੋਕਾਂ, ਸੜਕਾਂ ’ਤੇ ਅੱਗ ਲੱਗਣ ਜਾਂ ਚੋਰੀ ਹੋਣ, ਪ੍ਰੇਸ਼ਾਨ ਵਿਅਕਤੀਆਂ, ਗੁੰਮ ਹੋਏ ਸਾਮਾਨ ਨੂੰ ਮਾਲਕ ਤਕ ਪਹੁੰਚਾਉਣ ਵਰਗੀ ਮਦਦ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਸਮੇਤ ਵੱਖੋ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ।

ਜੇਕਰ ਕੋਈ ਵੀ ਸੜਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਤਾਂ ਤੁਰੰਤ ਮਦਦ ਲਈ 112 ਡਾਇਲ ਕਰੋ। 24/7 ਤੁਹਾਡੀ ਯਾਤਰਾ ਨੂੰ ਨਿਰਵਿਘਨ ਅਤੇ ਸੁਰੱਖਿਅਤ ਰੱਖਣ ਲਈ ਤੁਰੰਤ ਸਹਾਇਤਾ ਪ੍ਰਦਾਨ ਕਰੇਗੀ। ਸੜਕ ਸੁਰੱਖਿਆ ਫੋਰਸ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰ ਕੇ ਸੜਕ ਸੁਰੱਖਿਆ ਨੂੰ ਵਧਾਉਣ ’ਤੇ ਕੇਂਦਰਿਤ ਹੈ। ਇਸ ਦਾ ਮਿਸ਼ਨ ਹਾਦਸਿਆਂ ਨੂੰ ਘਟਾਉਣਾ ਅਤੇ ਸਾਰਿਆਂ ਲਈ ਸੁਰੱਖਿਅਤ ਸੜਕਾਂ ਨੂੰ ਯਕੀਨੀ ਬਣਾਉਣਾ ਹੈ। ਇਹ ਫੋਰਸ ਸੂਬੇ ਦੇ ਨੈਸ਼ਨਲ ਹਾਈਵੇ ਦੇ 4200 ਕਿਲੋਮੀਟਰ ਉਤੇ ਤਾਇਨਾਤ ਕੀਤੀ ਗਈ ਹੈ। ਆਪਣੇ ਨਿਸ਼ਚਿਤ ਕੀਤੇ ਇਲਾਕੇ ਦੀ ਗਸ਼ਤ ਕਰਨ ਦੇ ਨਾਲ-ਨਾਲ ਇਹ ਫੋਰਸ ਆਵਾਜਾਈ ਨਿਯਮਾਂ ਦੀ ਉਲੰਘਣਾ ਹੋਣ ਤੋਂ ਰੋਕਣ ਦਾ ਵੀ ਕੰਮ ਕਰ ਰਹੀ ਹੈ।

Advertisement
Advertisement
Advertisement
Advertisement
Scroll to Top