Breaking News ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ ਦਾ ਐਲਾਨਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ : ਹਰਜੋਤ ਸਿੰਘ ਬੈਂਸਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੀੜਤ ਜਾਂ ਸਿ਼ਕਾਇਕਰਤਾ ਧਿਰ ਨੂੰ 90 ਦਿਨਾਂ ਦੇ ਅੰਦਰ ਜਾਂਚ ਦੀ ਤਰੱਕੀ ਬਾਰੇ ਸੂਚਿਤ ਕੀਤਾ ਜਾਵੇ : ਹਾਈ ਕੋਰਟ

ਦੁਆਰਾ: Punjab Bani ਪ੍ਰਕਾਸ਼ਿਤ :Tuesday, 12 November, 2024, 08:58 AM

ਪੀੜਤ ਜਾਂ ਸਿ਼ਕਾਇਕਰਤਾ ਧਿਰ ਨੂੰ 90 ਦਿਨਾਂ ਦੇ ਅੰਦਰ ਜਾਂਚ ਦੀ ਤਰੱਕੀ ਬਾਰੇ ਸੂਚਿਤ ਕੀਤਾ ਜਾਵੇ : ਹਾਈ ਕੋਰਟ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਡੀ. ਜੀ. ਪੀਜ਼. ਨੂੰ ਹੁਕਮ ਦਿਤੇ ਹਨ ਕਿ ਉਹ ਜਾਂਚ ਅਧਿਕਾਰੀਆਂ ਨੂੰ ਬੀ. ਐਨ. ਐਸ. ਐਸ. ਦੀ ਧਾਰਾ 193 (3) (ਪਹਿਲਾਂ ਸੀ. ਆਰ. ਪੀ. ਸੀ. ਦੀ ਧਾਰਾ 173 (3) ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਹੁਕਮ ਜਾਰੀ ਕਰਨ। ਹਾਈ ਕੋਰਟ ਨੇ ਕਿਹਾ ਕਿ ਪੀੜਤ ਜਾਂ ਸ਼ਿਕਾਇਤਕਰਤਾ ਨੂੰ 90 ਦਿਨਾਂ ਦੇ ਅੰਦਰ ਜਾਂਚ ਦੀ ਤਰੱਕੀ ਬਾਰੇ ਸੂਚਿਤ ਕੀਤਾ ਜਾਵੇ। ਲੁਧਿਆਣਾ ਦੀ ਵਸਨੀਕ ਔਰਤ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ’ਚ ਐਫ.ਆਈ.ਆਰ. ਦੀ ਜਾਂਚ ਤਬਦੀਲ ਕਰਨ ਦੀ ਮੰਗ ਕਰਨ ਦਾ ਮਾਮਲਾ ਹਾਈ ਕੋਰਟ ’ਚ ਆਇਆ। ਮ੍ਰਿਤਕ ਔਰਤ ਕਥਿਤ ਤੌਰ ’ਤੇ ਅਪਣੇ ਸਹੁਰੇ ਘਰ ’ਚ ਲਟਕਦੀ ਮਿਲੀ ਸੀ। ਪਟੀਸ਼ਨਕਰਤਾ ਦੇ ਵਕੀਲ ਨੇ ਦਲੀਲ ਦਿਤੀ ਸੀ ਕਿ ਜਾਂਚ ਨਿਰਪੱਖ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ ਹੈ।ਮ੍ਰਿਤਕ ਪਤੀ ਦਾ ਸਥਾਨਕ ਪੁਲਿਸ ਨਾਲ ਸਬੰਧ ਹੈ। ਮ੍ਰਿਤਕਾ ਦੇ ਪਤੀ ਦੇ ਪ੍ਰਭਾਵ ਕਾਰਨ ਨਾ ਤਾਂ ਕ੍ਰਾਈਮ ਸੀਨ ਦਾ ਨਿਰੀਖਣ ਕੀਤਾ ਗਿਆ ਅਤੇ ਨਾ ਹੀ ਮ੍ਰਿਤਕਾਂ ਦੇ ਸਹੁਰੇ ਪਰਵਾਰ ਨੂੰ ਐਫ.ਆਈ.ਆਰ. ’ਚ ਸ਼ਾਮਲ ਕੀਤਾ ਗਿਆ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਕਿਹਾ ਕਿ ਇਕ ਸੁਤੰਤਰ ਅਤੇ ਨਿਰਪੱਖ ਜਾਂਚ ਅਪਰਾਧਕ ਮੁਕੱਦਮੇ ਦੀ ਨੀਂਹ ਹੈ, ਜੋ ਨਿਆਂ ਦੇ ਵੱਡੇ ਟੀਚੇ ਨੂੰ ਪ੍ਰਾਪਤ ਕਰਨ ਦੀ ਦਿਸ਼ਾ ’ਚ ਇਕ ਮਹੱਤਵਪੂਰਨ ਪਹਿਲਾ ਕਦਮ ਹੈ। ਬੀ. ਐਨ. ਐਸ. ਐਸ. ਦੀ ਧਾਰਾ 193 (3) ਅਤੇ ਸੀ.ਆਰ.ਪੀ.ਸੀ. ਦੀ ਧਾਰਾ 173 (2) ’ਚ ਪੁਲਿਸ ਨੂੰ 90 ਦਿਨਾਂ ਦੀ ਮਿਆਦ ਦੇ ਅੰਦਰ ਜਾਂਚ ਦੀ ਪ੍ਰਗਤੀ ਬਾਰੇ ਪੀੜਤ ਜਾਂ ਸ਼ਿਕਾਇਤਕਰਤਾ-ਸੂਚਨਾ ਦੇਣ ਵਾਲੇ ਨੂੰ ਸੂਚਿਤ ਕਰਨ ਦਾ ਵਿਸ਼ੇਸ਼ ਪ੍ਰਬੰਧ ਹੈ। ਸਿ਼ਕਾਇਤ ਦਰਜ ਹੋਣ ਤੋਂ ਬਾਅਦ, ਪੀੜਤ ਜਾਂ ਸ਼ਿਕਾਇਤਕਰਤਾ ਨੂੰ ਜਾਂਚ ਤੋਂ ਦੂਰ ਨਹੀਂ ਰੱਖਿਆ ਜਾ ਸਕਦਾ, ਕਿਉਂਕਿ ਉਹ ਨਿਆਂ ਦੀ ਭਾਲ ’ਚ ਮਹੱਤਵਪੂਰਨ ਹਿੱਸੇਦਾਰ ਹਨ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਲਈ ਐਸ. ਆਈ. ਟੀ. ਦੇ ਗਠਨ ਦੇ ਹੁਕਮ ਦਿਤੇ ਹਨ।



Scroll to Top