Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:32 pm

+91 90915 01313 , +91 90916 01313

punjabbanni@gmail.com
punjabbani@yahoo.com

ਤਰਨਤਾਰਨ  ਪੁਲਸ ਨੇ ਕੀਤਾ ਐਨਕਾਉਂਟਰ ਮਗਰੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਨੂੰ ਕਾਬੂ

ਤਰਨਤਾਰਨ ਪੁਲਸ ਨੇ ਕੀਤਾ ਐਨਕਾਉਂਟਰ ਮਗਰੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਨੂੰ ਕਾਬੂ

ਤਰਨਤਾਰਨ ਪੁਲਸ ਨੇ ਕੀਤਾ ਐਨਕਾਉਂਟਰ ਮਗਰੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਨੂੰ ਕਾਬੂ
ਤਰਨ ਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ਦੀ ਪੁਲਸ ਅਤੇ ਇੱਕ ਨਾਮੀ ਬਦਮਾਸ਼ ਦੀ ਬੀਤੀ ਰਾਤ ਕਰੀਬ ਇੱਕ ਵਜੇ ਹੋਈ ਮੁੱਠਭੇੜ ਦੌਰਾਨ ਪੁਲਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਚਲਾਈ ਗਈ ਗੋਲੀ ਵਿੱਚ ਬਦਮਾਸ਼ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ । ਜਿਸ ਦੀ ਪਹਿਚਾਣ ਯੁੱਧਵੀਰ ਸਿੰਘ ਵਜੋਂ ਹੋਈ ਹੈ। ਜੋ ਕਿ ਗੈਂਗਸਟਰ ਹੈਪੀ ਬਾਬਾ ਦੀ ਗੈਂਗ ਦਾ ਗੁਰਗਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ ਵਿੱਚ ਬੰਦ ਗੈਂਗਸਟਰ ਹੈਪੀ ਬਾਬਾ ਦੀ ਗੈਂਗ ਦੇ ਗੁਰਗੇ ਯੁੱਧਵੀਰ ਸਿੰਘ ਵੱਲੋਂ ਪਿਛਲੇ ਦਿਨੀ ਤਰਨ ਤਾਰਨ ਦੇ ਇੱਕ ਵਪਾਰੀ ਪਾਸੋਂ 50 ਲੱਖ ਰੁਪਏ ਦੀ ਫਰੌਤੀ ਮੰਗੀ ਗਈ ਸੀ । ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਪੜਤਾਲ ਕੀਤੀ ਜਾਣ ਤੋਂ ਬਾਅਦ ਪੁਲਿਸ ਨੂੰ ਗੁਪਤ ਸੋਰਸਾਂ ਤੋਂ ਜਾਣਕਾਰੀ ਮਿਲੀ ਸੀ ਕਿ ਬੀਤੀ ਰਾਤ 1 ਵਜੇ ਦੇ ਕਰੀਬ ਯੁਧਵੀਰ ਸਿੰਘ ਤਰਨ ਤਾਰਨ ਦੇ ਇਲਾਕੇ ਵਿੱਚ ਹੀ ਜਾ ਰਿਹਾ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਜਦੋਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਬਦਮਾਸ਼ ਵੱਲੋਂ ਪੁਲਿਸ ਤੇ ਹੀ ਗੋਲੀਆਂ ਚਲਾ ਦਿੱਤੀਆਂ ਗਈਆਂ ।ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਜਦੋਂ ਪੁਲਿਸ ਵੱਲੋਂ ਗੋਲੀ ਚਲਾਈ ਗਈ ਤਾਂ ਇੱਕ ਗੋਲੀ ਯੁਧਵੀਰ ਸਿੰਘ ਦੀ ਲੱਤ ਵਿੱਚ ਲੱਗ ਗਈ ਜਿਸ ਨਾਲ ਉਹ ਜ਼ਖਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ ਅਤੇ ਕਾਬੂ ਕਰਨ ਤੋਂ ਬਾਅਦ ਪੁਲਿਸ ਨੇ ਉਸਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ। ਪੁਲਿਸ ਵੱਲੋਂ ਜਦੋਂ ਬਦਮਾਸ਼ ਨੂੰ ਕਾਬੂ ਕੀਤਾ ਗਿਆ ਤਾਂ ਉਸ ਪਾਸੋਂ ਨੌ ਐਮਐਮ ਦਾ ਇੱਕ ਗਲੋਕ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top